CM ਨੇ ਕੇਜਰੀਵਾਲ ਦੇ ਕਹਿਣ ’ਤੇ ਹਰਿਆਣਾ 'ਚ ਸਿਆਸੀ ਲਾਹਾ ਲੈਣ ਲਈ ਪੰਜਾਬ ਦੇ ਹੱਕ ਵੇਚੇ : ਅਕਾਲੀ ਦਲ

Monday, Jul 11, 2022 - 09:27 PM (IST)

CM ਨੇ ਕੇਜਰੀਵਾਲ ਦੇ ਕਹਿਣ ’ਤੇ ਹਰਿਆਣਾ 'ਚ ਸਿਆਸੀ ਲਾਹਾ ਲੈਣ ਲਈ ਪੰਜਾਬ ਦੇ ਹੱਕ ਵੇਚੇ : ਅਕਾਲੀ ਦਲ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ’ਤੇ ਇਸ ਦਾ ਹੱਕ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਕਹਿਣ ’ਤੇ ਛੱਡ ਦਿੱਤਾ ਹੈ ਤਾਂ ਜੋ ਹਰਿਆਣਾ 'ਚ ਸੌੜੇ ਸਿਆਸੀ ਲਾਹੇ ਲਏ ਜਾ ਸਕਣ। ਇਥੇ ਜਾਰੀ ਕੀਤੇ ਇਕ ਬਿਆਨ ਵਿੱਚ ਸਾਬਕਾ ਮੰਤਰੀ ਨੇ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਨੇ ਸਿਰਫ ਰਬੜ ਦੀ ਮੋਹਰ ਵਾਂਗ ਕੰਮ ਕੀਤਾ ਤੇ ਚੰਡੀਗੜ੍ਹ ’ਤੇ ਪੰਜਾਬ ਦੇ ਹੱਕ ਨੂੰ ਕੇਂਦਰ ਸ਼ਾਸਤ ਪ੍ਰਦੇਸ਼ 'ਚ ਨਵੀਂ ਵਿਧਾਨ ਸਭਾ ਤੇ ਹਾਈ ਕੋਰਟ ਵਾਸਤੇ ਥਾਂ ਮੰਗ ਕੇ ਖੋਰਾ ਲਾਇਆ, ਜਦੋਂ ਕਿ ਇਹ ਦੋਵੇਂ ਸੰਸਥਾਵਾਂ ਪਹਿਲਾਂ ਤੋਂ ਮੌਜੂਦ ਹਨ। ਉਨ੍ਹਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਮੁੱਖ ਮੰਤਰੀ ਉਸ ਦੀ ਪਹਿਰੇਦਾਰੀ ਕਰਨ ਵਿੱਚ ਨਾਕਾਮ ਰਹੇ ਹਨ, ਜਿਸ ਦੀ ਪਹਿਰੇਦਾਰੀ ਔਖੀ ਹੈ ਤੇ ਇਸੇ ਕਾਰਨ ਉਹ ਇਹ ਜਵਾਬ ਨਹੀਂ ਦੇ ਸਕੇ ਕਿ ਉਨ੍ਹਾਂ ਨੇ ਚੰਡੀਗੜ੍ਹ ’ਤੇ ਪੰਜਾਬ ਦਾ ਹੱਕ ਹਰਿਆਣਾ ਅੱਗੇ ਸਰੰਡਰ ਕਿਉਂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਤਾਂ ਕੁਦਰਤੀ ਹੈ ਕਿ ਭਗਵੰਤ ਮਾਨ ਚੰਡੀਗੜ੍ਹ ਨੂੰ ਸਰੰਡਰ ਕਰਨ ਦੀ ਅਰਵਿੰਦ ਕੇਜਰੀਵਾਲ ਦੀ ਯੋਜਨਾ ਦਾ ਧਿਰ ਬਣਿਆ ਹੈ ਤਾਂ ਜੋ 'ਆਪ' ਨੂੰ ਹਰਿਆਣਾ 'ਚ ਸਿਆਸੀ ਲਾਹ ਮਿਲ ਸਕੇ।

ਖ਼ਬਰ ਇਹ ਵੀ : ਸਿਮਰਜੀਤ ਬੈਂਸ 3 ਦਿਨਾ ਪੁਲਸ ਰਿਮਾਂਡ 'ਤੇ, ਉਥੇ ਮੱਤੇਵਾੜਾ ਪ੍ਰੋਜੈਕਟ ਰੱਦ ਕਰਨ ਦਾ ਐਲਾਨ, ਪੜ੍ਹੋ TOP 10

ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਹੁਣ ਪੰਜਾਬ ਦੇ ਦਰਿਆਈ ਪਾਣੀ ਸਤਲੁਜ ਯਮੁਨਾ ਲਿੰਕ ਨਹਿਰ ਰਾਹੀਂ ਦੇਣ ਦਾ ਰਾਹ ਰਾਘਵ ਚੱਢਾ ਦੀ ਸਲਾਹਕਾਰ ਬੋਰਡ ਦੇ ਮੁਖੀ ਵਜੋਂ ਨਿਯੁਕਤੀ ਨਾਲ ਪੱਧਰਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਰਾਘਵ ਚੱਢਾ ਨੂੰ ਪੰਜਾਬ ਦਾ ਅਸਿੱਧੇ ਤੌਰ ’ਤੇ ਮੁੱਖ ਮੰਤਰੀ ਲਗਾ ਦਿੱਤਾ ਗਿਆ ਹੈ ਤੇ ਉਹ ਹੁਣ ਸਾਰੇ ਫੈਸਲੇ ਲੈ ਸਕੇਗਾ, ਜੋ ਮੁੱਖ ਮੰਤਰੀ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਇਸ ਸਲਾਹਕਾਰ ਬੋਰਡ ਬਣਾਉਣ ਦੀ ਨਿਯੁਕਤੀ ਕਰਦਾ ਹੈ, ਜਿਸ ਕਾਰਨ ਮੁੱਖ ਮੰਤਰੀ ਦਾ ਅਹੁਦਾ ਸਿਰਫ ਰਬੜ ਦੀ ਮੋਹਰ ਬਣ ਜਾਵੇਗਾ। ਡਾ. ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਮੌਜੂਦਾ ਘਟਨਾਕ੍ਰਮ ਉਸੇ ਤਰੀਕੇ ਵਾਪਰ ਰਿਹਾ ਹੈ ਜਿਵੇਂ ਅਕਾਲੀ ਦਲ ਨੇ ਪਹਿਲਾਂ ਹੀ ਦੱਸ ਦਿੱਤਾ ਸੀ। ਉਨ੍ਹਾਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਨੂੰ ਸ਼ਕਤੀਵਿਹੂਣਾ ਕਰ ਦਿੱਤਾ ਗਿਆ ਹੈ ਤੇ ਸਾਰੀਆਂ ਤਾਕਤਾਂ ਹੁਣ ਕੇਜਰੀਵਾਲ ਦੇ ਹੱਥ 'ਚ ਕੇਂਦਰਿਤ ਹੋ ਗਈਆਂ ਹਨ। ਪੰਜਾਬ ਦੇ ਦਰਿਆਈ ਪਾਣੀ ਵੀ ਖਤਰੇ ਵਿੱਚ ਆ ਗਏ ਹਨ। ਸਾਰੇ ਪੰਜਾਬੀ ਐੱਸ.ਵਾਈ.ਐੱਲ. ਦੇ ਮਾਮਲੇ ’ਤੇ ਕੇਜਰੀਵਾਲ ਦੇ ਸਟੈਂਡ ਤੋਂ ਵਾਕਫ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਨੂੰ ਵੇਚਣ ਤੋਂ ਬਾਅਦ ਅਸੀਂ ਵੇਖਾਂਗੇ ਕਿ ਕਿਵੇਂ ਐੱਸ.ਵਾਈ.ਐੱਲ. ਮੁੱਦਾ ਵੇਚਿਆ ਜਾਵੇਗਾ।

ਇਹ ਵੀ ਪੜ੍ਹੋ : ਪਟਿਆਲਾ ਜੇਲ੍ਹ ’ਚ ਬੰਦ ਮਜੀਠੀਆ ਨੂੰ ਮਿਲੇ ਸੁਖਬੀਰ ਬਾਦਲ ਤੇ ਹਰਸਿਮਰਤ, 2 ਘੰਟੇ ਕੀਤੀ ਮੁਲਾਕਾਤ (ਵੀਡੀਓ)

ਅਕਾਲੀ ਆਗੂ ਨੇ 'ਆਪ' ਦੇ ਵਿਧਾਇਕਾਂ ਨੂੰ ਆਖਿਆ ਕਿ ਉਹ ਪੰਜਾਬ ਵਿਰੋਧੀ ਸਾਜ਼ਿਸ਼ ਕਿਵੇਂ ਲਾਗੂ ਕੀਤੀ ਜਾ ਰਹੀ ਹੈ, ਇਸ ਨੂੰ ਸਮਝਣ ਦੀ ਕੋਸ਼ਿਸ਼ ਕਰਨ। ਉਨ੍ਹਾਂ ਕਿਹਾ ਕਿ ਤੁਹਾਨੂੰ ਚੰਡੀਗੜ੍ਹ ’ਤੇ ਦਾਅਵੇ ਨੂੰ ਸਰੰਡਰ ਕਰਨ ਅਤੇ ਸਲਾਹਕਾਰ ਬੋਰਡ ਜਿਸ ਦੀ ਸਥਾਪਨਾ ਮੁੱਖ ਮੰਤਰੀ ਦੇ ਅਹੁਦੇ ਦਾ ਅਪਮਾਨ ਕਰੇਗੀ, ਬਾਰੇ ਆਪਣਾ ਮੂੰਹ ਖੋਲ੍ਹਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਤੁਹਾਡੇ ’ਤੇ ਬਹੁਤ ਵੱਡਾ ਵਿਸ਼ਵਾਸ ਪ੍ਰਗਟ ਕੀਤਾ ਹੈ। ਇਹੀ ਕਾਰਨ ਹੈ ਕਿ 'ਆਪ' ਦੇ 92 ਵਿਧਾਇਕ ਚੁਣੇ ਗਏ। ਪਾਰਟੀ ਲੀਹਾਂ ਤੋਂ ਉਪਰ ਉਠ ਕੇ ਪੰਜਾਬੀਆਂ ਦੇ ਹੱਕਾਂ ਦੀ ਰਾਖੀ ਕਰਨਾ ਤੁਹਾਡਾ ਫਰਜ਼ ਹੈ, ਨਹੀਂ ਤਾਂ ਪੰਜਾਬੀ ਤੁਹਾਨੂੰ ਕਦੇ ਵੀ ਮੁਆਫ ਨਹੀਂ ਕਰਨਗੇ।

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

Mukesh

Content Editor

Related News