ਸ਼ਹੀਦ ਕਾਂਸਟੇਬਲ ਕੁਲਦੀਪ ਬਾਜਵਾ ਦੇ ਘਰ ਪੁੱਜੇ CM ਮਾਨ, ਪਰਿਵਾਰ ਨਾਲ ਦੁੱਖ਼ ਸਾਂਝਾ ਕਰਦਿਆਂ ਕੀਤਾ ਵੱਡਾ ਐੈਲਾਨ

Wednesday, Jan 11, 2023 - 05:24 PM (IST)

ਗੁਰਦਾਸਪੁਰ (ਵੈੱਬ ਡੈਸਕ)- ਲੁਟੇਰਿਆਂ ਵੱਲੋਂ ਬੀਤੇ ਦਿਨੀਂ ਗੋਲ਼ੀਆਂ ਮਾਰ ਕੇ ਕੁਲਦੀਪ ਸਿੰਘ ਬਾਜਵਾ ਨੂੰ ਸ਼ਹੀਦ ਕਰ ਦਿੱਤਾ ਗਿਆ ਸੀ। ਅੱਜ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ਼ ਸਾਂਝਾ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਗੁਰਦਾਸਪੁਰ ਵਿਖੇ ਉਨ੍ਹਾਂ ਦੇ ਘਰ ਪਹੁੰਚੇ, ਜਿੱਥੇ ਉਨ੍ਹਾਂ ਨੇ ਪਰਿਵਾਰ ਨਾਲ ਦੁੱਖ਼ ਸਾਂਝਾ ਕੀਤਾ। ਇਸ ਦੇ ਨਾਲ ਹੀ ਭਗਵੰਤ ਮਾਨ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਸ਼ਹੀਦ ਕੁਲਦੀਪ ਸਿੰਘ ਦੇ ਨਾਂ 'ਤੇ ਉਨ੍ਹਾਂ ਦੇ ਪਿੰਡ ਵਿਚ ਬਹੁਤ ਵੱਡਾ ਸਟੇਡੀਅਮ ਖੋਲ੍ਹਿਆ ਜਾਵੇਗਾ। ਉਸ ਵਿਚ ਉਨ੍ਹਾਂ ਦੇ ਨਾਂ 'ਤੇ ਟਰੈਕ ਵੀ ਬਣਾਇਆ ਜਾਵੇਗਾ ਤਾਂਕਿ ਆਉਣ ਵਾਲੇ ਸਮੇਂ ਵਿਚ ਫ਼ੌਜ ਵਿਚ ਭਰਤੀ ਹੋਣ ਵਾਲੇ ਨੌਜਵਾਨ ਇਥੇ ਆ ਕੇ ਪ੍ਰੈਕਟਿਸ ਕਰ ਸਕਣਗੇ।

ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਦੇਸ਼ ਭਗਤ ਪਰਿਵਾਰ ਹੈ। ਸਰਕਾਰ ਉਨ੍ਹਾਂ ਦੇ ਪਰਿਵਾਰ ਨਾਲ ਹਰ ਮੁਸ਼ਕਿਲ ਸਮੇਂ ਵਿਚ ਨਾਲ ਖੜ੍ਹੀ ਹੈ। ਕੁਲਦੀਪ ਸਿੰਘ ਪੰਜਾਬ ਪੁਲਸ ਦੇ ਬਹਾਦਰ ਅਤੇ ਦ੍ਰਿੜ ਇਰਾਦੇ ਵਾਲੇ ਸਨ। ਉਨ੍ਹਾਂ ਅੰਦਰ ਸੇਵਾ ਭਾਵਨਾ ਬਹੁਤ ਸੀ। ਪੰਜਾਬ ਸਰਕਾਰ ਵੱਲੋਂ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਨੂੰ ਜਵਾਨ ਨੂੰ ਇਕ ਕਰੋੜ ਦੀ ਰਾਸ਼ੀ ਦੇਣ ਦੇ ਨਾਲ-ਨਾਲ, ਪੰਜਾਬ ਪੁਲਸ ਦੀ ਇੰਸ਼ੋਰੈਂਸ ਪਾਲਿਸੀ ਦੇ ਤਹਿਤ ਇਕ ਕਰੋੜ ਦੀ ਆਰਥਿਕ ਸਹਾਇਤਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੁਲਦੀਪ ਸਿੰਘ ਕਸਬੇ ਵੱਲ ਆਉਣ ਵਾਲੀ ਸੜਕ ਵੀ ਉਨ੍ਹਾਂ ਦੇ ਨਾਂ 'ਤੇ ਰੱਖੀ ਜਾਵੇਗੀ। 

ਇਹ ਵੀ ਪੜ੍ਹੋ : ਹੁਸ਼ਿਆਰਪੁਰ ’ਚ ਕੁੜੀ ਨੂੰ ਗੋਲ਼ੀ ਮਾਰ ਦਰਦਨਾਕ ਮੌਤ ਦੇਣ ਵਾਲੇ ਨੌਜਵਾਨ ਨੇ ਵੀ ਤੋੜਿਆ ਦਮ

