ਪੰਜਾਬ 'ਚੋਂ ਹੋਵੇਗਾ ਗੈਂਗਸਟਰਾਂ ਦਾ ਸਫ਼ਾਇਆ, ਬੇਅਦਬੀ ਦੇ ਮਾਮਲਿਆਂ ਨੂੰ ਲੈ ਕੇ ਭਗਵੰਤ ਮਾਨ ਨੇ ਆਖੀ ਵੱਡੀ ਗੱਲ

Sunday, Dec 18, 2022 - 01:14 PM (IST)

ਪੰਜਾਬ 'ਚੋਂ ਹੋਵੇਗਾ ਗੈਂਗਸਟਰਾਂ ਦਾ ਸਫ਼ਾਇਆ, ਬੇਅਦਬੀ ਦੇ ਮਾਮਲਿਆਂ ਨੂੰ ਲੈ ਕੇ ਭਗਵੰਤ ਮਾਨ ਨੇ ਆਖੀ ਵੱਡੀ ਗੱਲ

ਜਲੰਧਰ (ਧਵਨ)-ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀ ਧਿਰ ਵੱਲੋਂ ਕਾਨੂੰਨ-ਵਿਵਸਥਾ ਦੀ ਸਥਿਤੀ ’ਤੇ ਉਠਾਏ ਜਾ ਰਹੇ ਸਵਾਲਾਂ ’ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਹੈ ਕਿ ਪੰਜਾਬ ’ਚ ਕਾਨੂੰਨ-ਵਿਵਸਥਾ ਦੀ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ ਅਤੇ ਸੂਬੇ ਵਿਚੋਂ ਗੈਂਗਸਟਰਾਂ ਦਾ ਸਫ਼ਾਇਆ ਕਰ ਦਿੱਤਾ ਜਾਵੇਗਾ। ਕੁਝ ਚੈਨਲਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਗੈਂਗਸਟਰ ਤਾਂ ਅਕਾਲੀਆਂ ਅਤੇ ਕਾਂਗਰਸ ਦੇ ਰਾਜ ਦੌਰਾਨ ਪੈਦਾ ਹੋਏ ਸਨ। ਪੰਜਾਬ ਪੁਲਸ ਗੈਂਗਸਟਰਾਂ ਦਾ ਮੁਕਾਬਲਾ ਕਰਨ ’ਚ ਪੂਰੀ ਤਰ੍ਹਾਂ ਸਮਰੱਥ ਹੈ। ਪੰਜਾਬ ਪੁਲਸ ਨੇ ਪਿਛਲੇ ਸਮੇਂ ਦੌਰਾਨ ਵਾਪਰੀਆਂ ਅਪਰਾਧਕ ਘਟਨਾਵਾਂ ਵਿਚ ਸ਼ਾਮਲ ਗੈਂਗਸਟਰਾਂ ਤੇ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ 90 ਫ਼ੀਸਦੀ ਤੋਂ ਵੱਧ ਕੇਸ ਹੱਲ ਕਰ ਲਏ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਇਕ ਸਰਹੱਦੀ ਸੂਬਾ ਹੈ ਅਤੇ ਸਰਹੱਦ ਪਾਰੋਂ ਵੀ ਡਰੋਨ ਰਾਹੀਂ ਹਥਿਆਰ ਤੇ ਨਸ਼ੇ ਵਾਲੇ ਪਦਾਰਥ ਪੰਜਾਬ ਵਿਚ ਭੇਜੇ ਜਾ ਰਹੇ ਹਨ। ਪੰਜਾਬ ਪੁਲਸ ਨੇ ਬੀ. ਐੱਸ. ਐੱਫ਼. ਨਾਲ ਮਿਲ ਕੇ ਕਈ ਡਰੋਨਾਂ ਨੂੰ ਡੇਗਿਆ ਹੈ। ਗੋਲਡੀ ਬਰਾੜ ਦੇ ਵਿਸ਼ੇ ’ਤੇ ਉਨ੍ਹਾਂ ਕਿਹਾ ਕਿ ਇਹ ਮਾਮਲਾ ਬਹੁਤ ਸੰਵੇਦਨਸ਼ੀਲ ਅਤੇ ਗੁਪਤ ਹੈ, ਇਸ ਲਈ ਉਹ ਇਸ ਬਾਰੇ ਜ਼ਿਆਦਾ ਕੁਝ ਨਹੀਂ ਕਹਿਣਗੇ। ਇਸ ਸਬੰਧੀ ਜਲਦੀ ਹੀ ਨਤੀਜਾ ਸਾਹਮਣੇ ਆ ਜਾਵੇਗਾ ਅਤੇ ਉਸ ਸਮੇਂ ਉਹ ਇਸ ਬਾਰੇ ਮੀਡੀਆ ਨੂੰ ਜਾਣਕਾਰੀ ਦੇਣਗੇ।

ਇਹ ਵੀ ਪੜ੍ਹੋ : ਫਰੀਦਕੋਟ ਵਿਖੇ ਸ਼ੱਕੀ ਹਾਲਾਤ 'ਚ ਨਹਿਰ 'ਚੋਂ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ ਖ਼ਦਸ਼ਾ

ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਇਕ ਐੱਸ. ਆਈ. ਟੀ. ਪੁਲਸ ਅਧਿਕਾਰੀ ਐੱਲ. ਕੇ. ਯਾਦਵ ਤਾਂ ਦੂਜੇ ਪਾਸੇ ਕੋਟਕਪੂਰਾ ਕਾਂਡ ’ਚ ਐੱਸ. ਆਈ. ਟੀ. ਪੁਲਸ ਅਧਿਕਾਰੀ ਨੌਨਿਹਾਲ ਸਿੰਘ ਦੀ ਅਗਵਾਈ ਹੇਠ ਪੁਲਸ ਕੰਮ ਕਰ ਰਹੀ ਹੈ। ਉਨ੍ਹਾਂ ਦੋਵਾਂ ਪੁਲਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਹੈ। ਉਨ੍ਹਾਂ ਕਿਹਾ ਕਿ 2015 ਤੋਂ 2022 ਦਰਮਿਆਨ ਬੇਅਦਬੀ ਦੀਆਂ ਘਟਨਾਵਾਂ ਨਾਲ ਸਬੰਧਤ ਮਾਮਲਿਆਂ ਨੂੰ ਪਿਛਲੀਆਂ ਸਰਕਾਰਾਂ ਨੇ ਉਲਝਾ ਕੇ ਰੱਖ ਦਿੱਤਾ ਸੀ। ਬੇਅਦਬੀ ਦੇ ਮਾਮਲਿਆਂ ’ਚ ਸੱਚਾਈ ਕੁਝ ਦਿਨਾਂ ’ਚ ਸਾਹਮਣੇ ਆਏਗੀ।

ਇਹ ਵੀ ਪੜ੍ਹੋ : ਸ਼ਹੀਦ ਕਾਂਸਟੇਬਲ ਮਨਦੀਪ ਸਿੰਘ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਨੇ ਸੌਂਪੇ 2 ਕਰੋੜ ਰੁਪਏ ਦੇ ਚੈੱਕ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

shivani attri

Content Editor

Related News