'ਕੁਰਸੀਆਂ ਦੇ ਲਾਉਣ ਲੱਗੇ ਰੇਟ'! CM ਮਾਨ ਦਾ ਕਾਂਗਰਸ ਨੂੰ ਲੈ ਕੇ ਵੱਡਾ ਬਿਆਨ
Friday, Dec 12, 2025 - 11:35 AM (IST)
ਜਲੰਧਰ/ਚੰਡੀਗੜ੍ਹ (ਧਵਨ, ਅੰਕੁਰ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਕਾਂਗਰਸ ਨੂੰ ਕੁਰਸੀਆਂ ਦੇ ਰੇਟ ਮੁਬਾਰਕ ਹੋਣ। ਕਾਂਗਰਸੀ ਆਗੂ ਤਾਂ ਹੁਣ ਮੁੱਖ ਮੰਤਰੀ, ਮੰਤਰੀਆਂ, ਵਿਧਾਇਕਾਂ ਅਤੇ ਕੌਂਸਲਰਾਂ ਦੇ ਰੇਟ ਲਾ ਰਹੇ ਹਨ। ਉਹ ਪੰਜਾਬ ਦੀਆਂ ਕੁਰਸੀਆਂ ਅਤੇ ਆਰਥਿਕਤਾ ਦੇ ਰੇਟ ਲਾ ਰਹੇ ਹਨ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੇ ਉਨ੍ਹਾਂ ਨੂੰ ਸੇਵਕ ਬਣਾਇਆ ਹੈ। ਉਹ ਪੰਜਾਬ ਵਿਚ ਉਦਯੋਗ ਵਾਪਸ ਲਿਆਉਣ ਲਈ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਿਸ ਵਿਅਕਤੀ ਨੇ 500 ਕਰੋੜ ਰੁਪਏ ਵਿਚ ਮੁੱਖ ਮੰਤਰੀ ਦੀ ਕੁਰਸੀ ਖ਼ਰੀਦੀ ਹੈ, ਉਹ ਪੰਜਾਬ ਦੀ ਸੇਵਾ ਨਹੀਂ ਕਰ ਸਕਦਾ। ਅਜਿਹਾ ਵਿਅਕਤੀ ਸੱਤਾ ਵਿਚ ਆਉਣ ’ਤੇ ਪਹਿਲਾਂ 500 ਕਰੋੜ ਰੁਪਏ ਵਸੂਲ ਕਰੇਗਾ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀ ਵੱਡੀ ਪਾਬੰਦੀ! 9 ਫਰਵਰੀ ਤੱਕ ਲਾਗੂ ਰਹਿਣਗੇ ਹੁਕਮ
ਉਨ੍ਹਾਂ ਕਿਹਾ ਕਿ ਕੀਮਤਾਂ ਦੀ ਸੂਚੀ ਜਾਰੀ ਕਰਕੇ ਕਾਂਗਰਸੀ ਆਗੂਆਂ ਨੇ ਵਿਖਾਇਆ ਹੈ ਕਿ ਉਹ ਪੰਜਾਬ ਦਾ ਕੋਈ ਭਲਾ ਨਹੀਂ ਕਰ ਸਕਦੇ। ਅਸਲੀਅਤ ਵਿਚ ਕਾਂਗਰਸ ਜਾਂ ਕਿਸੇ ਹੋਰ ਰਾਜਨੀਤਕ ਪਾਰਟੀ ਨੂੰ ਪੰਜਾਬ ਜਾਂ ਪੰਜਾਬੀਆਂ ਪ੍ਰਤੀ ਕੋਈ ਹਮਦਰਦੀ ਨਹੀਂ ਹੈ। ਇਹ ਆਗੂ ਸਿਰਫ਼ ਆਪਣੀਆਂ ਜੇਬਾਂ ਭਰਨ ਲਈ ਸੱਤਾ ਵਿਚ ਆਉਂਦੇ ਹਨ ਅਤੇ 5 ਸਾਲ ਇਸੇ ਕੰਮ ਵਿਚ ਲੱਗੇ ਰਹਿੰਦੇ ਹਨ।
ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਇਕ ਵਿਕਾਊ ਪਾਰਟੀ ਬਣ ਗਈ ਹੈ। ਕਾਂਗਰਸੀ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਰੇਟ ਲਾ ਰਹੇ ਹਨ ਕਿ ਕਿਹੜਾ ਵਿਭਾਗ ਕਿੰਨੇ ਵਿਚ ਵਿਕੇਗਾ। ਉਨ੍ਹਾਂ ਕਿਹਾ ਕਿ ਉਹ ਦਿਲੋਂ ਪੰਜਾਬ ਦੀ ਤਰੱਕੀ ਚਾਹੁੰਦੇ ਹਨ ਅਤੇ ਪੰਜਾਬ ਦੇ ਮੁੰਡੇ-ਕੁੜੀਆਂ ਨੂੰ ਆਪਣੇ ਸੂਬੇ ਵਿਚ ਹੀ ਸਫ਼ਲ ਹੁੰਦੇ ਵੇਖਣਾ ਚਾਹੁੰਦੇ ਹਨ, ਇਸੇ ਲਈ ਉਹ ਸੂਬੇ ਨੂੰ ਬਿਹਤਰ ਬਣਾਉਣ ਲਈ ਦੇਸ਼-ਵਿਦੇਸ਼ ਵਿਚ ਯਾਤਰਾ ਕਰ ਰਹੇ ਹਨ।
ਇਹ ਵੀ ਪੜ੍ਹੋ: ਪੰਜਾਬ ਦੇ ਇਨ੍ਹਾਂ ਪਿੰਡਾਂ ਨੂੰ ਹੋਵੇਗਾ ਵੱਡਾ ਫਾਇਦਾ! ਇਸ ਟਰੈਕ 'ਤੇ ਬਣੇਗਾ ਅੰਡਰਬ੍ਰਿਜ
