PM ਮੋਦੀ ਤੇ ਭਾਜਪਾ ਨੇਤਾਵਾਂ ਨੇ ਦੇਸ਼ ਦੇ ਲੋਕਾਂ ਨਾਲ ਸਿਰਫ਼ ਜੁਮਲੇਬਾਜ਼ੀ ਕੀਤੀ: ਭਗਵੰਤ ਮਾਨ

11/09/2023 11:26:20 AM

ਜਲੰਧਰ/ਚੰਡੀਗੜ੍ਹ (ਧਵਨ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਬੁੱਧਵਾਰ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ। ਦੋਵਾਂ ਆਗੂਆਂ ਨੇ ‘ਆਪ’ ਦੇ ਉਮੀਦਵਾਰਾਂ ਨਾਲ ਚਚੌਰਾ-ਬੀਨਾਗੰਜ ਵਿਧਾਨ ਸਭਾ ਹਲਕੇ ’ਚ ਵੱਖ-ਵੱਖ ਥਾਵਾਂ ’ਤੇ ਰੋਡ ਸ਼ੋਅ ਕੀਤੇ ਅਤੇ ਲੋਕਾਂ ਨੂੰ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ। ਰੋਡ ਸ਼ੋਅ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਅਤੇ ਭਾਜਪਾ ਨੇਤਾਵਾਂ ਨੇ ਦੇਸ਼ ਦੇ ਲੋਕਾਂ ਨਾਲ ਸਿਰਫ਼ ਜੁਮਲੇਬਾਜ਼ੀ ਹੀ ਕੀਤੀ ਹੈ। ਆਪਣੇ ਸਾਢੇ 9 ਸਾਲਾਂ ਦੇ ਰਾਜ ਦੌਰਾਨ ਮੋਦੀ ਸਰਕਾਰ ਨੇ ਆਮ ਲੋਕਾਂ ਲਈ ਕੁਝ ਵੀ ਚੰਗਾ ਨਹੀਂ ਕੀਤਾ।

ਇਹ ਵੀ ਪੜ੍ਹੋ: ਹੱਥੀਂ ਉਜਾੜ ਲਿਆ ਘਰ, ਸ਼ਾਹਕੋਟ ਵਿਖੇ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਨੂੰ ਦਿੱਤੀ ਬੇਰਹਿਮ ਮੌਤ

ਮਾਨ ਨੇ ਕਿਹਾ ਕਿ ਮੋਦੀ ਦਾ 15 ਲੱਖ ਰੁਪਏ ਦਾ ਵਾਅਦਾ ਮਹਿਜ਼ ਜੁਮਲਾ ਹੀ ਸਾਬਤ ਹੋਇਆ ਹੈ। 2 ਕਰੋੜ ਨੌਕਰੀਆਂ ਦੀ ਗੱਲ ਵੀ ਜੁਮਲਾ ਹੀ ਨਿਕਲੀ। 2014 ਦੀਆਂ ਲੋਕ ਸਭਾ ਚੋਣਾਂ ਦੌਰਾਨ ਮੋਦੀ ਚਾਹ ਵੇਚਣ ਦੀ ਗੱਲ ਕਰਦੇ ਸਨ ਪਰ ਮੈਨੂੰ ਤਾਂ ਲੱਗਦਾ ਹੈ ਕਿ ਉਹ ਚਾਹ ਬਣਾਉਣਾ ਵੀ ਨਹੀਂ ਜਾਣਦੇ। ਮਾਨ ਨੇ ਮੋਦੀ ਸਰਕਾਰ ’ਤੇ ਦੇਸ਼ ਦੇ ਕਿਸਾਨਾਂ ਦੀ ਹਾਲਤ ਬਦਤਰ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਨੇ ਦੇਸ਼ ਦੇ ਕਿਸਾਨਾਂ ਦੀ ਹਾਲਤ ਹੋਰ ਤਰਸਯੋਗ ਕਰ ਦਿੱਤੀ ਹੈ। ਦੇਸ਼ ਦਾ ਢਿੱਡ ਭਰਨ ਵਾਲੇ ਕਿਸਾਨ ਅੱਜ ਭੁੱਖੇ ਸੌਣ ਲਈ ਮਜਬੂਰ ਹਨ ਕਿਉਂਕਿ ਉਨ੍ਹਾਂ ਨੇ ਆਮ ਲੋਕਾਂ ਲਈ ਕੁਝ ਨਹੀਂ ਕੀਤਾ। ਬੱਸ ਆਪਣੇ ਹੀ ਖਜ਼ਾਨੇ ਭਰੇ।

ਰੋਡ ਸ਼ੋਅ ’ਚ ਲੋਕਾਂ ਦੀ ਭਾਰੀ ਭੀੜ ਨੂੰ ਵੇਖਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਹ ਮੱਧ ਪ੍ਰਦੇਸ਼ ਵਿੱਚ ਤਬਦੀਲੀ ਦਾ ਸਬੂਤ ਹੈ। ਪਿਛਲੇ ਸਾਲ ਪੰਜਾਬ ਅਤੇ ਉਸ ਤੋਂ ਪਹਿਲਾਂ ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਵੀ ਅਜਿਹੀ ਹੀ ਭੀੜ ਹੁੰਦੀ ਸੀ। ਉਨ੍ਹਾਂ ਕਿਹਾ ਕਿ ਅਸੀਂ ਦਿੱਲੀ ਅਤੇ ਪੰਜਾਬ ਵਿੱਚ ਬਹੁਤ ਕੰਮ ਕੀਤਾ ਹੈ। ਜੇ ਇੱਥੇ ਵੀ ਸਰਕਾਰ ਬਣੀ ਤਾਂ ਅਸੀਂ ਇੱਥੇ ਵੀ ਉਸੇ ਤਰ੍ਹਾਂ ਦੇ ਕੰਮ ਕਰਾਂਗੇ। ਇੱਥੇ ਵੀ ਲੋਕਾਂ ਨੂੰ ਮੁਫ਼ਤ ਬਿਜਲੀ ਦਿੱਤੀ ਜਾਵੇਗੀ। ਅਸੀਂ ਇਲਾਜ ਲਈ ਮੁਹੱਲਾ ਕਲੀਨਿਕ ਬਣਾਵਾਂਗੇ ਅਤੇ ਬੱਚਿਆਂ ਦੀ ਪੜ੍ਹਾਈ ਲਈ ਚੰਗੇ ਸਰਕਾਰੀ ਸਕੂਲ ਬਣਾਵਾਂਗੇ।

ਇਹ ਵੀ ਪੜ੍ਹੋ: ਲਾਈਵ ਸਟ੍ਰੀਮਿੰਗ ਦੌਰਾਨ ਰੇਡੀਓ ਜਰਨਲਿਸਟ ਦਾ ਗੋਲ਼ੀ ਮਾਰ ਕੇ ਕਤਲ, ਗੋਲ਼ੀ ਬੁੱਲ੍ਹ ’ਤੇ ਲੱਗ ਸਿਰ ਤੋਂ ਹੋਈ ਪਾਰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

shivani attri

This news is Content Editor shivani attri