ਸਿੱਧੂ ਮੂਸੇਵਾਲਾ ਦੇ ਪਿਤਾ ਦੀ ਚਿੱਠੀ ਤੋਂ ਬਾਅਦ ਭਗਵੰਤ ਮਾਨ ਦਾ ਵੱਡਾ ਐਕਸ਼ਨ, ਜਾਰੀ ਕੀਤਾ ਇਹ ਹੁਕਮ

05/30/2022 11:32:02 PM

ਚੰਡੀਗੜ੍ਹ : ਸਿੱਧੂ ਮੂਸੇਵਾਲਾ ਦੇ ਪਿਤਾ ਦੀ ਚਿੱਠੀ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਨੇ ਕਿਹਾ ਹੈ ਕਿ ਸਿਧੂ ਮੂਸੇਵਾਲਾ ਦੇ ਕਤਲ ਕਾਂਡ ਵਿਚ ਸ਼ਾਮਲ ਕਿਸੇ ਵੀ ਦੋਸੀ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਦੇ ਨਾਲ ਹੀ ਭਗਵੰਤ ਮਾਨ ਨੇ ਸਿੱਧੂ ਮੂਸੇਵਾਲਾ ਦਾ ਪਿਤਾ ਦੀ ਮੰਗ ਮੰਨਦੇ ਹੋਏ ਹਾਈਕੋਰਟ ਦੇ ਸਿਟਿੰਗ ਜੱਜ ਤੋਂ ਜਾਂਚ ਕਰਵਾਉਣ ਦੀ ਗੱਲ ਆਖੀ ਹੈ। ਮਾਨ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਜਾਂਚ ਵਿਚ ਪੂਰਾ ਸਹਿਯੋਗ ਕਰੇਗੀ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਕੱਲ੍ਹ ਵਾਲੇ ਡੀ. ਜੀ. ਪੀ. ਦੇ ਬਿਆਨ ’ਤੇ ਉਨ੍ਹਾਂ ਕੋਲੋਂ ਸਪੱਸ਼ਟੀਕਰਣ ਮੰਗ ਲਿਆ ਹੈ। ਜਿਸ ਵਿਚ ਉਨ੍ਹਾਂ ਮੂਸੇਵਾਲਾ ਦੇ ਕਤਲ ਨੂੰ ਗੈਂਗਵਾਰ ਕਰਾਰ ਦਿੱਤਾ ਸੀ।

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਕਤਲ ’ਚ ਵਿਰੋਧ ’ਚ ਬੰਦ ਹੋਣ ਲੱਗਾ ਮਾਨਸਾ, ਮ੍ਰਿਤਕ ਦੇਹ ਕੋਲ ਪਹੁੰਚੀ ਮੰਗੇਤਰ

ਇਥੇ ਦੱਸਣਯੋਗ ਹੈ ਕਿ ਮੂਸੇਵਾਲਾ ਦੇ ਪਿਤਾ ਨੇ ਮੁੱਖ ਮੰਤਰੀ ਨੂੰ ਚਿੱਠੀ ਲਿਖ ਕੇ ਕਿਹਾ ਸੀ ਕਿ ਉਨ੍ਹਾਂ ਅਫਸਰਾਂ ਦੀ ਜਵਾਬਦੇਹੀ ਤੈਅ ਕੀਤੀ ਜਾਵੇ ਜਿਨ੍ਹਾਂ ਨੇ ਮੇਰੇ ਪੁੱਤਰ ਦੀ ਸਕਿਓਰਿਟੀ ਦੀ ਸਮੀਖਿਆ ਕੀਤੀ ਅਤੇ ਸਕਿਓਰਿਟੀ ਵਾਪਸ ਲੈਣ ਦੇ ਹੁਕਮਾਂ ਨੂੰ ਜਨਤਕ ਕੀਤਾ। ਮੇਰੇ ਪੁੱਤਰ ਨੇ ਆਪਣੀ ਮਿਹਨਤ ਨਾਲ ਪੰਜਾਬ ਦਾ ਨਾਮ ਪੂਰੀ ਦੁਨੀਆ ਵਿਚ ਰੌਸ਼ਨ ਕੀਤਾ ਹੈ ਪਰ ਡੀ. ਜੀ. ਪੀ. ਪੰਜਾਬ ਵਲੋਂ ਮੇਰੇ ਪੁੱਤਰ ਦੀ ਮੌਤ ਨੂੰ ਗੈਂਗਵਾਰ ਨਾਲ ਜੋੜ ਕੇ ਪੇਸ਼ ਕੀਤਾ ਗਿਆ। ਇਸ ਲਈ ਮੇਰੀ ਬੇਨਤੀ ਹੈ ਕਿ ਡੀ. ਜੀ. ਪੀ. ਪੰਜਾਬ ਜਨਤਕ ਤੌਰ ’ਤੇ ਮੁਆਫ਼ੀ ਮੰਗਣ। ਇਨਸਾਫ ਦੀ ਉਮੀਦ ਕਰਦਾ ਹਾਂ।

