ਸੂਬੇ ਦੀ ਸੁਰੱਖਿਆ ਨੂੰ ਲੈ ਕੇ ਭਗਵੰਤ ਮਾਨ ਨੇ ਘੇਰੀ ਕਾਂਗਰਸ, ਪੰਜਾਬ ਪੁਲਸ ਲਈ ਕੀਤੇ ਅਹਿਮ ਐਲਾਨ

01/26/2022 4:04:51 PM

ਚੰਡੀਗੜ੍ਹ (ਬਿਊਰੋ) - ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਨੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਪੰਜਾਬ ਦੀ ਸੁਰੱਖਿਆ ਨੂੰ ਲੈ ਕੇ ਗੱਲਬਾਤ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਆਪਸ ’ਚ ਲੜਾਈ ਕਰਨ ’ਚ ਵਿਅਸਥ ਹੈ, ਜਿਸ ਕਰਕੇ ਉਹ ਸੂਬੇ ਦੀ ਸੁਰੱਖਿਆ ਵੱਲ ਧਿਆਨ ਨਹੀਂ ਦੇ ਰਹੀ। ਕਾਂਗਰਸ ਸਰਕਾਰ ’ਤੇ ਸ਼ਬਦੀ ਹਮਲਾ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਹੁਣ ਤੱਕ 4 ਡੀ.ਜੀ.ਪੀ ਬਦਲ ਦਿੱਤੇ ਗਏ ਹਨ, ਜਿਸ ਕਰਕੇ ਪੁਲਸ ਨੂੰ ਆਪਣੇ ਮੁੱਖ ਅਧਿਕਾਰੀ ਬਾਰੇ ਕੁਝ ਪਤਾ ਨਹੀਂ ਲੱਗ ਰਿਹਾ। ਕਾਂਗਰਸ ਤੋਂ ਪਹਿਲਾਂ ਅਕਾਲੀ-ਭਾਜਪਾ ਦੀ ਸਰਕਾਰ ਸੀ। ਉਸ ਸਮੇਂ ਬੇਅਦਬੀਆਂ ਦੀਆਂ ਘਟਨਾਵਾਂ, ਲੁੱਟ-ਖੋਹ, ਛੇੜਛਾੜ ਦੇ ਮਾਮਲੇ ਆਦਿ ਹੁੰਦੇ ਹਨ। ਪੰਜਾਬ ’ਚ ਮਜ਼ਬੂਤ ਸਰਕਾਰ ਨਾ ਹੋਣ ਕਾਰਨ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ। 

ਪੜ੍ਹੋ ਇਹ ਵੀ ਖ਼ਬਰ - ਗਣਤੰਤਰ ਦਿਵਸ ’ਤੇ ਬਠਿੰਡਾ ’ਚ ਵੱਡੀ ਵਾਰਦਾਤ : ਬਿਜਲੀ ਕਰਮਚਾਰੀ ਦਾ ਬੇਰਹਿਮੀ ਨਾਲ ਕਤਲ

ਭਗਵੰਤ ਮਾਨ ਨੇ ਕਿਹਾ ਕਿ ਇਸ ਸਾਲ ਆਮ ਆਦਮੀ ਪਾਟਰੀ ਦੀ ਸਰਕਾਰ ਬਣੇਗੀ, ਜੋ ਪੰਜਾਬ ਦੀ ਸੁਰੱਖਿਆ ਨੂੰ ਲੈ ਕੇ ਕਈ ਕੰਮ ਕੀਤੇ ਜਾਣਗੇ। ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ’ਤੇ ਪੰਜਾਬ ਪੁਲਸ ਨੂੰ ਫਰੀ ਹੈਂਡ ਦਿੱਤੇ ਜਾਣਗੇ। ਇਮਾਨਦਾਰ ਅਤੇ ਮਿਹਨਤੀ ਪੰਜਾਬ ਪੁਲਸ ਦੇ ਮੁਲਾਜ਼ਮਾਂ ਨੂੰ ਫੀਲਡ ’ਚ ਕੰਮ ਕਰਨ ਦਾ ਮੌਕਾ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ‘ਆਪ’ ਦੀ ਸਰਕਾਰ ਆਉਣ ’ਤੇ ਡਰੱਗ ਟਾਸਕ ਫੋਰਸ ਬਣਾਈ ਜਾਵੇਗੀ, ਜਿਸ ਨਾਲ ਪੰਜਾਬ ਨੂੰ ਨਸ਼ਾ ਮੁਕਤ ਕੀਤਾ ਜਾਵੇਗਾ।

