ਭਗਵੰਤ ਮਾਨ ਦਾ ਖ਼ੁਲਾਸਾ, ਦੱਸਿਆ ਕਿਉਂ ਦਿੱਲੀ ਹਵਾਈ ਅੱਡੇ ਨਹੀਂ ਜਾਂਦੀਆਂ ਪੰਜਾਬ ਸਰਕਾਰ ਦੀਆਂ ਬੱਸਾਂ (ਵੀਡੀਓ)

Saturday, Nov 06, 2021 - 05:14 PM (IST)

ਜਲੰਧਰ (ਵੈੱਬ ਡੈਸਕ) 'ਜਗ ਬਾਣੀ' ਦੇ ਬਹੁ-ਚਰਚਿਤ ਪ੍ਰੋਗਰਾਮ 'ਨੇਤਾ ਜੀ ਸਤਿ ਸ੍ਰੀ ਅਕਾਲ' ਵਿੱਚ ਸੀਨੀਅਰ ਪੱਤਰਕਾਰ ਰਮਨਦੀਪ ਸਿੰਘ ਸੋਢੀ ਨਾਲ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਖ਼ੁਲਾਸਾ ਕੀਤਾ ਕਿ ਟੈਕਸ ਨਾ ਭਰਨ ਕਰਕੇ ਪੰਜਾਬ ਸਰਕਾਰ ਦੀਆਂ ਬੱਸਾਂ ਦਿੱਲੀ ਹਵਾਈ ਅੱਡੇ ਨਹੀਂ ਜਾਂਦੀਆਂ ਅਤੇ ਬਾਦਲਾਂ ਵੱਲੋਂ ਟੈਕਸ ਦਾ ਭੁਗਤਾਨ ਕੀਤਾ ਜਾਂਦਾ ਹੈ ਜਿਸ ਕਾਰਨ ਉਨ੍ਹਾਂ ਦੀਆਂ ਬੱਸਾਂ ਹਵਾਈ ਅੱਡੇ ਤੱਕ ਜਾਂਦੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਪੂਰੇ ਟੈਕਸ ਦਾ ਭੁਗਤਾਨ ਕਰੇ ਤਾਂ ਪੰਜਾਬ ਸਰਕਾਰ ਦੀਆਂ ਬੱਸਾਂ ਵੀ ਦਿੱਲੀ ਹਵਾਈ ਅੱਡੇ ਤੱਕ ਜਾ ਸਕਦੀਆਂ ਨੇ।

 

ਗੌਰਤਲਬ ਹੈ ਕਿ ਪਿਛਲੇ ਦਿਨੀਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇੱਕ ਪੱਤਰ ਲਿਖ ਕੇ ਮਿਲਣ ਲਈ ਸਮਾਂ ਮੰਗਿਆ ਸੀ ਪਰ ਕੇਜਰੀਵਾਲ ਨੇ ਨਾ ਤਾਂ ਦਿੱਲੀ ਮਿਲਣ ਲਈ ਸਮਾਂ ਦਿੱਤਾ ਅਤੇ ਨਾ ਹੀ ਪੰਜਾਬ ਦੌਰੇ ਦੌਰਾਨ ਰਾਜਾ ਵੜਿੰਗ ਨੂੰ ਮਿਲੇ। ਜਿਸ ਨੂੰ ਲੈ ਕੇ ਰਾਜਾ ਵੜਿੰਗ ਨੇ ਸ਼ੋਸ਼ਲ ਮੀਡੀਆ 'ਤੇ ਕੇਜਰੀਵਾਲ ਨੂੰ ਘੇਰਿਆ। ਰਾਜਾ ਵੜਿੰਗ ਨੇ ਕੇਜਰੀਵਾਲ ਤੋਂ ਸਵਾਲ ਪੁੱਛਿਆ ਸੀ ਕਿ ਤੁਸੀਂ ਪੰਜਾਬ ਸਰਕਾਰ ਦੀਆਂ ਬੱਸਾਂ ਦਿੱਲੀ ਹਵਾਈ ਅੱਡੇ ਕਿਉਂ ਨਹੀਂ ਆਉਣ ਦਿੰਦੇ। ਇਸ ਮੁੱਦੇ 'ਤੇ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਰੂਲ ਅਨੁਸਾਰ ਜੇਕਰ ਕਿਸੇ ਬਾਹਰੀ ਸੂਬੇ ਵਿੱਚੋਂ ਕੋਈ ਬੱਸ ਆਊਗੀ ਤਾਂ ਉਹ ਸਿਰਫ਼ ਆਈ.ਐੱਸ.ਬੀ.ਟੀ.(ਅੰਤਰਰਾਜੀ ਬੱਸ ਟਰਮੀਨਲ)ਆਵੇਗੀ। ਜੇਕਰ ਪੰਜਾਬ ਰੋਡਵੇਜ਼ ਨੇ ਦਿੱਲੀ ਹਵਾਈ ਅੱਡੇ ਤੱਕ ਬੱਸਾਂ ਚਲਾਉਣੀਆਂ ਨੇ ਤਾਂ ਉਹ ਬਣਦਾ ਟੈਕਸ ਭਰਨ ਤਾਂ ਬੱਸਾਂ ਨੂੰ ਹਵਾਈ ਅੱਡੇ ਤੱਕ ਜਾਣ ਦੀ ਇਜਾਜ਼ਤ ਮਿਲ ਜਾਵੇਗੀ।

ਨੋਟ: ਤੁਹਾਨੂੰ ਭਗਵੰਤ ਮਾਨ ਨਾਲ ਕੀਤੀ ਇਹ ਗੱਲਬਾਤ ਕਿਵੇਂ ਦੀ ਲੱਗੀ? ਕੁਮੈਂਟ ਕਰਕੇ ਦਿਓ ਆਪਣੀ ਰਾਏ
 


Harnek Seechewal

Content Editor

Related News