ਭਗਵੰਤ ਮਾਨ 'ਤੇ ਚੰਦੂਮਾਜਰਾ ਦਾ ਤੰਜ, ਜਦੋਂ ਚੌਂਕੀਦਾਰ ਹੀ ਦੂਜਿਆਂ ਨਾਲ ਮਿਲ ਜਾਵੇ ਫਿਰ ਘਰ ਕਿਵੇਂ ਬਚੇਗਾ

Wednesday, Jan 28, 2026 - 05:17 PM (IST)

ਭਗਵੰਤ ਮਾਨ 'ਤੇ ਚੰਦੂਮਾਜਰਾ ਦਾ ਤੰਜ, ਜਦੋਂ ਚੌਂਕੀਦਾਰ ਹੀ ਦੂਜਿਆਂ ਨਾਲ ਮਿਲ ਜਾਵੇ ਫਿਰ ਘਰ ਕਿਵੇਂ ਬਚੇਗਾ

ਪਟਿਆਲਾ : ਸਾਬਕਾ ਸੰਸਦ ਮੈਂਬਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਪਾਣੀਆਂ ਬਾਰੇ ਕੀਤੀ ਗਈ ਬਿਆਨਬਾਜ਼ੀ ਨੂੰ ਨਿਰਾਸ਼ਾਜਨਕ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਬਿਆਨਬਾਜ਼ੀ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਜਦੋਂ ਚੌਂਕੀਦਾਰ ਹੀ ਦੂਸਰੇ ਨਾਲ ਰਲ ਜਾਵੇ ਤਾਂ ਘਰ ਕਿਵੇਂ ਬਚ ਸਕੇਗਾ? ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਕੋਲ ਪਾਣੀ ਹੀ ਨਹੀਂ ਤਾਂ ਹਰਿਆਣੇ ਨੂੰ ਦੇਣ ਬਾਰੇ ਕਿਵੇਂ ਸੋਚਿਆ ਜਾ ਸਕਦਾ ਹੈ। ਪ੍ਰੋਫੈਸਰ ਚੰਦੂਮਾਜਰਾ ਨੇ ਪੰਜਾਬ ਦੇ ਪਾਣੀਆਂ ਨੂੰ ਸੰਭਾਲਣ ਦੀ ਵਕਾਲਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੰਜਾਬ ਦੇ ਪਾਣੀਆਂ ਦੀ ਸਟੀਕ ਜਾਣਕਾਰੀ ਕੇਂਦਰ ਸਾਹਮਣੇ ਰੱਖਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪਾਕਿਸਤਾਨ ਵੱਲ ਜਾ ਰਹੇ ਪਾਣੀ ਨੂੰ ਰੋਕਣ ਲਈ ਜੋ ਐਲਾਨ ਕੀਤਾ ਹੈ, ਉਸ ਨੂੰ ਸੰਭਾਲ ਕੇ ਵਰਤਣ ਲਈ ਪੰਜਾਬ ਨੂੰ ਦਿੱਤਾ ਜਾਣਾ ਚਾਹੀਦਾ ਹੈ, ਨਾ ਕਿ ਪੰਜਾਬ ਦਾ ਪਾਣੀ ਹਰਿਆਣੇ ਨੂੰ ਦਿੱਤਾ ਜਾਵੇ। 

ਇਹ ਵੀ ਪੜ੍ਹੋ : ਦਿਨ ਚੜ੍ਹਦਿਆਂ ਪੰਜਾਬ 'ਚ ਵੱਡੀ ਵਾਰਦਾਤ, ਮੈਡੀਕਲ ਸਟੋਰ ਦੇ ਮਾਲਕ ਦਾ ਗੋਲੀਆਂ ਮਾਰ ਕੇ ਕਤਲ

ਚੰਦੂਮਾਜਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤੀ ਵੱਲੋਂ ਪੰਜਾਬ ਵਿਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਲਈ ਸੁਹਿਰਦ ਉਮੀਦਵਾਰ ਖੜੇ ਕਰਕੇ ਚੋਣਾਂ ਲੜੀਆਂ ਜਾਣਗੀਆਂ, ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਸ਼ਹਿਰਾਂ ਦੇ ਚੰਗੇ ਵਿਕਾਸ ਲਈ ਚੰਗੇ ਉਮੀਦਵਾਰਾਂ ਨੂੰ ਚੁਣ ਕੇ ਅੱਗੇ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਦਿੱਲੀ ਵਾਲਿਆਂ ਦੀ ਚੁੰਗਲ ਵਿੱਚੋਂ ਬਚਾਉਣ ਲਈ ਵੱਖ-ਵੱਖ ਧੜਿਆਂ ਵਿਚ ਵੰਡ ਕਿ ਪੰਜਾਬ ਨੂੰ ਹੋ ਰਹੇ ਨੁਕਸਾਨ ਤੋਂ ਬਚਾਉਣ ਲਈ ਪੰਜਾਬ ਦੀ ਆਵਾਜ਼ ਨੂੰ ਇਕੱਠੇ ਹੋ ਕੇ ਬੁਲੰਦ ਕੀਤਾ ਜਾਣਾ ਚਾਹੀਦਾ ਹੈ।

 


author

Gurminder Singh

Content Editor

Related News