ਬੋਲਣ ਤੋਂ ਪਹਿਲਾਂ ਭਗਵੰਤ ਮਾਨ ਦਾ ਹੋਣਾ ਚਾਹੀਦੈ ਡੋਪ ਟੈਸਟ: ਬਾਜਵਾ

12/26/2019 8:18:44 PM

ਭਵਾਨੀਗੜ੍ਹ, (ਵਿਕਾਸ)- ਲੋਕ ਸਭਾ ਹਲਕਾ ਸੰਗਰੂਰ ਤੋਂ ਸੰਸਦ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਵੱਲੋਂ ਪ੍ਰੈੱਸਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਕੀਤੀ ਬਦਸਲੂਕੀ ਅਤੇ ਵਰਤੀ ਗਈ ਭੱਦੀ ਸ਼ਬਦਾਵਲੀ ਦੀ ਸਖਤ ਸ਼ਬਦਾਂ 'ਚ ਨਿਖੇਧੀ ਕਰਦਿਆਂ ਪੰਜਾਬ ਏਕਤਾ ਪਾਰਟੀ ਦੇ ਜ਼ਿਲਾ ਪ੍ਰਧਾਨ ਹਰਪ੍ਰੀਤ ਸਿੰਘ ਬਾਜਵਾ ਨੇ ਕਿਹਾ ਕਿ ਇਕ ਰਾਜਨੀਤਕ ਪਾਰਟੀ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਹੋਣ ਦੇ ਨਾਤੇ ਭਗਵੰਤ ਮਾਨ ਨੂੰ ਪੱਤਰਕਾਰਾਂ ਨਾਲ ਅਜਿਹਾ ਮਾੜਾ ਸਲੂਕ ਨਹੀਂ ਕਰਨਾ ਚਾਹੀਦਾ।
ਬਾਜਵਾ ਨੇ ਕਿਹਾ ਕਿ ਲੋਕਤੰਤਰ ਦਾ ਚੌਥਾ ਥੰਮ੍ਹ ਮੰਨੇ ਜਾਂਦੇ ਮੀਡੀਆ ਨਾਲ ਇਸ ਤਰ੍ਹਾਂ ਦਾ ਵਿਵਹਾਰ ਕਰਨਾ ਬਹੁਤ ਹੀ ਨਿੰਦਣਯੋਗ ਹੈ। ਬਾਜਵਾ ਨੇ ਆਖਿਆ ਕਿ ਭਗਵੰਤ ਮਾਨ ਦੀਆਂ ਅਜਿਹੀਆਂ ਬਚਕਾਨੀਆਂ ਹਰਕਤਾਂ ਅਤੇ ਗਲਤੀਆਂ ਕਾਰਣ ਹੀ ਅੱਜ ਸੂਬੇ 'ਚੋਂ ਆਮ ਆਦਮੀ ਪਾਰਟੀ ਆਪਣੀ ਸਾਖ ਗਵਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮੀਡੀਆ 'ਤੇ ਇਸ ਤਰ੍ਹਾਂ ਬੇਵਜ੍ਹਾ ਭੜਕਣ ਦੀ ਬਜਾਏ ਪਾਰਟੀ ਪ੍ਰਧਾਨ ਨੂੰ ਆਪਣੀਆਂ ਕਮੀਆਂ ਦੀ ਸਮੀਖਿਆ ਕਰਨੀ ਚਾਹੀਦੀ ਹੈ। ਮਾਨ 'ਤੇ ਤੰਜ ਕਸਦੇ ਹੋਏ ਬਾਜਵਾ ਨੇ ਕਿਹਾ ਕਿ ਮੀਡੀਆ ਨੂੰ ਪ੍ਰੈੱਸਕਾਨਫਰੰਸ ਕਰਨ ਤੋਂ ਪਹਿਲਾਂ ਮਾਨ ਦਾ ਡੋਪ ਟੈਸਟ ਜ਼ਰੂਰ ਕਰਵਾਉਣਾ ਚਾਹੀਦਾ ਹੈ।

Bharat Thapa

This news is Content Editor Bharat Thapa