PunjabKesari

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਫਗਵਾੜਾ ਦੇ ਰਾਸ਼ਟਰੀ ਰਾਜ ਮਾਰਗ ’ਤੇ ਪਿਸਤੌਲ ਦੀ ਨੋਕ ’ਤੇ ਇਕ ਵਿਅਕਤੀ ਤੋਂ ਕ੍ਰੇਟਾ ਗੱਡੀ ਖੋਹ ਕੇ ਫਰਾਰ ਹੋਏ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਜਦੋਂ ਜ਼ਿਲ੍ਹਾ ਪੁਲਸ ਦੀਆਂ ਟੀਮਾਂ ਨੇ ਘੇਰਾਬੰਦੀ ਕੀਤੀ ਤਾਂ ਕਾਰ ’ਚ ਸਵਾਰ ਮੁਲਜ਼ਮਾਂ ਨੇ ਫਾਇਰਿੰਗ ਕਰਕੇ ਇਕ ਪੁਲਸ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਨੂੰ ਸ਼ਹੀਦ ਕਰ ਦਿੱਤਾ ਸੀ। ਇਸ ਦੌਰਾਨ ਕਪੂਰਥਲਾ ਪੁਲਸ ਦੇ ਨਾਲ ਹੋਏ ਮੁਕਾਬਲੇ ਦੌਰਾਨ 3 ਮੁਲਜ਼ਮਾਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰ ਲਿਆ ਸੀ। ਗ੍ਰਿਫ਼ਤਾਰ ਤਿੰਨੇ ਮੁਲਜ਼ਮ ਫਾਇਰਿੰਗ ’ਚ ਜ਼ਖ਼ਮੀ ਹੋ ਗਏ ਸਨ। ਉੱਥੇ ਹੀ ਚੌਥਾ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ। 

PunjabKesari

ਇਹ ਹੋਈ ਸੀ ਮੁਲਜ਼ਮਾਂ ਦੀ ਪਛਾਣ
ਇਸ ਦੌਰਾਨ ਲਗਾਤਾਰ ਹੋਈ ਫਾਇਰਿੰਗ ’ਚ ਪੁਲਸ ਟੀਮਾਂ ਨੇ ਕਾਰ ’ਚ ਬੈਠੇ 3 ਮੁਲਜ਼ਮਾਂ ਰਣਜੀਤ ਸਿੰਘ ਉਰਫ਼ ਜੀਤਾ ਪੁੱਤਰ ਲਖਵਿੰਦਰ ਸਿੰਘ ਵਾਸੀ ਪਿੰਡ ਬਾਹਮਣੀਆਂ ਥਾਣਾ ਸ਼ਾਹਕੋਟ ਜ਼ਿਲ੍ਹਾ ਜਲੰਧਰ, ਵਿਸ਼ਾਲ ਸੋਨੀ ਪੁੱਤਰ ਅਰਜੁਨ ਦੇਵ ਵਾਸੀ ਪਿੰਡ ਮੰਡੇਰਾ ਕਲਾਂ ਥਾਣਾ ਸਦਰ ਖੰਨਾ ਅਤੇ ਕੁਲਵਿੰਦਰ ਉਰਫ਼ ਪਿੰਦਾ ਪੁੱਤਰ ਮਹਿੰਦਰ ਸਿੰਘ ਵਾਸੀ ਹਰੀਪੁਰ ਥਾਣਾ ਆਦਮਪੁਰ ਜ਼ਿਲ੍ਹਾ ਜਲੰਧਰ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਪੁਲਸ ਦੀ ਇਸ ਕਾਰਵਾਈ ਦੌਰਾਨ ਚੌਥਾ ਮੁਲਜ਼ਮ ਯੁਵਰਾਜ ਉਰਫ਼ ਯੋਰੀ ਪੁੱਤਰ ਮੋਹਨ ਲਾਲ ਵਾਸੀ ਹਲਵਾੜਾ ਥਾਣਾ ਬਿਲਗਾ ਜ਼ਿਲ੍ਹਾ ਜਲੰਧਰ ਫਰਾਰ ਹੋ ਗਿਆ ਸੀ। ਪੁਲਸ ਵੱਲੋਂ ਕੀਤੀ ਗਈ ਫਾਇਰਿੰਗ ਦੌਰਾਨ ਗ੍ਰਿਫ਼ਤਾਰ ਤਿੰਨੋਂ ਮੁਲਜ਼ਮ ਜ਼ਖ਼ਮੀ ਹੋ ਗਏ ਸਨ, ਜਿਨ੍ਹਾਂ ਨੂੰ ਜਲੰਧਰ ਦੇ ਸਿਵਲ ਹਸਪਤਾਲ ’ਚ ਰੈਫਰ ਕਰ ਦਿੱਤਾ ਗਿਆ ਸੀ। ਉਕਤ ਚਾਰਾਂ ਮੁਲਜ਼ਮਾਂ ਖ਼ਿਲਾਫ਼ ਕਤਲ, ਲੁੱਟ, ਹੱਤਿਆ ਦੀ ਕੋਸ਼ਿਸ਼ ਤੇ ਆਰਮਜ ਐਕਟ ਦੇ ਕਈ ਮਾਮਲੇ ਦਰਜ ਹਨ। 

ਇਹ ਵੀ ਪੜ੍ਹੋ :  ਸ਼ਹੀਦ ਕਾਂਸਟੇਬਲ ਕੁਲਦੀਪ ਬਾਜਵਾ ਦੇ ਮਾਮਲੇ 'ਚ ਚੌਥੇ ਫਰਾਰ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਸੂਬੇ ’ਚ ਅਲਰਟ ਜਾਰੀ

PunjabKesari

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


shivani attri

Content Editor

Related News