ਐਕਸ਼ਨ ’ਚ ਮਾਨ ਸਰਕਾਰ, ਸੜਕਾਂ ਕੰਢੇ ਲੱਗਣ ਵਾਲੀਆਂ ਰੇਹੜੀਆਂ ਨੂੰ ਲੈ ਕੇ ਜਾਰੀ ਕੀਤੇ ਹੁਕਮ

04/29/2022 4:37:08 PM

ਜਲੰਧਰ/ਲੁਧਿਆਣਾ (ਹਿਤੇਸ਼)— ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਐਕਸ਼ਨ ਮੋਡ ’ਚ ਦਿੱਸ ਰਹੀ ਹੈ। ਭਗਵੰਤ ਮਾਨ ਦੀ ਸਰਕਾਰ ਨੇ ਜੁਗਾੜੂ ਰੇਹੜੀਆਂ ਤੋਂ ਬਾਅਦ ਹੁਣ ਸੜਕਾਂ ਕੰਢੇ ਲੱਗਣ ਵਾਲੀਆਂ ਰੇਹੜੀਆਂ ਨੂੰ ਲੈ ਕੇ ਆਦੇਸ਼ ਜਾਰੀ ਕੀਤੇ ਹਨ। ਸਰਕਾਰ ਵੱਲੋਂ ਸੜਕਾਂ ਦੇ ਕੰਢੇ ਲੱਗਣ ਵਾਲੀਆਂ ਰੇਹੜੀਆਂ ਨੂੰ ਹਟਾਉਣ ਦੇ ਆਦੇਸ਼ ਦਿੱਤੇ ਗਏ ਹਨ।  

ਸਰਕਾਰ ਨੇ ਹੁਕਮ ਜਾਰੀ ਕਰਦੇ ਹੋਏ ਰੇਹੜੀਆਂ ਨੂੰ ਤੁਰੰਤ ਪ੍ਰਭਾਵ ਨਾਲ ਹਟਾਉਣ ਲਈ ਕਿਹਾ ਗਿਆ ਹੈ। ਇਸ ਦੇ ਲਈ ਸਬੰਧਤ ਮਹਿਕਮੇ ਨੂੰ ਇਕ ਪੱਤਰ ਜਾਰੀ ਕੀਤਾ ਗਿਆ ਹੈ ਅਤੇ ਤੁਰੰਤ ਪ੍ਰਭਾਵ ਦੇ ਨਾਲ ਇਸ ਨੂੰ ਲਾਗੂ ਕਰਨ ਦੀ ਹਦਾਇਤ ਦਿੱਤੀ ਗਈ ਹੈ। ਜਾਰੀ ਕੀਤੇ ਗਏ ਪੱਤਰ ’ਚ ਸਾਫ਼ ਤੌਰ ’ਤੇ ਕਿਹਾ ਗਿਆ ਹੈ ਕਿ ਜਿਨ੍ਹਾਂ ਨੇ ਵੀ ਸੜਕਾਂ ’ਤੇ ਨਾਜਾਇਜ਼ ਕਬਜ਼ੇ ਕਰਕੇ ਰੇਹੜੀਆਂ-ਫੜੀਆਂ ਲਗਾਈਆਂ ਹਨ, ਉਨ੍ਹਾਂ ਨੂੰ ਹਟਵਾਉਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ। ਪੰਜਾਬ ਸਰਕਾਰ ਵੱਲੋਂ ਡਿਪਟੀ ਕਮਿਸ਼ਨਰਾਂ, ਨਗਰ ਪੰਚਾਇਤਾਂ ਅਤੇ ਪੰਚਾਇਤਾਂ ਨੂੰ ਪੱਤਰ ਜਾਰੀ ਕੀਤਾ ਗਿਆ ਹੈ। ਪ੍ਰਸ਼ਾਸਨ ਸੜਕਤ ਕੰਢੇ ਲੱਗੀਆਂ ਰੇਹੜੀਆਂ ਨੂੰ ਜਲਦੀ ਹਟਾਏਗਾ। 

ਇਹ ਵੀ ਪੜ੍ਹੋ: ਮੁਫ਼ਤ ਬਿਜਲੀ: ਸੌਖਾ ਨਹੀਂ ਹੋਵੇਗਾ ਦੂਜਾ ਮੀਟਰ ਲਗਵਾਉਣਾ, ਪਾਵਰਕਾਮ ਇੰਝ ਰੱਖੇਗਾ ਪੂਰੀ ਸਥਿਤੀ 'ਤੇ ਨਜ਼ਰ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

shivani attri

This news is Content Editor shivani attri