ਮੁੱਖ ਮੰਤਰੀ ਭਗਵੰਤ ਮਾਨ ਘਰ ਗੂੰਜੀਆਂ ਕਿਲਕਾਰੀਆਂ, ਡਾ. ਗੁਰਪ੍ਰੀਤ ਕੌਰ ਬਣੇ ਮਾਂ
Thursday, Mar 28, 2024 - 06:29 PM (IST)

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਘਰ ਖ਼ੁਸ਼ੀਆਂ ਨੇ ਦਸਤਕ ਦਿੱਤੀ ਹੈ। ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਬੇਟੀ ਨੂੰ ਜਨਮ ਦਿੱਤਾ ਹੈ। ਇਸ ਦੀ ਜਾਣਕਾਰੀ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਵਾਹਿਗੁਰੂ ਜੀ ਨੇ ਬੇਟੀ ਦੀ ਦਾਤ ਬਖ਼ਸ਼ੀ ਹੈ, ਜੱਚਾ-ਬੱਚਾ ਦੋਵੇਂ ਤੰਦਰੁਸਤ ਹਨ। ਬੀਤੀ ਰਾਤ ਹੀ ਡਾ. ਗੁਰਪ੍ਰੀਤ ਕੌਰ ਦੇ ਹਸਪਤਾਲ ਵਿਚ ਦਾਖਲ ਹੋਣ ਦੀਆਂ ਖ਼ਬਰ ਸਾਹਮਣੇ ਆਈਆਂ ਸਨ। ਇਸ ਤੋਂ ਬਾਅਦ ਹੁਣ ਉਨ੍ਹਾਂ ਦੇ ਘਰ ਬੇਟੀ ਨੇ ਜਨਮ ਲਿਆ ਹੈ।
ਮੀਡੀਆ ਰਿਪੋਰਟਾਂ ਮੁਤਾਬਿਕ ਮੁੱਖ ਮੰਤਰੀ ਮਾਨ ਦੇ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਬੀਤੀ ਰਾਤ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਡਾ. ਗੁਰਪ੍ਰੀਤ ਕੌਰ ਗਰਭਵਤੀ ਹਨ। ਇਸ ਦੀ ਜਾਣਕਾਰੀ ਸੀਐੱਮ ਭਗਵੰਤ ਮਾਨ ਨੇ ਖੁੱਦ ਦਿੱਤੀ ਸੀ। ਉਨ੍ਹਾਂ ਨੇ 26 ਜਨਵਰੀ ਮੌਕੇ ਲੁਧਿਆਣਾ 'ਚ ਰੱਖੇ ਸਰਕਾਰੀ ਸਮਾਗਮ ਵਿਚ ਕਿਹਾ ਸੀ ਕਿ ਉਨ੍ਹਾਂ ਦੇ ਘਰ ਮਾਰਚ ਮਹੀਨੇ ਤੱਕ ਖੁਸ਼ੀਆਂ ਆਉਣ ਵਾਲੀਆਂ ਹਨ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8