ਮੋਹਿੰਦਰ ਭਗਤ ਨੂੰ ਤੁਸੀਂ ਵਿਧਾਇਕ ਬਣਾਓ, ਅਸੀਂ ਬਣਾਵਾਂਗੇ ਮੰਤਰੀ : ਭਗਵੰਤ ਮਾਨ

Thursday, Jul 04, 2024 - 10:49 AM (IST)

ਮੋਹਿੰਦਰ ਭਗਤ ਨੂੰ ਤੁਸੀਂ ਵਿਧਾਇਕ ਬਣਾਓ, ਅਸੀਂ ਬਣਾਵਾਂਗੇ ਮੰਤਰੀ : ਭਗਵੰਤ ਮਾਨ

ਚੰਡੀਗੜ੍ਹ/ਜਲੰਧਰ (ਅੰਕੁਰ)- ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਵਿਧਾਨ ਸਭਾ ਦੇ ਵੱਖ-ਵੱਖ ਖੇਤਰਾਂ ’ਚ ਨੁੱਕੜ ਮੀਟਿੰਗਾਂ ਕੀਤੀਆਂ। ਇਸ ਮੌਕੇ ਉਨ੍ਹਾਂ ਕਿਾ ਕਿ ਤੁਸੀਂ ਮੋਹਿੰਦਰ ਭਗਤ ਨੂੰ ਵਿਧਾਇਕ ਬਣਾਓ, ਅਸੀਂ ਉਨ੍ਹਾਂ ਨੂੰ ਮੰਤਰੀ ਬਣਾਵਾਂਗੇ ਤਾਂ ਜੋ ਜਲੰਧਰ ਦਾ ਵਿਕਾਸ ਬਹੁਤ ਤੇਜ਼ੀ ਨਾਲ ਹੋ ਸਕੇ। ਉਨ੍ਹਾਂ ਕਿਹਾ ਕਿ ਇਸ ਚੋਣ ਦੇ ਨਤੀਜੇ ਨਾਲ ਸਰਕਾਰ ’ਚ ਕੋਈ ਤਬਦੀਲੀ ਨਹੀਂ ਹੋ ਸਕਦੀ।

ਇਸ ਕਾਰਨ ਨਾ ਤਾਂ ਸਾਡੀ ਸਰਕਾਰ ਡਿੱਗੇਗੀ ਤੇ ਨਾ ਹੀ ਕਿਸੇ ਹੋਰ ਦੀ ਸਰਕਾਰ ਬਣੇਗੀ ਪਰ ਜੇ ਆਮ ਆਦਮੀ ਪਾਰਟੀ ਦਾ ਉਮੀਦਵਾਰ ਜਿੱਤਦਾ ਹੈ ਤਾਂ ਸਰਕਾਰ ’ਚ ਤੁਹਾਡੀ ਹਿੱਸੇਦਾਰੀ ਹੋਵੇਗੀ, ਜਿਸ ਕਾਰਨ ਇਸ ਇਲਾਕੇ ਦਾ ਵਿਕਾਸ ਤੇਜ਼ੀ ਨਾਲ ਸੰਭਵ ਹੋ ਸਕੇਗਾ। ਉਨ੍ਹਾਂ ਕਿਹਾ ਕਿ ਅਸੀਂ ਇਸ ਖੇਤਰ ’ਚ ਚੰਗੇ ਸਕੂਲ ਅਤੇ ਹਸਪਤਾਲ ਖੋਲ੍ਹਾਂਗੇ ਤਾਂ ਜੋ ਤੁਹਾਡਾ ਹੋਰ ਵੀ ਚੰਗਾ ਇਲਾਜ ਹੋ ਸਕੇ ਅਤੇ ਤੁਹਾਡੇ ਬੱਚੇ ਚੰਗੀ ਸਿੱਖਿਆ ਪ੍ਰਾਪਤ ਕਰ ਸਕਣ। ਅਸੀਂ ਇਥੇ ਮਾੜੇ ਸੀਵਰੇਜ ਸਿਸਟਮ ਨੂੰ ਠੀਕ ਕਰਾਂਗੇ। ਗਲੀਆਂ-ਨਾਲੀਆਂ ਨੂੰ ਠੀਕ ਕਰਵਾਇਆ ਜਾਵੇਗਾ। ਸਫ਼ਾਈ ਦੇ ਹੋਰ ਵੀ ਚੰਗੇ ਪ੍ਰਬੰਧ ਕਰਾਂਗੇ ਅਤੇ ਬਿਜਲੀ-ਪਾਣੀ ਸਬੰਧੀ ਸਾਰੀਆਂ ਸਮੱਸਿਆਵਾਂ ਦਾ ਹੱਲ ਕਰਾਂਗੇ।

