ਮੁੱਖ ਮੰਤਰੀ ਭਗਵੰਤ ਮਾਨ ਦਾ ਪੰਜਾਬੀਆਂ ਨੂੰ ਵੱਡਾ ਤੋਹਫ਼ਾ, ਮਿਲਣ ਜਾ ਰਹੀ ਇਹ ਸੌਗਾਤ

Wednesday, Aug 07, 2024 - 06:17 PM (IST)

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਪੰਜਾਬੀਆਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਦਿੱਲੀ ਏਅਰਪੋਰਟ 'ਤੇ ਪੰਜਾਬੀਆਂ ਲਈ ਵਿਸ਼ੇਸ਼ ਕਾਊਂਟਰ ਖੁੱਲ੍ਹੇਗਾ। ਇਸ ਦੀ ਜਾਣਕਾਰੀ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਿੱਲੀ ਏਅਰਪੋਰਟ 'ਤੇ ਸੁਵਿਧਾ ਕੇਂਦਰ ਸ਼ੁਰੂ ਕਰ ਰਹੀ ਹੈ। ਇਹ ਆਈ. ਜੀ. ਆਈ. ਏਅਰਪੋਰਟ ਟਰਮੀਨਲ-3 ਵਿਖੇ ਸਥਿਤ ਕੀਤਾ ਜਾਵੇਗਾ। ਪੰਜਾਬ ਸਰਕਾਰ ਅਤੇ GMR ਨਵੀਂ ਦਿੱਲੀ ਵਿਚਕਾਰ 12 ਜੂਨ 2024 ਨੂੰ ਦੋ ਸਾਲਾਂ ਲਈ ਇਕ ਸਮਝੌਤੇ 'ਤੇ ਹਸਤਾਖਰ ਕੀਤੇ ਗਏ ਸਨ।

ਇਹ ਵੀ ਪੜ੍ਹੋ : ਐੱਸ. ਜੀ. ਪੀ. ਸੀ. ਚੋਣਾਂ ਨੂੰ ਲੈ ਕੇ ਅਹਿਮ ਖ਼ਬਰ, ਜਾਰੀ ਹੋਇਆਂ ਖਾਸ ਹਦਾਇਤਾਂ

ਪੰਜਾਬ ਸਰਕਾਰ ਵਲੋਂ ਖੁੱਲ੍ਹਣ ਜਾ ਰਿਹਾ ਇਹ ਸੁਵਿਧਾ ਕੇਂਦਰ 24 ਘੰਟੇ ਕੰਮ ਕਰੇਗਾ। ਇਸ ਸੁਵਿਧਾ ਕੇਂਦਰ ਦਾ ਉਦੇਸ਼ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਐੱਨ. ਆਰ. ਆਈ. ਅਤੇ ਹੋਰ ਯਾਤਰੀਆਂ ਦੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਹਰ ਸੰਭਵ ਸਹਾਇਤਾ ਪ੍ਰਦਾਨ ਕਰਨਾ ਹੈ। ਇਸ ਕੇਂਦਰ ਵਿਚ 2 ਇਨੋਵਾ ਗੱਡੀਆਂ ਹੋਣਗੀਆਂ ਜੋ ਪੰਜਾਬ ਭਵਨ ਅਤੇ ਹੋਰ ਨੇੜਲੇ ਸਥਾਨਾਂ ਤੱਕ ਯਾਤਰੀਆਂ ਦੀ ਸਥਾਨਕ ਆਵਾਜਾਈ ਵਿਚ ਮਦਦ ਕਰਨ ਲਈ ਉਪਲੱਬਧ ਰਹਿਣਗੀਆਂ। ਯਾਤਰੀ/ਰਿਸ਼ਤੇਦਾਰ ਹਵਾਈ ਅੱਡੇ 'ਤੇ ਲਾਈਟਾਂ, ਕਨੈਕਟਿੰਗ ਫਲਾਈਟਾਂ, ਟੈਕਸੀ ਸੇਵਾਵਾਂ, ਗੁੰਮ ਹੋਏ ਸਮਾਨ ਦੀਆਂ ਸਹੂਲਤਾਂ ਅਤੇ ਹੋਰ ਲੋੜੀਂਦੀ ਸਹਾਇਤਾ ਲਈ ਮਦਦ ਲੈ ਸਕਦੇ ਹਨ। ਐਮਰਜੈਂਸੀ ਦੀ ਸਥਿਤੀ ਵਿਚ ਪੰਜਾਬ ਭਵਨ, ਦਿੱਲੀ ਵਿਚ ਕੁਝ ਕਮਰੇ ਯਾਤਰੀਆਂ ਜਾਂ ਉਨ੍ਹਾਂ ਦੇ ਰਿਸ਼ਤੇਦਾਰਾਂ ਲਈ ਉਪਲਬਧ ਕਰਵਾਏ ਜਾਣਗੇ। ਇਸ ਲਈ ਬਕਾਇਦਾ ਸਹਾਇਤਾ ਕੇਂਦਰ ਨੰਬਰ (011-61232182) ਜਾਰੀ ਕੀਤਾ ਗਿਆ ਹੈ, ਜਿਸ ਦੀ ਵਰਤੋਂ ਯਾਤਰੀ ਕਿਸੇ ਵੀ ਸਮੇਂ ਸਹਾਇਤਾ ਪ੍ਰਾਪਤ ਕਰਨ ਲਈ ਕਰ ਸਕਦੇ ਹਨ।

ਇਹ ਵੀ ਪੜ੍ਹੋ : ਵਾਹਨਾਂ ਦੀਆਂ ਨੰਬਰ ਪਲੇਟਾਂ ਨੂੰ ਲੈ ਕੇ ਵੱਡੀ ਖ਼ਬਰ, ਸਖ਼ਤ ਦਿਸ਼ਾ-ਨਿਰਦੇਸ਼ ਹੋਏ ਜਾਰੀ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


Gurminder Singh

Content Editor

Related News