ਮੁੱਖ ਮੰਤਰੀ ਵੱਲੋਂ ਸੂਬੇ ’ਚ ਵੱਡੀ ਫਾਰਮਾਸਿਊਟੀਕਲ ਸਿਟੀ ਸਥਾਪਤ ਕਰਨ ਦੀ ਕਵਾਇਦ ਸ਼ੁਰੂ

Friday, Jan 05, 2024 - 06:34 PM (IST)

ਵਿਸ਼ਾਖਾਪਟਨਮ (ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਾਰਮਾਸਿਊਟੀਕਲ ਕੰਪਨੀਆਂ ਨੂੰ ਸੂਬੇ ’ਚ ਵਿਆਪਕ ਪੱਧਰ ’ਤੇ ਨਿਵੇਸ਼ ਕਰਨ ਲਈ ਅੱਗੇ ਆਉਣ ਦਾ ਸੱਦਾ ਦਿੱਤਾ ਹੈ। ਅੱਜ ਇੱਥੇ ਜਵਾਹਰ ਲਾਲ ਨਹਿਰੂ ਫਾਰਮਾ ਸਿਟੀ ਦਾ ਦੌਰਾ ਕਰਨ ਆਏ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ’ਚ ਫਾਰਮਾਸਿਊਟੀਕਲ ਸੈਕਟਰ ਦੀ ਵੱਡੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਕੰਪਨੀਆਂ ਨੂੰ ਇੱਕ ਪਾਸੇ ਸੂਬੇ ਦੇ ਆਰਥਿਕ ਵਿਕਾਸ ਨੂੰ ਅੱਗੇ ਵਧਾਉਣ ਅਤੇ ਦੂਜੇ ਪਾਸੇ ਆਪਣੇ ਕਾਰੋਬਾਰ ਦਾ ਵਿਸਥਾਰ ਕਰਨ ਲਈ ਸੂਬੇ ’ਚ ਵੱਡਾ ਨਿਵੇਸ਼ ਕਰਨ ਵਾਸਤੇ ਅੱਗੇ ਆਉਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਸੂਬੇ ਨੂੰ ਫਾਰਮਾਸਿਊਟੀਕਲ ਖ਼ੇਤਰ ’ਚ ਮੋਹਰੀ ਬਣ ਕੇ ਉਭਰਨ ’ਚ ਮਦਦ ਮਿਲੇਗੀ। ਮੁੱਖ ਮੰਤਰੀ ਨੇ ਫਾਰਮਾ ਸਿਟੀ ਦੇ ਅਧਿਕਾਰੀਆਂ ਨਾਲ ਵੀ ਸੂਬੇ ’ਚ ਅਜਿਹਾ ਹੀ ਪ੍ਰਾਜੈਕਟ ਸਥਾਪਤ ਕਰਨ ਲਈ ਵਿਸਥਾਰ ’ਚ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀ ਫਾਰਮਾਸਿਊਟੀਕਲ ਸਿਟੀ ਸੂਬੇ ਲਈ ਵਰਦਾਨ ਸਾਬਤ ਹੋ ਸਕਦੀ ਹੈ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਵੱਡੇ ਮੌਕੇ ਪੈਦਾ ਹੋ ਸਕਦੇ ਹਨ।

ਇਹ ਵੀ ਪੜ੍ਹੋ : ਅਨਾਜ ਮੰਡੀਆਂ ਨੂੰ ਲੈ ਕੇ ਗੁਰਮੀਤ ਸਿੰਘ ਖੁੱਡੀਆਂ ਦਾ ਅਹਿਮ ਐਲਾਨ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ’ਚ ਇਸ ਸ਼ਹਿਰ ਨੂੰ ਸਥਾਪਤ ਕਰਨ ਦੀ ਸੰਭਾਵਨਾ ਤਲਾਸ਼ਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਮੁੱਖ ਮੰਤਰੀ ਨੇ ਫਾਰਮਾਸਿਊਟੀਕਲ ਸਿਟੀ ਦਾ ਦੌਰਾ ਵੀ ਕੀਤਾ ਅਤੇ ਫਾਰਮਾ ਕੰਪਨੀਆਂ ਦੇ ਯੂਨਿਟਾਂ ’ਚ ਜਾ ਉਨ੍ਹਾਂ ਦੇ ਕੰਮਕਾਜ ਦਾ ਨਿਰੀਖਣ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘ਰੰਗਲੇ ਪੰਜਾਬ’ ਦੀ ਸਿਰਜਣਾ ਲਈ ਅਜਿਹੇ ਪ੍ਰੋਜੈਕਟ ਸਮੇਂ ਦੀ ਮੁੱਖ ਲੋੜ ਹਨ।

ਇਹ ਵੀ ਪੜ੍ਹੋ : ਅਨੁਸੂਚਿਤ ਜਾਤੀਆਂ ਲਈ ਵੱਡੀ ਖ਼ਬਰ, ਪੰਜਾਬ ਸਰਕਾਰ ਨੇ ਚੁੱਕਿਆ ਇਹ ਕਦਮ

‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Anuradha

Content Editor

Related News