PunjabKesari

ਇਹ ਵੀ ਪੜ੍ਹੋ- ਕੰਗਨਾ ਦੇ ਥੱਪੜ ਮਾਰਨ ਵਾਲੀ ਕੁਲਵਿੰਦਰ ਕੌਰ ਦੀ ਬਦਲੀ ਦੀਆਂ ਖ਼ਬਰਾਂ ਵਿਚਾਲੇ ਭਰਾ ਦਾ ਵੱਡਾ ਬਿਆਨ ਆਇਆ ਸਾਹਮਣੇ

ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੇ ਕਰੀਬ 16 ਟੋਲ ਪਲਾਜ਼ੇ ਬੰਦ ਕਰ ਦਿੱਤੇ ਹਨ, ਜਿਸ ਕਾਰਨ ਲੋਕਾਂ ਦੀ ਰੋਜ਼ਾਨਾ 60 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ। ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ 'ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਦੋ ਸਾਲ ਪਹਿਲਾਂ ਉਸ ਨੂੰ ਆਮ ਆਦਮੀ ਪਾਰਟੀ ਨੇ ਵਿਧਾਇਕ ਬਣਾਇਆ ਸੀ ਪਰ ਉਹ ਦਲ-ਬਦਲੂ ਤੇ ਲਾਲਚੀ ਨਿਕਲਿਆ। ਇਹ ਚੋਣ ਉਸ ਦੇ ਨਿੱਜੀ ਸਵਾਰਥ ਤੇ ਲਾਲਚ ਕਾਰਨ ਹੋ ਰਹੀ ਹੈ। ਉਸ ਨੇ ਅਸਤੀਫ਼ਾ ਦੇ ਕੇ ਲੋਕਤੰਤਰ ਦਾ ਮਜ਼ਾਕ ਉਡਾਇਆ ਹੈ। ਲੋਕਾਂ ਨੂੰ ਇਸ ਚੋਣ ’ਚ ਹੋਈ ਧੋਖਾਧੜੀ ਦਾ ਬਦਲਾ ਲੈਣਾ ਚਾਹੀਦਾ ਹੈ। ਇਸ ਵਾਰ ਉਸ ਨੂੰ ਅਜਿਹਾ ਸਬਕ ਸਿਖਾਓ ਕਿ ਕੋਈ ਮੁੜ ਇਸ ਤਰ੍ਹਾਂ ਅਸਤੀਫ਼ਾ ਦੇਣ ਦੀ ਹਿੰਮਤ ਨਾ ਕਰੇ। ਉਨ੍ਹਾਂ ਕਿਹਾ ਕਿ ਜਿਸ ਦਿਨ ਮੇਰੇ 'ਤੇ ਇਕ ਰੁਪਏ ਦੇ ਵੀ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ, ਮੈਂ ਖ਼ੁਦ ਸਿਆਸਤ ਛੱਡ ਦੇਵਾਂਗਾ।

PunjabKesari

ਇਹ ਵੀ ਪੜ੍ਹੋ- ਇਕ ਹਜ਼ਾਰ ਰੁਪਏ ਦੀ ਉਡੀਕ 'ਚ ਬੈਠੀਆਂ ਔਰਤਾਂ ਲਈ ਖ਼ੁਸ਼ਖ਼ਬਰੀ, CM ਮਾਨ ਦੀ ਪਤਨੀ ਨੇ ਆਖੀ ਵੱਡੀ ਗੱਲ

