''ਆਪ'' ਦੇ ਸਾਂਸਦਾਂ ਨੂੰ ਮਿਲਣ ਪਾਰਲੀਮੈਂਟ ਪਹੁੰਚੇ ਮਾਨ, ਕਿਹਾ ਪੰਜਾਬ ਦੇ ਮਸਲਿਆਂ ਨੂੰ ਜ਼ੋਰ-ਸ਼ੋਰ ਨਾਲ ਚੁੱਕਾਂਗੇ

Tuesday, Jun 25, 2024 - 07:37 PM (IST)

ਚੰਡੀਗੜ੍ਹ : ਪੰਜਾਬ ਵਿਚ ਤਿੰਨ ਲੋਕ ਸਭਾ ਸੀਟਾਂ 'ਤੇ ਜਿੱਤ ਦਰਜ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਤਿੰਨੋਂ ਸੰਸਦ ਮੈਂਬਰਾਂ ਨੇ ਅੱਜ ਆਪਣੇ ਅਹੁਦੇ ਦੀ ਸਹੁੰ ਚੁੱਕ ਲਈ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਦ ਪਾਰਲੀਮੈਂਟ ਪਹੁੰਚੇ। ਇਸ ਦੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਮੈਂ ਅੱਜ ਪਾਰਲੀਮੈਂਟ ਪਹੁੰਚਿਆ ਹਾਂ। ਆਮ ਆਦਮੀ ਪਾਰਟੀ ਦੇ ਤਿੰਨੋਂ ਸਾਂਸਦਾਂ ਨੇ ਅੱਜ ਪਾਰਲੀਮੈਂਟ ਵਿਚ ਸਹੁੰ ਚੁੱਕੀ ਹੈ। ਬਹੁਤ-ਬਹੁਤ ਮੁਬਾਰਕਾਂ ਅਤੇ ਭਵਿੱਖ ਲਈ ਸ਼ੁੱਭਕਾਮਨਾਵਾਂ। ਮੁੱਖ ਮੰਤਰੀ ਨੇ ਕਿਹਾ ਕਿ ਤਿੰਨੋਂ ਸਾਂਸਦ ਪੰਜਾਬ ਦੇ ਹੱਕਾਂ ਅਤੇ ਮਸਲਿਆਂ ਦੀ ਆਵਾਜ਼ ਜ਼ੋਰ-ਸ਼ੋਰ ਨਾਲ ਪਾਰਲੀਮੈਂਟ ਵਿਚ ਚੁੱਕਣਗੇ। 

ਇਹ ਵੀ ਪੜ੍ਹੋ : ਭਗਵੰਤ ਮਾਨ ਸਰਕਾਰ ਦੀ ਵੱਡੀ ਕਾਰਵਾਈ, ਸੂਬੇ ਭਰ ਦੇ ਡਿਪਟੀ ਕਮਿਸ਼ਨਰਾਂ ਨੂੰ ਜਾਰੀ ਹੋਏ ਸਖ਼ਤ ਹੁਕਮ

ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਪੰਜਾਬ ਦੀਆਂ ਤਿੰਨ ਲੋਕ ਸਭਾ ਸੀਟਾਂ ਸੰਗਰੂਰ, ਸ੍ਰੀ ਅਨੰਦਪੁਰ ਸਾਹਿਬ ਅਤੇ ਹੁਸ਼ਿਆਰਪੁਰ ਵਿਚ ਜਿੱਤੀ ਸੀ। ਜਿਸ ਦੇ ਚੱਲਦੇ ਅੱਜ ਮੀਤ ਹੇਅਰ, ਮਾਲਵਿੰਦਰ ਕੰਗ ਅਤੇ ਡਾ. ਰਾਜ ਕੁਮਾਰ ਚੱਬੇਵਾਲ ਨੇ ਸਹੁੰ ਚੁੱਕੀ ਹੈ। ਇਸ ਦੇ ਨਾਲ ਹੀ ਪੰਜਾਬ ਦੇ ਬਾਕੀ ਨਵੇਂ ਚੁਣੇ ਗਏ 10 ਲੋਕ ਸਭਾ ਮੈਂਬਰਾਂ ਨੇ ਵੀ ਅੱਜ ਅਹੁਦੇ ਦੀ ਸਹੁੰ ਚੁੱਕ ਲਈ ਹੈ। 

ਇਹ ਵੀ ਪੜ੍ਹੋ : ਸਹੁੰ ਚੁੱਕਣ ਲਈ ਅੰਮ੍ਰਿਤਪਾਲ ਨੂੰ ਮਿਲਿਆ ਇਹ ਸਮਾਂ, ਜਾਣੋ ਸਹੁੰ ਚੁੱਕ ਸਮਾਗਮ 'ਚ ਸ਼ਾਮਲ ਹੋਣਗੇ ਜਾਂ ਨਹੀਂ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News