ਮਾਨਸੂਨ ਸੈਸ਼ਨ ’ਚ ਖ਼ੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਭਗਵੰਤ ਮਾਨ ਨੇ ਪੇਸ਼ ਕੀਤਾ ‘ਕੰਮ ਰੋਕੂ ਮਤਾ’

Tuesday, Jul 20, 2021 - 05:41 PM (IST)

ਮਾਨਸੂਨ ਸੈਸ਼ਨ ’ਚ ਖ਼ੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਭਗਵੰਤ ਮਾਨ ਨੇ ਪੇਸ਼ ਕੀਤਾ ‘ਕੰਮ ਰੋਕੂ ਮਤਾ’

ਚੰਡੀਗੜ੍ਹ/ਦਿੱਲੀ (ਰਮਨਜੀਤ) : ਕਾਲੇ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਸੰਘਰਸ਼ ਦਾ ਸਮਰਥਨ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਸੋਮਵਾਰ ਨੂੰ ਸੰਸਦ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਹੀ ਦਿਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ‘ਕੰਮ ਰੋਕੂ ਮਤਾ’ ਪੇਸ਼ ਕੀਤਾ। ਮਾਨ ਨੇ ਕਿਹਾ ਕਿ ਮਾਨਸੂਨ ਸੈਸ਼ਨ ਦੌਰਾਨ ਕੰਮ ਰੋਕੂ ਮਤਾ ਹੋਰਨਾਂ ਸੂਚੀਬੱਧ ਕੰਮਾਂ ਤੋਂ ਵੱਖ ਰੱਖਿਆ ਜਾਵੇ ਅਤੇ ਖੇਤੀ ਕਾਨੂੰਨਾਂ ਨਾਲ ਸਬੰਧਤ ਮੁੱਦੇ ’ਤੇ ਹੀ ਵਿਸ਼ੇਸ਼ ਤੌਰ ‘ਤੇ ਚਰਚਾ ਕੀਤੀ ਜਾਵੇ ਕਿਉਂਕਿ ਇਹ ਬਹੁਤ ਮਹੱਤਵਪੂਰਨ ਤੇ ਸੰਵੇਦਨਸ਼ੀਲ ਮੁੱਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਕਿਸਾਨੀ ਸੰਘਰਸ਼ ਦੌਰਾਨ ਮੌਸਮ ਦੀ ਪ੍ਰਵਾਹ ਨਾ ਕਰਦੇ ਹੋਏ ਦੇਸ਼ ਦੇ ਕਿਸਾਨ, ਔਰਤਾਂ, ਬਜ਼ੁਰਗ ਅਤੇ ਬੱਚੇ ਆਪਣੇ ਪਰਿਵਾਰਾਂ ਨਾਲ ਪਿਛਲੇ ਅੱਠ ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਬੈਠੇ ਤਿੰਨੇ ਕਾਲੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕਰ ਰਹੇ ਹਨ। ਕੰਮ ਰੋਕੂ ਮਤੇ ਬਾਰੇ ਦਲ਼ੀਲ ਦਿੰਦਿਆਂ ਮਾਨ ਨੇ ਕਿਹਾ ਕਿ ਸੰਸਦ ਵਿਚ ਪਹਿਲ ਦੇ ਆਧਾਰ ‘ਤੇ ਸਿਰਫ਼ ਕਾਲ਼ੇ ਖੇਤੀ ਕਾਨੂੰਨਾਂ ਬਾਰੇ ਚਰਚਾ ਹੋਣੀ ਚਾਹੀਦੀ ਹੈ ਅਤੇ ਕਿਸਾਨਾਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਪ੍ਰਵਾਨ ਕੀਤਾ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ : 13 ਸਾਲ ਦੀ ਬੱਚੀ ਦੀ ਬਦੌਲਤ 6 ਲੋਕਾਂ ਨੂੰ ਮਿਲੀ ਨਵੀਂ ਜ਼ਿੰਦਗੀ, ਜਾਣ ਹੋਵੋਗੇ ਹੈਰਾਨ

ਭਗਵੰਤ ਮਾਨ ਨੇ ਕਿਹਾ ਕਿ ਕਾਲੇ ਖੇਤੀ ਕਾਨੂੰਨ ਲਾਗੂ ਕਰਨ ਵਿਰੁੱਧ ਕਿਸਾਨਾਂ ਵਲੋਂ ਸ਼ੁਰੂ ਕੀਤੇ ਦੇਸ਼ ਵਿਆਪੀ ਕਿਸਾਨ ਅੰਦੋਲਨ ਦੌਰਾਨ ਸੈਂਕੜੇ ਅੰਨਦਾਤਾ ਸ਼ਹੀਦ ਹੋ ਚੁੱਕੇ ਹਨ, ਇਸ ਲਈ ਜ਼ਰੂਰੀ ਹੈ ਕਿ ਇਨ੍ਹਾਂ ਕਾਨੂੰਨਾਂ ਨੂੰ ਪਹਿਲ ਦੇ ਆਧਾਰ ’ਤੇ ਰੱਦ ਕੀਤਾ ਜਾਵੇ ਤਾਂ ਜੋ ਕਿਸਾਨ ਅਤੇ ਉਨ੍ਹਾਂ ਦੇ ਪਰਿਵਾਰ ਖੁਸ਼ੀ ਖੁਸ਼ੀ ਆਪੋ ਆਪਣੇ ਘਰਾਂ ਨੂੰ ਵਾਪਸ ਜਾਣ। ਉਨ੍ਹਾਂ ਕਿਹਾ ਕਿ ਜੇਕਰ ਲੋਕ ਸਭਾ ਦੇ ਸਪੀਕਰ ਨੇ ਕੰਮ ਰੋਕੂ ਮਤੇ ਨੂੰ ਮਨਜ਼ੂਰੀ ਨਾ ਦਿੱਤੀ ਤਾਂ ਉਹ ਮੰਗਲਵਾਰ ਨੂੰ ਫਿਰ ਕੰਮ ਰੋਕੂ ਮਤਾ ਪੇਸ਼ ਕਰਨਗੇ।

ਇਹ ਵੀ ਪੜ੍ਹੋ : ਰਾਜਗ ਸਰਕਾਰ ਨੇ ਸਿਆਸਤਦਾਨਾਂ ਤੇ ਹੋਰਨਾਂ ਦੇ ਫੋਨ ਟੈਪ ਕਰ ਕੇ ਕੌਮੀ ਸੁਰੱਖਿਆ ਨਾਲ ਸਮਝੌਤਾ ਕੀਤਾ : ਅਮਰਿੰਦਰ

ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
 


author

Anuradha

Content Editor

Related News