ਭਗਵੰਤ ਮਾਨ ਨੇ ਪੰਜਾਬੀਆਂ ਦਾ ਮਾਣ ਕੇਜਰੀਵਾਲ ਅੱਗੇ ਗਿਰਵੀ ਰੱਖਿਆ : ਅਸ਼ਵਨੀ ਸ਼ਰਮਾ
Saturday, Mar 14, 2026 - 02:04 PM (IST)
ਮੋਗਾ : ਮੋਗਾ ਵਿਖੇ ਭਾਰਤੀ ਜਨਤਾ ਪਾਰਟੀ ਦੀ ਵਿਸ਼ਾਲ ਬਦਲਾਅ ਰੈਲੀ ਨੂੰ ਸੰਬੋਧਨ ਕਰਦਿਆਂ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਗੁਰੂਆਂ, ਪੀਰਾਂ ਦੀ ਧਰਤੀ ਹੈ ਅਤੇ ਉਹ ਇਸ ਧਰਤੀ 'ਤੇ ਆਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕਰਦੇ ਹਨ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਇਸ ਰੈਲੀ ਦੀ ਤਿਆਰੀ ਲਈ ਜਦੋਂ ਮੈਂ ਪੰਜਾਬ ਅੰਦਰ ਘੁੰਮ ਰਿਹਾ ਸੀ ਤਾਂ ਉਸ ਵੇਲੇ ਇਕ ਬਜ਼ੁਰਗਾਂ 'ਚ ਇਹੋ ਗੱਲ ਹੋ ਰਹੀ ਸੀ ਕਿ ਪੰਜਾਬ ਨੂੰ ਹੁਣ ਸਿਰਫ ਭਾਜਪਾ ਹੀ ਅਜਿਹੇ ਹਾਲਾਤਾਂ 'ਚੋਂ ਕੱਢ ਸਕਦੀ ਹੈ।
ਇਹ ਵੀ ਪੜ੍ਹੋ : ਪੰਜਾਬ : LPG ਗੈਸ ਸੰਕਟ ਵਿਚਾਲੇ ਖ਼ਪਤਕਾਰਾਂ ਨੂੰ ਪਈ ਨਵੀਂ ਮੁਸੀਬਤ, KYC ਦੇ ਨਾਂ 'ਤੇ ਹੁਣ...
ਉਨ੍ਹਾਂ ਕਿਹਾ ਕਿ ਅੱਜ ਪੰਜਾਬ ਨੂੰ ਸਿਰਫ ਪ੍ਰਧਾਨ ਮੰਤਰੀ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਹੀ ਬਚਾ ਸਕਦੇ ਹਨ। ਅੱਜ ਪੰਜਾਬ ਅੰਦਰ ਕਾਨੂੰਨ ਦਾ ਰਾਜ ਨਹੀਂ ਹੈ, ਸਗੋਂ ਗੁੰਡਾ ਅਤੇ ਗੈਂਗਸਟਰ ਰਾਜ ਹੈ। ਰੋਜ਼ ਇੱਥੇ ਕਤਲ ਹੋ ਰਹੇ ਹਨ ਅਤੇ ਫ਼ਿਰੌਤੀਆਂ ਲਈ ਫੋਨ ਆ ਰਹੇ ਹਨ। ਇਹ ਸਰਕਾਰ ਆਮ ਜਨਤਾ ਦੀ ਰਾਖੀ ਨਹੀਂ ਕਰ ਸਕਦੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਕਹਿੰਦੇ ਹਨ ਕਿ ਪੰਜਾਬ ਨੂੰ ਸਿਰਫ ਭਾਰਤੀ ਜਨਤਾ ਪਾਰਟੀ ਹੀ ਬਚਾ ਸਕਦੀ ਹੈ।
ਇਹ ਵੀ ਪੜ੍ਹੋ : ਅਮਿਤ ਸ਼ਾਹ ਦੀ ਮੋਗਾ ਰੈਲੀ ਇਤਿਹਾਸਕ ਰੈਲੀ ਸਾਬਿਤ ਹੋਵੇਗੀ : ਪਰਮਪਾਲ ਕੌਰ ਸਿੱਧੂ
ਮੁੱਖ ਮੰਤਰੀ ਭਗਵੰਤ ਮਾਨ 'ਤੇ ਤਿੱਖਾ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਇਹ ਮਾਨ ਸਿਰਫ ਨਾਂ ਦਾ ਹੀ ਮਾਨ ਹੈ, ਇਸ ਨੇ ਪੰਜਾਬੀਆਂ ਦੇ ਮਾਣ ਨੂੰ ਕੇਜਰੀਵਾਲ ਦੇ ਅੱਗੇ ਗਿਰਵੀ ਰੱਖਿਆ ਗਿਆ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਅੱਜ ਪੰਜਾਬ ਦਾ ਨੌਜਵਾਨ ਨਸ਼ਿਆਂ ਕਾਰਨ ਨਾਲੀ 'ਚ ਡਿੱਗ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸਿਰਫ ਭਾਜਪਾ ਹੀ ਨਸ਼ਿਆਂ ਤੋਂ ਮੁਕਤ ਕਰ ਸਕਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
