ਪਟਿਆਲਾ ਝੜਪ ’ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ ਆਇਆ ਸਾਹਮਣੇ

Friday, Apr 29, 2022 - 06:20 PM (IST)

ਚੰਡੀਗੜ੍ਹ/ਪਟਿਆਲਾ : ਪਟਿਆਲਾ ਵਿਖੇ ਹਿੰਦੂ ਅਤੇ ਸਿੱਖ ਜਥੇਬੰਦੀਆਂ ਵਿਚਾਲੇ ਹੋਏ ਟਕਰਾਅ ਤੋਂ ਬਾਅਦ ਹਾਲਾਤ ’ਤੇ ਕਾਬੂ ਪਾ ਲਿਆ ਗਿਆ ਹੈ। ਇਸ ਦਰਮਿਆਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਖਿਆ ਹੈ ਕਿ ਪਟਿਆਲਾ ਵਿਚ ਝੜਪ ਦੀ ਘਟਨਾ ਬਹੁਤ ਮੰਦਭਾਗੀ ਹੈ । ਮੈਂ ਡੀ. ਜੀ. ਪੀ ਨਾਲ ਗੱਲ ਕੀਤੀ ਹੈ, ਇਲਾਕੇ ਵਿਚ ਸ਼ਾਂਤੀ ਬਹਾਲ ਹੋ ਗਈ ਹੈ, ਅਸੀਂ ਸਥਿਤੀ ’ਤੇ ਨੇੜਿਓਂ ਨਜ਼ਰ ਰੱਖ ਰਹੇ ਹਾਂ। ਕਿਸੇ ਨੂੰ ਸੂਬੇ ਵਿਚ ਗੜਬੜੀ ਪੈਦਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ ਹੈ। ਪੰਜਾਬ ਦੀ ਸ਼ਾਂਤੀ ਅਤੇ ਸਦਭਾਵਨਾ ਸਭ ਤੋਂ ਮਹੱਤਵਪੂਰਣ ਹੈ।

ਇਹ ਵੀ ਪੜ੍ਹੋ : ਪਟਿਆਲਾ ’ਚ ਬੇਹੱਦ ਤਣਾਅਪੂਰਨ ਹੋਏ ਹਾਲਾਤ, ਪੁਲਸ ਨੇ ਕੀਤੇ ਹਵਾਈ ਫਾਇ

ਕੀ ਹੈ ਪੂਰਾ ਮਾਮਲਾ
ਸ਼ਿਵ ਸੈਨਾ ਬਾਲ ਠਾਕਰੇ ਦੇ ਹਰੀਸ਼ ਸਿੰਗਲਾ ਵੱਲੋਂ ਅੱਜ ਖਾਲਿਸਤਾਨੀ ਵਿਰੋਧੀ ਮਾਰਚ ਕੱਢੇ ਜਾਣ ਦਾ ਐਲਾਨ ਕੀਤਾ ਗਿਆ ਸੀ। ਜਿਸ ਦਾ ਸਿੱਖ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਗਿਆ। ਇਸ ਨੂੰ ਲੈ ਕੇ ਸ਼ਹਿਰ ਵਿਚ ਸਥਿਤੀ ਤਣਾਅਪੂਰਨ ਪੈਦਾ ਹੋ ਗਿਆ। ਐੱਸ.ਪੀ. ਸਿਟੀ ਹਰਪਾਲ ਸਿੰਘ, ਡੀ. ਐੱਸ.ਪੀ. ਸਿਟੀ-1 ਅਸ਼ੋਕ ਕੁਮਾਰ ਅਤੇ ਸਿਟੀ-2 ਮੋਹਿਤ ਅਗਰਵਾਲ ਅਤੇ ਡੀ.ਐੱਸ.ਪੀ ਨਾਭਾ ਰਾਜੇਸ਼ ਛਿੱਬਰ ਦੀ ਅਗਵਾਈ ਹੇਠ ਭਾਰੀ ਪੁਲਸ ਫੋਰਸ ਤਾਇਨਾਤ ਕੀਤੀ ਗਿਆ। ਜਿਸ ਤੋਂ ਬਾਅਦ ਦੋਵੇਂ ਹਿੰਦੂ-ਸਿੱਖ ਜਥੇਬੰਦੀਆਂ ਆਹਮੋ-ਸਾਹਮਣੇ ਹੋ ਗਈਆਂ ਅਤੇ ਦੋਵਾਂ ਵਲੋਂ ਇਕ ਦੂਜੇ ’ਤੇ ਪਥਰਾਅ ਕੀਤਾ ਗਿਆ। ਪੁਲਸ ਵਲੋਂ ਸਿੱਖ ਜਥੇਬੰਦੀਆਂ ਨੂੰ ਮਾਲ ਰੋਡ ਅਤੇ ਹਿੰਦੂ ਜਥੇਬੰਦੀਆਂ ਨੂੰ ਕਾਲੀ ਮਾਤਾ ਮੰਦਰ ਸਾਹਮਣੇ ਰੋਕ ਲਿਆ ਗਿਆ। ਇਸ ਦੌਰਾਨ ਮਾਹੌਲ ਹੋਰ ਵਿਗੜਦਾ ਦੇਖ ਪ੍ਰਦਰਸ਼ਨਾਰੀਆਂ ਨੂੰ ਤਿੱਤਰ-ਬਿੱਤਰ ਕਰਨ ਲਈ ਪੁਲਸ ਵਲੋਂ ਹਵਾਈ ਫਾਇਰ ਵੀ ਕੀਤੇ ਗਏ।

ਇਹ ਵੀ ਪੜ੍ਹੋ : ਕਲਯੁਗੀ ਪਿਓ ਨੇ ਤਾਰ-ਤਾਰ ਕੀਤਾ ਪਵਿੱਤਰ ਰਿਸ਼ਤਾ, ਨਾਬਾਲਗ ਧੀ ਨਾਲ ਟੱਪਦਾ ਰਿਹਾ ਹੱਦਾਂ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Gurminder Singh

Content Editor

Related News