ਪੰਜਾਬ ਵਿਧਾਨ ਸਭਾ 'ਚ 'ਅਗਨੀਪਥ' 'ਤੇ ਹੰਗਾਮਾ, CM ਮਾਨ ਨੇ ਸਖ਼ਤ ਵਿਰੋਧ ਕਰਦਿਆਂ ਆਖੀ ਵੱਡੀ ਗੱਲ

06/28/2022 11:46:23 AM

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਕਾਰਵਾਈ ਦੌਰਾਨ ਕੇਂਦਰ ਸਰਕਾਰ ਦੀ 'ਅਗਨੀਪਥ' ਯੋਜਨਾ ਨੂੰ ਲੈ ਕੇ ਹੰਗਾਮਾ ਹੋ ਗਿਆ। ਵਿਧਾਨ ਸਭਾ 'ਚ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਇਹ ਮੁੱਦਾ ਚੁੱਕਿਆ ਗਿਆ ਅਤੇ ਕਿਹਾ ਗਿਆ ਕਿ ਇਸ ਸਬੰਧੀ ਵਿਧਾਨ ਸਭਾ 'ਚ ਮਤਾ ਪਾਸ ਹੋਣਾ ਚਾਹੀਦਾ ਹੈ। ਇਸ ਯੋਜਨਾ ਦਾ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀ ਸਖ਼ਤ ਵਿਰੋਧ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਇਕ ਭਾਵਨਾਤਮਕ ਮੁੱਦਾ ਹੈ। ਉਨ੍ਹਾਂ ਕਿਹਾ ਕਿ ਉਹ ਇਸ ਕਾਨੂੰਨ ਦੇ ਸਖ਼ਤ ਖ਼ਿਲਾਫ਼ ਹਨ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ ਸਰਕਾਰ ਦੀ ਐਕਸਾਈਜ਼ ਪਾਲਿਸੀ ਨੂੰ ਹਾਈਕੋਰਟ 'ਚ ਚੁਣੌਤੀ, ਅੱਜ ਹੋਵੇਗੀ ਸੁਣਵਾਈ

ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਦੀਆਂ ਯੋਜਨਾਵਾਂ ਨੌਜਵਾਨਾਂ ਨਾਲ ਧੋਖਾ ਹਨ। ਉਨ੍ਹਾਂ ਨੇ ਕਿਹਾ ਕਿ ਆਲ ਪਾਰਟੀ ਸਹਿਮਤੀ ਇਸ ਮੁੱਦੇ 'ਤੇ ਲਈ ਜਾਵੇਗੀ। ਉਨ੍ਹਾਂ ਨੇ ਕਿਹਾ ਕਿ 'ਅਗਨੀਪਥ' ਯੋਜਨਾ ਦੇ ਖ਼ਿਲਾਫ਼ ਅਸੀਂ ਵਿਧਾਨ ਸਭਾ 'ਚ ਵੀ ਮਤਾ ਲੈ ਕੇ ਆਵਾਂਗੇ। ਭਗਵੰਤ ਮਾਨ ਨੇ ਕਿਹਾ ਅਜਿਹੇ ਕਾਨੂੰਨ ਨਹੀਂ ਬਣਨੇ ਚਾਹੀਦੇ ਅਤੇ ਇਨ੍ਹਾਂ ਦੇ ਖ਼ਿਲਾਫ਼ ਦੇਸ਼ ਦੀ ਹਰ ਵਿਧਾਨ ਸਭਾ 'ਚ ਮੁੱਦਾ ਪਾਸ ਹੋਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਲਾਰੈਂਸ ਬਿਸ਼ਨੋਈ ਦੀ ਭਾਰੀ ਸੁਰੱਖਿਆ ਵਿਚਾਲੇ ਅੰਮ੍ਰਿਤਸਰ ਅਦਾਲਤ 'ਚ ਪੇਸ਼ੀ, 8 ਦਿਨਾਂ ਦੇ ਰਿਮਾਂਡ 'ਤੇ

'ਅਗਨੀਪਥ' ਯੋਜਨਾ ਦੇ ਹੱਕ 'ਚ ਬੋਲੇ ਅਸ਼ਵਨੀ ਸ਼ਰਮਾ 
ਪੰਜਾਬ ਵਿਧਾਨ ਸਭਾ 'ਚ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਇਹ ਯੋਜਨਾ ਨੌਜਵਾਨਾਂ ਲਈ ਵਧੀਆ ਹੈ। ਉਨ੍ਹਾਂ ਕਿਹਾ ਕਿ 'ਅਗਨੀਪਥ' ਯੋਜਨਾ ਦੇ ਤਹਿਤ ਸਰਕਾਰ 4 ਸਾਲ ਦੀ ਟ੍ਰੇਨਿੰਗ ਤਹਿਤ ਹਰ ਸਾਲ 3 ਮਹੀਨੇ ਦੀ ਛੁੱਟੀ ਵੀ ਨੌਜਵਾਨਾਂ ਨੂੰ ਦੇ ਰਹੀ ਹੈ। ਇਸ ਤੋਂ ਇਲਾਵਾ ਸਰਕਾਰ ਵੱਲੋਂ ਨੌਜਵਾਨਾਂ ਨੂੰ 12ਵੀਂ ਜਮਾਤ ਵੀ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਟ੍ਰੇਨਿੰਗ ਖ਼ਤਮ ਹੋਣ 'ਤੇ 25 ਫ਼ੀਸਦੀ ਬੱਚੇ ਫ਼ੌਜ 'ਚ ਜਾਣਗੇ। 
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News