ਪੰਜਾਬ ''ਚ ਵੱਡਾ ਸਿਆਸੀ ਧਮਾਕਾ, ਭਗਵੰਤ ਮਾਨ ਨੇ ਦਿੱਤਾ ਅਸਤੀਫਾ

03/17/2018 11:34:20 AM

ਚੰਡੀਗੜ੍ਹ/ਸੰਗਰੂਰ : ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਤੋਂ ਡਰੱਗ ਮਾਮਲੇ 'ਚ ਲਿਖਤੀ ਮੁਆਫੀ ਮੰਗਣ ਤੋਂ ਬਾਅਦ ਪੰਜਾਬ 'ਚ ਉਸ ਸਮੇਂ ਵੱਡਾ ਸਿਆਸੀ ਧਮਾਕਾ ਹੋਇਆ, ਜਦੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਪੰਜਾਬ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਭਗਵੰਤ ਮਾਨ ਨੇ ਇਸ ਗੱਲ ਦੀ ਜਾਣਕਾਰੀ ਆਪਣੇ ਫੇਸਬੁੱਕ ਪੇਜ਼ 'ਤੇ ਦਿੱਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਡਰੱਗ ਮਾਫੀਆ ਅਤੇ ਲੋਕਾਂ ਨਾਲ ਹੋ ਰਹੀ ਹਰ ਕਿਸਮ ਦੀ ਧੱਕੇਸ਼ਾਹੀ ਖਿਲਾਫ ਉਨ੍ਹਾਂ ਦੀ ਜੰਗ ਜਾਰੀ ਰਹੇਗੀ ਅਤੇ ਉਨ੍ਹਾਂ ਨੇ ਇਕ ਸੱਚਾ ਪੰਜਾਬੀ ਹੋਣ ਦੇ ਨਾਤੇ ਅਸਤੀਫਾ ਦਿੱਤਾ ਹੈ। ਕੇਜਰੀਵਾਲ ਦੀ ਮੁਆਫੀ ਤੋਂ ਬਾਅਦ ਪੰਜਾਬ ਦੇ ਆਪ ਆਗੂਆਂ 'ਚ ਬਗਾਵਤ ਹੋ ਗਈ ਹੈ। ਭਗਵੰਤ ਮਾਨ ਦੇ ਨਾਲ-ਨਾਲ ਅਮਨ ਅਰੋੜਾ, ਕੰਵਰ ਸੰਧੂ ਅਤੇ ਸੁਖਪਾਲ ਖਹਿਰਾ ਨੇ ਵੀ ਬਗਾਵਤ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਚੰਡੀਗੜ੍ਹ 'ਚ 16 ਮਾਰਚ ਨੂੰ ਪਾਰਟੀ ਦੀ ਅਗਲੀ ਰਣਨੀਤੀ ਦਾ ਖੁਲਾਸਾ ਕੀਤਾ ਜਾਵੇਗਾ। 

 


Related News