ਵੱਡੇ-ਵੱਡੇ ਭ੍ਰਿਸ਼ਟਾਚਾਰੀ ਕੇਜਰੀਵਾਲ ਦਾ ਨਾਂ ਸੁਣਦੇ ਹੀ ਕੰਬਣ ਲੱਗਦੇ ਹਨ : ਭਗਵੰਤ ਮਾਨ

Friday, Jun 09, 2023 - 11:40 AM (IST)

ਵੱਡੇ-ਵੱਡੇ ਭ੍ਰਿਸ਼ਟਾਚਾਰੀ ਕੇਜਰੀਵਾਲ ਦਾ ਨਾਂ ਸੁਣਦੇ ਹੀ ਕੰਬਣ ਲੱਗਦੇ ਹਨ : ਭਗਵੰਤ ਮਾਨ

ਜਲੰਧਰ (ਧਵਨ)- ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਵੱਡੇ-ਵੱਡੇ ਭ੍ਰਿਸ਼ਟਾਚਾਰੀਆਂ ਨੂੰ ਜੇ ਕੇਜਰੀਵਾਲ ਦਾ ਨਾਂ ਦੱਸ ਦੇਈਏ ਤਾਂ ਉਹ ਕੰਬਣ ਲੱਗਦੇ ਹਨ। ਹਰਿਆਣਾ ਵਿਚ ਬਦਲਾਅ ਦੀ ਲਹਿਰ ਲਿਆਉਣ ਅਤੇ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਤਿਰੰਗਾ ਯਾਤਰਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੇ ਪੰਜਾਬ ਵਿਚ ਬਿਜਲੀ ਮੁਫ਼ਤ ਹੋ ਸਕਦੀ ਹੈ, ਮੁਹੱਲਾ ਕਲੀਨਿਕ ਬਣ ਸਕਦੇ ਹਨ ਅਤੇ ਨੌਜਵਾਨਾਂ ਨੂੰ ਨੌਕਰੀਆਂ ਮਿਲ ਸਕਦੀਆਂ ਹਨ ਤਾਂ ਹਰਿਆਣਾ ਵਿਚ ਕਿਉਂ ਨਹੀਂ? ਪੰਜਾਬ ਵਿਚ 88 ਫ਼ੀਸਦੀ ਘਰਾਂ ਵਿਚ ਬਿਜਲੀ ਦਾ ਬਿੱਲ ਨਹੀਂ ਆਉਂਦਾ। ਅਜਿਹਾ ਜੇ ਪੰਜਾਬ ਵਿਚ ਹੋ ਰਿਹਾ ਹੈ ਤਾਂ ਹਰਿਆਣਾ ਵਿਚ ਕਿਉਂ ਨਹੀਂ ਹੋ ਸਕਦਾ?

ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਵਰਗਾ ਈਮਾਨਦਾਰ ਆਦਮੀ ਨਹੀਂ ਮਿਲ ਸਕਦਾ। ਤੁਸੀਂ ਬਹੁਤ ਕਿਸਮਤ ਵਾਲੇ ਹੋ ਕਿ ਹਰਿਆਣਾ ਦੀ ਧਰਤੀ ਨੇ ਅਰਵਿੰਦ ਕੇਜਰੀਵਾਲ ਨੂੰ ਪੈਦਾ ਕੀਤਾ। ਆਉਣ ਵਾਲੇ ਦਿਨਾਂ ਵਿਚ ਲੋਕ ਸਭਾ, ਵਿਧਾਨ ਸਭਾ ਅਤੇ ਪੰਚਾਇਤ ਕੋਈ ਵੀ ਇਲੈਕਸ਼ਨ ਹੋਵੇ ਪਰ ਚੋਣ ਨਿਸ਼ਾਨ ਝਾੜੂ ਹੀ ਹੋਣਾ ਚਾਹੀਦਾ ਹੈ।

ਇਹ ਵੀ ਪੜ੍ਹੋ- ਖ਼ਤਰੇ ਦੀ ਦਹਿਲੀਜ਼ 'ਤੇ ਪੰਜਾਬ! ਔਰਤਾਂ-ਪੁਰਸ਼ਾਂ 'ਚ ਤੇਜ਼ੀ ਨਾਲ ਵਧ ਰਹੀ ਨਪੁੰਸਕਤਾ, ਇਹ ਹੈ ਵੱਡਾ ਕਾਰਨ

ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿਚ ਭ੍ਰਿਸ਼ਟਾਚਾਰ ਖ਼ਿਲਾਫ਼ ਸਰਕਾਰ ਨੇ ਵਿਆਪਕ ਜੰਗ ਵਿੱਢੀ ਹੋਈ ਹੈ ਅਤੇ ਭ੍ਰਿਸ਼ਟਾਚਾਰ ਵਿਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਭ੍ਰਿਸ਼ਟਾਚਾਰ ਇਕ ਸਮਾਜਿਕ ਬੁਰਾਈ ਹੈ ਜਿਸ ਨੂੰ ਖ਼ਤਮ ਕਰਕੇ ਹੀ ਅਸੀਂ ਸਾਹ ਲਵਾਂਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਜਨਮ ਹੀ ਭ੍ਰਿਸ਼ਟਾਚਾਰ ਵਿਰੋਧੀ ਲਹਿਰ ’ਚੋਂ ਹੋਇਆ ਹੈ।

ਇਹ ਵੀ ਪੜ੍ਹੋ- 'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ, ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਤੇ ਵੀਡੀਓ 'ਚ ਖੁੱਲ੍ਹੇ ਪਤਨੀ ਦੇ ਰਾਜ਼

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


author

shivani attri

Content Editor

Related News