ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ’ਚ ਬੰਦ ਕਰਕੇ ‘ਆਪ’ ਨੂੰ ਦਬਾਇਆ ਨਹੀਂ ਜਾ ਸਕਦਾ : ਭਗਵੰਤ ਮਾਨ

Saturday, May 18, 2024 - 12:30 PM (IST)

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਗੁਪਤਾ, ਮੋਮੀ, ਜ. ਬ.)-ਕੇਂਦਰ ਸਰਕਾਰ ਦੀ ਸ਼ਹਿ ’ਤੇ ਈ. ਡੀ. ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ ਬੰਦ ਕਰਕੇ ਸੋਚਿਆ ਕਿ ਆਮ ਆਦਮੀ ਪਾਰਟੀ ਨੂੰ ਖ਼ਤਮ ਕਰ ਦਿੱਤਾ ਜਾਵੇਗਾ ਪਰ ਭਗਤ ਸਿੰਘ ਦੀ ਸੋਚ ਅਤੇ ਇਨਕਲਾਬ ’ਚੋਂ ਪੈਦਾ ਹੋਈ ਪਾਰਟੀ ਨੂੰ ਦਬਾਇਆ ਨਹੀਂ ਜਾ ਸਕਦਾ। ਇਹ ਪ੍ਰਗਟਾਵਾ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਟਾਂਡਾ ਵਿਖੇ ਪਾਰਟੀ ਉਮੀਦਵਾਰ ਡਾ. ਰਾਜ ਕੁਮਾਰ ਚੱਬੇਵਾਲ ਦੇ ਹੱਕ ਵਿਚ ਕੱਢੇ ਗਏ ਰੋਡ ਸ਼ੋਅ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਡਾ. ਚੱਬੇਵਾਲ, ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿਪਾ, ਹਲਕਾ ਵਿਧਾਇਕ ਉੜਮੁੜ ਜਸਵੀਰ ਸਿੰਘ ਰਾਜਾ , ਵਿਧਾਇਕ ਕਰਮਬੀਰ ਸਿੰਘ ਘੁੰਮਣ, ਵਿਧਾਇਕ ਡਾ. ਰਵਜੋਤ ਸਿੰਘ ਤੇ ਚੇਅਰਮੈਨ ਹਰਮੀਤ ਔਲਖ ਵੀ ਉਨ੍ਹਾਂ ਨਾਲ ਸਨ।

ਇਹ ਵੀ ਪੜ੍ਹੋ- ਪੰਜਾਬ ਵਾਸੀਆਂ ਲਈ ਜ਼ਰੂਰੀ ਖ਼ਬਰ, ਹੁਣ ਸ਼ਿਕਾਇਤ ਦਰਜ ਕਰਵਾਉਣ ਲਈ ਥਾਣਿਆਂ 'ਚ ਜਾਣ ਦੀ ਲੋੜ ਨਹੀਂ

ਬਾਬਾ ਬੂਟਾ ਭਗਤ ਮੰਦਰ ਤੋਂ ਸਰਕਾਰੀ ਹਸਪਤਾਲ ਦਾ ਚੌਕ ਤੱਕ ਕੱਢੇ ਗਏ ਇਸ ਰੋਡ ਸ਼ੋਅ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦਾ ਲੋਕਾਂ ਨੇ ਭਰਵਾਂ ਸਵਾਗਤ ਕੀਤਾ | ਇਸ ਦੌਰਾਨ ਸੀ. ਐੱਮ. ਮਾਨ ਨੇ ਕਿਹਾ ਕਿ ਆਪਣੇ ਦੋ ਸਾਲ ਦੇ ਕਾਰਜਕਾਲ ਵਿਚ ਕਰੀਬ 43 ਹਜ਼ਾਰ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ | ਸਿੱਖਿਆ ਅਤੇ ਸਿਹਤ ਸਹੂਲਤਾਂ ’ਚ ਕ੍ਰਾਂਤੀਕਾਰੀ ਸੁਧਾਰ ਕਰਨ ਦੇ ਨਾਲ-ਨਾਲ ਮੁਫ਼ਤ ਬਿਜਲੀ ਦਾ ਆਪਣਾ ਵਾਅਦਾ ਪੂਰਾ ਕੀਤਾ ਹੈ। ਉਨ੍ਹਾਂ ਆਖਿਆ ਕਿ ਪੰਜਾਬ ਦੀ ਜਨਤਾ ਬਾਕੀ ਪਾਰਟੀਆਂ ਨੂੰ ਨਕਾਰ ਕੇ ਲੋਕਾਂ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਵਿਕਾਸ ਦੇ ਮਿਸ਼ਨ ਦਾ ਹਿੱਸਾ ਬਣੇਗੀ। ਇਸ ਮੌਕੇ ਕੇਸ਼ਵ ਸੈਣੀ, ਰਾਜਿੰਦਰ ਮਾਰਸ਼ਲ, ਸੁਖਵਿੰਦਰ ਅਰੋੜਾ, ਕੁਲਵਿੰਦਰ ਬੱਬਲ, ਜਸਵੰਤ ਬਿੱਟੂ, ਗੁਰਦੀਪ ਹੈਪੀ, ਲਖਵਿੰਦਰ ਸਿੰਘ ਸੇਠੀ, ਸੰਦੀਪ ਸੈਣੀ ਹੁਸ਼ਿਆਰਪੁਰ ਸਮੇਤ ਵੱਡੀ ਗਿਣਤੀ ਵਿਚ ਲੋਕ ਸ਼ਾਮਲ ਹੋਏ।

ਇਹ ਵੀ ਪੜ੍ਹੋ- ਸੂਬੇ 'ਚ ਵਧਾਈ ਗਈ ਸੁਰੱਖਿਆ, ਸਪੈਸ਼ਲ DGP ਅਰਪਿਤ ਸ਼ੁਕਲਾ ਨੇ ਅਧਿਕਾਰੀਆਂ ਨੂੰ ਦਿੱਤੇ ਇਹ ਦਿਸ਼ਾ-ਨਿਰਦੇਸ਼
 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


shivani attri

Content Editor

Related News