ਸ਼ੀਤਲ ਅੰਗੁਰਾਲ ਨੂੰ ਕਿਹਾ, ਨਾ ਲਵੇ ਸਾਡੇ ਨਾਲ ਪੰਗਾ
ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੀਤਲ ਅੰਗੁਰਾਲ ਨੂੰ ਚਿਤਾਵਨੀ ਦਿੱਤੀ ਕਿ ਉਹ ਸਾਡੇ ਨਾਲ ਪੰਗਾ ਨਾ ਲਵੇ। ਉਨ੍ਹਾਂ ਕਿਹਾ ਕਿ ਅੰਗੁਰਾਲ ਵਾਂਗ ਸਾਡੇ ਖ਼ਿਲਾਫ਼ ਨਸ਼ਾ ਤਸਕਰੀ ਦਾ ਕੋਈ ਐੱਨ. ਡੀ. ਪੀ. ਐੱਸ. ਕੇਸ ਨਹੀਂ ਹੈ। ਉਨ੍ਹਾਂ ਕਿਹਾ ਕਿ ਬਹਿਸ ਕਰਨ ਦੀ ਧਮਕੀ ਕਿਸੇ ਹੋਰ ਨੂੰ ਦਿਓ। ਸਾਡੇ ਨਾਲ ਜਦੋਂ ਮਰਜ਼ੀ ਚਾਹੇ ਬਹਿਸ ਕਰ ਲਓ, 5 ਤਾਰੀਖ਼ ਦਾ ਇੰਤਜ਼ਾਰ ਕਿਉਂ ਕਰ ਰਹੇ ਹੋ, ਅੱਜ ਹੀ ਬਹਿਸ ਕਰ ਲਓ। ਉਨ੍ਹਾਂ ਕਿਹਾ ਕਿ ਮੈਂ ਸ਼ੀਤਲ ਅੰਗੁਰਾਲ ਨੂੰ ਉਸ ਦੀਆਂ ਭ੍ਰਿਸ਼ਟ ਗਤੀਵਿਧੀਆਂ ਰੋਕਣ ਲਈ ਬਹੁਤ ਸਮਝਾਇਆ ਪਰ ਉਹ ਨਹੀਂ ਮੰਨਿਆ। ਆਮ ਆਦਮੀ ਪਾਰਟੀ ’ਚ ਰਹਿੰਦਿਆਂ ਉਸ ਨੂੰ ਦੋ ਨੰਬਰ ਦੇ ਕੰਮ ਕਰਨ 'ਚ ਪ੍ਰੇਸ਼ਾਨੀ ਹੁੰਦੀ ਸੀ। ਇਸ ਲਈ ਉਹ ਭਾਜਪਾ ’ਚ ਸ਼ਾਮਲ ਹੋ ਗਿਆ ਕਿਉਂਕਿ ਭਾਜਪਾ ਭ੍ਰਿਸ਼ਟਾਚਾਰ ਨੂੰ ਖੁੱਲ੍ਹਾ ਹੱਥ ਦਿੰਦੀ ਹੈ ਪਰ ਅਸੀਂ ਉਸ ਨੂੰ ਉੱਥੇ ਵੀ ਭ੍ਰਿਸ਼ਟਾਚਾਰ ਨਹੀਂ ਕਰਨ ਦੇਵਾਂਗੇ।

ਇਹ ਵੀ ਪੜ੍ਹੋ- 5 ਨਸ਼ਾ ਤਸਕਰਾਂ ਖ਼ਿਲਾਫ਼ ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਕਰੋੜਾਂ ਦੀ ਜਾਇਦਾਦ ਕੀਤੀ ਸਰਕਾਰੀ ਤੌਰ ‘ਤੇ ਅਟੈਚ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News