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਪਿਤਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖੀ ਦੁੱਖ ਭਰੀ ਚਿੱਠੀ, ਆਖੀਆਂ ਵੱਡੀਆਂ ਗੱਲਾਂ

ਕਿੰਝ ਹੋਇਆ ਸੀ ਕਤਲ
ਦੱਸਣਯੋਗ ਹੈ ਕਿ ਹਿੰਦੁਸਤਾਨ ਦੇ ਪ੍ਰਸਿੱਧ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦਾ ਐਤਵਾਰ ਨੂੰ ਪਿੰਡ ਜਵਾਹਰਕੇ ਵਿਖੇ ਅਣਪਛਾਤੇ ਵਿਅਕਤੀਆਂ ਵਲੋਂ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਵਾਰਦਾਤ ਵਿਚ ਸਿੱਧੂ ਮੂਸੇਵਾਲਾ ਸਮੇਤ 2 ਵਿਅਕਤੀ ਗੰਭੀਰ ਰੂਪ ਵਿਚ ਜਖ਼ਮੀ ਹੋ ਗਏ। ਇਥੋਂ ਦੇ ਨਜ਼ਦੀਕੀ ਪਿੰਡ ਜਵਾਹਰਕੇ ਦੇ ਮਾਤਾ ਰਾਣੀ ਚੌਂਕ ਵਿਚ ਸਿੱਧੂ ਮੂਸੇਵਾਲਾ ਆਪਣੇ ਦੋਸਤਾਂ ਨਾਲ ਥਾਰ ਗੱਡੀ ’ਤੇ ਆਪਣੇ ਪਿੰਡ ਮੂਸਾ ਤੋਂ ਜਾ ਰਹੇ ਸੀ ਤਾਂ ਅਚਾਨਕ ਇਕ ਸਕਾਰਪਿਓ ਗੱਡੀ ਵਿਚ ਸਵਾਰ ਹੋ ਕੇ ਆਏ ਕੁੱਝ ਅਣਪਛਾਤੇ ਵਿਅਕਤੀਆਂ ਵਲੋਂ ਉਨ੍ਹਾਂ ’ਤੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ। ਜਿਸ ’ਤੇ ਕਈ ਗੋਲੀਆਂ ਸਿੱਧੂ ਮੂਸੇਵਾਲਾ ਦੀ ਬਾਂਹ ਅਤੇ ਛਾਤੀ ਵਿਚ ਲੱਗੀਆਂ। ਇਸ ਮੌਕੇ ਉਨ੍ਹਾਂ ਨਾਲ ਥਾਰ ਵਿਚ ਮੌਜੂਦ ਗੁਰਵਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਅਤੇ ਗੁਰਪ੍ਰੀਤ ਸਿੰਘ ਪੁੱਤਰ ਲਾਲ ਸਿੰਘ ਵਾਸੀ ਮੂਸਾ ਵੀ ਗੰਭੀਰ ਜਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਮਾਨਸਾ ਦੇ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਜਿੱਥੇ ਸਿੱਧੂ ਮੂਸੇਵਾਲਾ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ਇਹ ਵੀ ਪੜ੍ਹੋ : ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦਾ ਦਿਨ ਦਿਹਾੜੇ ਗੋਲ਼ੀਆਂ ਮਾਰ ਕੇ ਕਤਲ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Gurminder Singh

Content Editor

Related News