SYL 'ਤੇ ਸੁਪਰੀਮ ਕੋਰਟ ਦੀ ਟਿੱਪਣੀ ਮਗਰੋਂ CM ਮਾਨ ਦਾ ਪਹਿਲਾ ਬਿਆਨ, ਕਹਿ ਦਿੱਤੀਆਂ ਇਹ ਗੱਲਾਂ
Sunday, Oct 08, 2023 - 05:49 AM (IST)
ਚੰਡੀਗੜ੍ਹ (ਰਮਨ ਸੋਢੀ): ਸੁਪਰੀਮ ਕੋਰਟ ਵੱਲੋਂ SYL ਨਹਿਰ ਦੇ ਨਿਰਮਾਣ ਬਾਰੇ ਕੀਤੀ ਟਿੱਪਣੀ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਨੇ ਡਟਵਾਂ ਸਟੈਂਡ ਲੈਂਦਿਆਂ ਕਿਹਾ ਹੈ ਕਿ ਸਾਡੇ ਕੋਲ ਹਰਿਆਣੇ ਨੂੰ ਦੇਣ ਲਈ ਕੋਈ ਪਾਣੀ ਨਹੀਂ ਹੈ। ਇਸ ਲਈ SYL ਨਹਿਰ ਦੇ ਨਿਰਮਾਣ ਬਾਰੇ ਸੋਚਿਆ ਵੀ ਨਹੀਂ ਜਾ ਸਕਦਾ।
ਇਹ ਖ਼ਬਰ ਵੀ ਪੜ੍ਹੋ - ਅਮਰੀਕਾ ਤੋਂ ਚਾਵਾਂ ਨਾਲ ਪੰਜਾਬ ਮੁੜਿਆ ਸੀ ਪਰਿਵਾਰ, ਹੋਈ ਅਜਿਹੀ ਵਾਰਦਾਤ ਕਿ ਕਹਿੰਦੇ 'ਜੀਅ ਕਰਦਾ ਹੁਣੇ ਮੁੜ ਜਾਈਏ'
ਮੁੱਖ ਮੰਤਰੀ ਭਗਵੰਤ ਮਾਨ ਨੇ ਫੇਸਬੁੱਕ 'ਤੇ ਇਕ ਪੁਰਾਣੀ ਪ੍ਰੈੱਸ ਕਾਨਫ਼ਰੰਸ ਦਾ ਕਲਿੱਪ ਵੀ ਸਾਂਝਾ ਕੀਤਾ ਹੈ ਜਿਸ ਵਿਚ ਉਨ੍ਹਾਂ ਸਪਸ਼ਟ ਕਿਹਾ ਹੈ ਕਿ ਪੰਜਾਬ ਕੋਲ ਹਰਿਆਣੇ ਨੂੰ ਦੇਣ ਵਾਸਤੇ ਪਾਣੀ ਨਹੀਂ ਹੈ। ਇਸ ਦੇ ਨਾਲ ਹੀ ਉਨ੍ਹਾਂ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ 'ਤੇ ਵੀ ਨਿਸ਼ਾਨੇ ਵਿੰਨ੍ਹਦੇ ਨਜ਼ਰ ਆਏ ਹਨ। CM ਮਾਨ ਨੇ ਲਿਖਿਆ ਹੈ ਕਿ ਸਾਡੇ ਕੋਲ ਹਰਿਆਣੇ ਨੂੰ ਦੇਣ ਲਈ ਕੋਈ ਪਾਣੀ ਨਹੀਂ ਹੈ। ਜਿਹੜੇ ਕਹਿੰਦੇ ਨੇ ਆਲ ਪਾਰਟੀ ਮੀਟਿੰਗ ਸੱਦੋ, ਉਨ੍ਹਾਂ ਦੇ ਹੀ ਕੰਡੇ ਬੀਜੇ ਹੋਏ ਨੇ ਇਹ ਸਾਰੇ। ਪੰਜਾਬ ਕੋਲ ਕੋਈ ਪਾਣੀ ਨਹੀਂ। ਇਸ ਲਈ SYL ਨਹਿਰ ਦੇ ਨਿਰਮਾਣ ਬਾਰੇ ਸੋਚਿਆ ਵੀ ਨਹੀਂ ਜਾ ਸਕਦਾ।
ਇਹ ਖ਼ਬਰ ਵੀ ਪੜ੍ਹੋ - ਕੁੜੀ ਵੱਲੋਂ ਲਗਾਏ ਗਏ ਦੋਸ਼ਾਂ ਮਗਰੋਂ ਪੰਜਾਬ ਪੁਲਸ ਵੱਲੋਂ ਆਪਣੇ ਹੀ ਦੋ ਮੁਲਾਜ਼ਮ ਗ੍ਰਿਫ਼ਤਾਰ
ਇਹ ਹੈ ਸਤਲੁਜ-ਯਮੁਨਾ ਲਿੰਕ ਵਿਵਾਦ
ਪੰਜਾਬ ਤੋਂ ਹਰਿਆਣਾ 1 ਨਵੰਬਰ 1966 ਨੂੰ ਵੱਖ ਹੋ ਗਿਆ ਪਰ ਉਸ ਸਮੇਂ ਪਾਣੀ ਦੀ ਵੰਡ ਨਹੀਂ ਸੀ ਹੋਈ। ਕੁਝ ਸਾਲਾਂ ਬਾਅਦ ਕੇਂਦਰ ਨੇ ਹਰਿਆਣਾ ਨੂੰ 3.5 MAF ਪਾਣੀ ਅਲਾਟ ਕੀਤਾ। ਇਸ ਪਾਣੀ ਨੂੰ ਲਿਆਉਣ ਲਈ SYL ਨਹਿਰ ਬਣਾਉਣ ਦਾ ਵੀ ਫ਼ੈਸਲਾ ਕੀਤਾ ਗਿਆ। ਹਰਿਆਣਾ ਨੇ ਆਪਣੇ ਹਿੱਸੇ ਦੀ ਨਹਿਰ ਦਾ ਨਿਰਮਾਣ ਕਈ ਸਾਲ ਪਹਿਲਾਂ ਪੂਰਾ ਕਰ ਲਿਆ ਸੀ ਪਰ ਪੰਜਾਬ ਨੇ ਅਜੇ ਤੱਕ ਆਪਣੇ ਹਿੱਸੇ ਦਾ ਨਿਰਮਾਣ ਨਹੀਂ ਕੀਤਾ। ਸੁਪਰੀਮ ਕੋਰਟ ’ਚ ਇਹ ਮੁੱਦਾ ਕਈ ਵਾਰ ਉੱਠਿਆ ਹੈ ਅਤੇ ਹਰ ਵਾਰ ਦੋਹਾਂ ਸੂਬਿਆਂ ਨੂੰ ਵਿਵਾਦ ਜਲਦੀ ਸੁਲਝਾਉਣ ਦੀ ਗੱਲ ਆਖੀ ਗਈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8