ਚੋਣਾਂ ਤੋਂ ਬਾਅਦ ਐਕਸ਼ਨ ਮੂਡ ''ਚ CM ਭਗਵੰਤ ਮਾਨ, ਡੀ.ਸੀਜ਼ ਅਤੇ ਐੱਸ. ਐੱਸ. ਪੀਜ਼ ਨੂੰ ਸਖ਼ਤ ਹੁਕਮ ਜਾਰੀ

06/17/2024 6:38:32 PM

ਚੰਡੀਗੜ੍ਹ : ਲੋਕ ਸਭਾ ਚੋਣਾਂ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਡੀ.ਸੀਜ਼ ਅਤੇ ਐੱਸ. ਐੱਸ. ਪੀਜ਼ ਨੂੰ ਸਖ਼ਤ ਹੁਕਮ ਜਾਰੀ ਕੀਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਹੇਠਲੇ ਪੱਧਰ 'ਤੇ ਭ੍ਰਿਸ਼ਟਾਚਾਰ ਲਗਾਤਾਰ ਜਾਰੀ ਹੈ, ਇਸ ਲਈ ਉਨ੍ਹਾਂ ਨੇ ਪੰਜਾਬ ਭਰ ਦੇ ਡੀ.ਸੀਜ਼ ਅਤੇ ਐੱਸ. ਐੱਸ. ਪੀਜ਼ ਨਾਲ ਮੀਟਿੰਗ ਕਰਕੇ ਸਾਫ ਆਖਿਆ ਹੈ ਕਿ ਜੇਕਰ ਹੇਠਲੇ ਪੱਧਰ 'ਤੇ ਕੋਈ ਅਫਸਰ ਜਾਂ ਮੁਲਾਜ਼ਮ ਭ੍ਰਿਸ਼ਟਾਚਾਰ ਕਰਦਾ ਫੜਿਆ ਜਾਂਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਡੀ.ਸੀ ਜਾਂ ਐੱਸ. ਐੱਸ. ਪੀ. ਦੀ ਹੋਵੇਗੀ। ਇਸ 'ਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। 

ਇਹ ਵੀ ਪੜ੍ਹੋ : ਪੰਜਾਬ ਦਾ ਪਿੰਡ ਡੀਂਡਾ ਸਾਂਸੀਆਂ ਪੂਰੀ ਤਰ੍ਹਾਂ ਸੀਲ, ਪੁਲਸ ਤੇ ਕਮਾਂਡੋ ਤਾਇਨਾਤ

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਚੋਣ ਜ਼ਾਬਤਾ ਲੱਗਾ ਹੋਣ ਕਰਕੇ ਪਿਛਲੇ ਤਿੰਨ ਮਹੀਨਿਆਂ ਤੋਂ ਕਈ ਕੰਮ ਰੁਕੇ ਪਏ ਸਨ, ਜਿਸ ਵਿਚ ਉਨ੍ਹਾਂ ਨੇ ਤੇਜ਼ੀ ਲਿਆਉਣ ਦੇ ਹੁਕਮ ਵੀ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਇਸ ਸਮੇਂ ਬਿਜਲੀ ਦੀ ਕੋਈ ਕਮੀ ਨਹੀਂ ਹੈ, ਵਿਰੋਧੀਆਂ ਵਲੋਂ ਜਿਹੜੇ ਕੱਟ ਲਗਾਉਣ ਦੀ ਗੱਲ ਆਖੀ ਜਾ ਰਹੀ ਹੈ, ਇਹ ਬੇਬੁਨਿਆਦ ਹੈ। ਜ਼ਿਆਦਾ ਗਰਮੀ ਹੋਣ ਕਰਕੇ ਕਈ ਥਾਈਂ ਟਰਾਂਸਫਾਰਮ ਵਿਚ ਨੁਕਸ ਜ਼ਰੂਰ ਆ ਰਿਹਾ ਹੈ, ਜਿਸ ਕਾਰਣ ਬਿਜਲੀ ਜਾ ਰਹੀ ਹੈ ਪਰ ਪੰਜਾਬ ਵਿਚ ਕਿਤੇ ਵੀ ਲੰਬੇ ਬਿਜਲੀ ਦੇ ਕੱਟ ਨਹੀਂ ਲੱਗ ਰਹੇ। 

ਇਹ ਵੀ ਪੜ੍ਹੋ : ਜਲੰਧਰ ਜ਼ਿਮਨੀ ਚੋਣ ਲਈ ਭਾਜਪਾ ਨੇ ਸ਼ੀਤਲ ਅੰਗੁਰਾਲ ਨੂੰ ਐਲਾਨਿਆ ਉਮੀਦਵਾਰ

ਨਸ਼ੇ ਦਾ ਨੈੱਕਸਸ ਤੋੜਾਂਗੇ

ਨਸ਼ੇ ਦੇ ਮਾਮਲੇ 'ਤੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਸਮਾਜਕ ਲਹਿਰ ਬਨਾਉਣੀ ਪਵੇਗੀ। ਸਭ ਤੋਂ ਪਹਿਲਾਂ ਨਸ਼ੇ ਦਾ ਨੈੱਕਸਸ ਤੋੜ ਕੇ ਅੱਗੇ ਵਧਣਾ ਪਵੇਗਾ। ਨਸ਼ਿਆਂ ਦੇ ਮਾਮਲਿਆਂ ਵਿਚ ਬੱਚਿਆਂ ਦੀ ਕਾਊਂਸਲਿੰਗ ਕਰਨੀ ਪਵੇਗੀ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਹੁਣ ਆਰਟੀਫਿਸ਼ੀਅਲ ਇੰਟੈਲੀਜੈਂਸ ਬਣਾਈ ਜਾ ਰਹੀ ਹੈ। ਜਿਸ ਰਾਹੀਂ ਉਨ੍ਹਾਂ ਦੀ ਹਰ ਮਹਿਕਮੇ ਵਿਚ ਬਾਜ਼ ਅੱਖ ਹੋਵੇਗੀ। ਹਰ ਜ਼ਿਲ੍ਹੇ ਵਿਚ ਇਕ ਮੁੱਖ ਮੰਤਰੀ ਸਹਾਇਤਾ ਕੇਂਦਰ ਖੋਲ੍ਹਿਆ ਜਾਵੇਗਾ। ਜਿਸ ਲਈ ਬਕਾਇਦਾ ਡੀ. ਸੀ. ਦਫਤਰ ਵਿਚ ਇਕ ਵਿੰਡੇ ਰੱਖੀ ਜਾਵੇਗੀ, ਉਥੇ ਕੋਈ ਵੀ ਕੰਮ ਲੈ ਕੇ ਆ ਸਕਦਾ ਹੈ। ਜੇਕਰ ਉਹ ਜ਼ਿਲ੍ਹੇ ਪੱਧਰ ਦਾ ਕੰਮ ਹੋਇਆ ਤਾਂ ਉਹ ਤੁਰੰਤ ਕੀਤਾ ਜਾਵੇਗਾ, ਜੇ ਉਹ ਮੰਤਰੀ ਪੱਧਰ ਦਾ ਕੰਮ ਹੈ ਤਾਂ ਉਸ ਨੂੰ ਅੱਗੇ ਭੇਜਿਆ ਜਾਵੇਗਾ। 

ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ਦੋ ਸਬ ਇੰਸਪੈਕਟਰਾਂ ਤੇ ਏ. ਐੱਸ. ਆਈ. 'ਤੇ ਵੱਡੀ ਕਾਰਵਾਈ, ਦਰਜ ਹੋਇਆ ਮਾਮਲਾ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News