ਪੜ੍ਹੋ ਇਹ ਵੀ ਖ਼ਬਰ - ਸਰਹੱਦ ਪਾਰ: ਪਿਓ ਨੇ ਪੁੱਤਰਾਂ ਨਾਲ ਮਿਲ ਕੀਤਾ ਧੀ ਦਾ ਕਤਲ, ਫਿਰ ਟੋਏ ’ਚ ਦੱਬੀ ਲਾਸ਼

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਹਮਲਾ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਚੋਣਾਂ ਕੋਈ ਵੀ ਹੋਣ ਕੈਪਟਨ ਨੂੰ ਪਾਕਿਸਤਾਨ ਦੀ ਯਾਦ ਆ ਜਾਂਦੀ ਹੈ। ਬਿਹਾਰ ’ਚ ਜਦੋਂ ਵੋਟਾਂ ਪੈਂਦੀਆਂ ਹਨ, ਉਦੋਂ ਉਨ੍ਹਾਂ ਨੂੰ ਪਾਕਿ ਯਾਦ ਆ ਜਾਂਦਾ ਹੈ। ਦਿੱਲੀ ’ਚ ਵੋਟਾਂ ਪੈਣ ’ਤੇ ਪਾਕਿ ਦੀ ਯਾਦ ਆ ਜਾਂਦੀ ਹੈ। ਹੁਣ ਕੈਪਟਨ ਫਿਰ ਪਾਕਿਸਤਾਨ-ਪਾਕਿਸਤਾਨ ਕਰ ਰਹੇ ਹਨ। ਲੋਕਾਂ ਨੂੰ ਪਤਾ ਹੀ ਹੈ ਕਿ ਕੈਪਟਨ ਦੇ ਪਾਕਿ ਨਾਲ ਕਿਸ ਤਰ੍ਹਾਂ ਦੇ ਸਬੰਧ ਹਨ। ਭਗਵੰਤ ਮਾਨ ਨੇ ਕਿਹ ਕਿ ਜੇ ਕੋਈ ਐੱਮ.ਐੱਲ.ਏ. ਜਾਂ ਮੰਤਰੀ ਗ਼ਲਤ ਸਿਫਾਰਿਸ਼ ਕਰੇਗਾ ਤਾਂ ਸਾਡੀ ਸਰਕਾਰ ਆਉਣ ’ਤੇ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

ਪੜ੍ਹੋ ਇਹ ਵੀ ਖ਼ਬਰ - ਬੇਅਦਬੀ ਦੇ ਮੁੱਦੇ 'ਤੇ ਸਿਆਸਤ ਕਰਨ ਵਾਲਿਆਂ ਨੂੰ ਭੁਗਤਣੇ ਪੈਣਗੇ ਗੰਭੀਰ ਨਤੀਜੇ: ਸੁਖਬੀਰ ਬਾਦਲ (ਵੀਡੀਓ)

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਗਵੰਤ ਮਾਨ ਨੇ ਕਿਹਾ ਕਿ 20 ਫਰਵਰੀ,2022 ਨੂੰ ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣਗੇ। ਇਸ ਮੌਕੇ ਉਨ੍ਹਾਂ ਨੇ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਮਜੀਠੀਆ ’ਤੇ ਵੀ ਨਿਸ਼ਾਨੇ ਵਿੰਨ੍ਹੇ। ਉਨ੍ਹਾਂ ਨੇ ਕਿਹਾ ਕਿ ਇਹ ਤਾਂ ਆਉਣ ਵਾਲਾ ਸਮਾਂ ਹੀ ਦਸੇਗਾ ਕਿ ਕੌਣ ਕੱਖ ਦਾ ਹੈ ਅਤੇ ਕੌਣ ਲੱਖ ਦਾ। 

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ: ਪਤੰਗ ਲੁੱਟਦੇ ਸਮੇਂ ਟਰਾਂਸਫਾਰਮਰ ਦੀ ਲਪੇਟ 'ਚ ਆਇਆ 14 ਸਾਲਾ ਬੱਚਾ, ਤੜਫ਼-ਤੜਫ਼ ਨਿਕਲੀ ਜਾਨ


 

rajwinder kaur

This news is Content Editor rajwinder kaur