ਪੰਜਾਬ ਦੀ ਝਾਕੀ ''ਤੇ ਰੱਖਿਆ ਮੰਤਰਾਲੇ ਦੇ ਸਪੱਸ਼ਟੀਕਰਨ ਤੋਂ ਬਾਅਦ CM ਮਾਨ ਦਾ ਵੱਡਾ ਬਿਆਨ

Sunday, Dec 31, 2023 - 06:13 PM (IST)

ਪੰਜਾਬ ਦੀ ਝਾਕੀ ''ਤੇ ਰੱਖਿਆ ਮੰਤਰਾਲੇ ਦੇ ਸਪੱਸ਼ਟੀਕਰਨ ਤੋਂ ਬਾਅਦ CM ਮਾਨ ਦਾ ਵੱਡਾ ਬਿਆਨ

ਜਲੰਧਰ/ਚੰਡੀਗੜ੍ਹ- ਗਣਤੰਤਰ ਦਿਵਸ ਦੀ ਪਰੇਡ ਵਿੱਚ ਪੰਜਾਬ ਦੀ ਝਾਕੀ ਨੂੰ ਸ਼ਾਮਲ ਨਾ ਕਰਨ ਨੂੰ ਲੈ ਕੇ ਚੱਲ ਰਿਹਾ ਵਿਵਾਦ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। 26 ਜਨਵਰੀ ਦੀ ਪਰੇਡ ਵਿੱਚ ਪੰਜਾਬ ਦੀ ਝਾਕੀ ਨੂੰ ਸ਼ਾਮਲ ਨਾ ਕਰਨ ਨੂੰ ਲੈ ਕੇ ਚੱਲ ਰਹੀ ਸਿਆਸਤ ਦਰਮਿਆਨ ਰੱਖਿਆ ਮੰਤਰਾਲੇ ਨੇ ਸਥਿਤੀ ਸਪੱਸ਼ਟ ਕੀਤੀ ਹੈ। ਮੰਤਰਾਲੇ ਨੇ ਆਪਣੇ ਬਿਆਨ ਵਿੱਚ ਕਿਹਾ ਹੈ ਕਿ ਝਾਕੀ ਦੀ ਚੋਣ ਕਰਨ ਵਾਲੀ ਵਿਸ਼ੇਸ਼ ਕਮੇਟੀ ਨੇ ਤੀਜੇ ਗੇੜ ਤੋਂ ਬਾਅਦ ਪੰਜਾਬ ਦੀ ਝਾਕੀ ਬਾਰੇ ਵਿਚਾਰ ਨਹੀਂ ਕੀਤਾ ਕਿਉਂਕਿ ਝਾਕੀ ਨਿਰਧਾਰਤ ਥੀਮ ਅਨੁਸਾਰ ਨਹੀਂ ਸੀ। ਕਿਸੇ ਵੀ ਤਰ੍ਹਾਂ ਨਾਲ ਕੋਈ ਵਿਤਕਰਾ ਨਹੀਂ ਕੀਤਾ ਗਿਆ। ਮੰਤਰਾਲੇ ਦਾ ਇਹ ਬਿਆਨ ਅਜਿਹੇ ਸਮੇਂ 'ਚ ਆਇਆ ਹੈ ਜਦੋਂ ਪੰਜਾਬ ਦੀ ਝਾਂਕੀ ਨੂੰ ਪਰੇਡ 'ਚ ਸ਼ਾਮਲ ਨਾ ਕਰਨ 'ਤੇ ਵਿਤਕਰੇ ਦੇ ਦੋਸ਼ ਲਾਏ ਜਾ ਰਹੇ ਹਨ। ਇਸ ਤੋਂ ਬਾਅਦ ਪੰਜਾਬ ਦੇ ਮੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਤਿੱਖਾ ਸ਼ਬਦੀ ਵਾਰ ਕੀਤਾ ਹੈ।

ਇਹ ਵੀ ਪੜ੍ਹੋ : ਯਾਦਾਂ ’ਚ ਸਾਲ 2023: 'ਬਾਬਾ ਬੋਹੜ' ਦੇ ਦਿਹਾਂਤ ਸਣੇ ਪੰਜਾਬ ਦੀ ਸਿਆਸਤ ’ਚ ਹੋਈਆਂ ਇਹ ਵੱਡੀਆਂ ਘਟਨਾਵਾਂ

PunjabKesari

ਰੱਖਿਆ ਮੰਤਰਾਲੇ ਦੇ ਬਿਆਨ ਤੋਂ ਬਾਅਦ ਹੁਣ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਆਪਣੇ ਸ਼ਹੀਦਾਂ ਭਗਤ ਸਿੰਘ, ਸੁਖਦੇਵ ਸਿੰਘ, ਲਾਲਾ ਲਾਜਪਤ ਰਾਏ, ਊਧਮ ਸਿੰਘ, ਮਾਈ ਭਾਗੋ, ਕਰਤਾਰ ਸਿੰਘ ਸਰਾਭਾ, ਗਦਰੀ ਬਾਬਾ ਅਤੇ ਮਹਾਰਾਜਾ ਰਣਜੀਤ ਸਿੰਘ ਦੀਆਂ ਕੁਰਬਾਨੀਆਂ ਦਾ ਸਤਿਕਾਰ ਕਰਨਾ ਜਾਣਦੇ ਹਾਂ। ਭਗਵੰਤ ਮਾਨ ਨੇ ਵੱਡਾ ਬਿਆਨ ਦਿੰਦਿਆਂ ਹੋਇਆ ਜਿੱਥੇ ਕੇਂਦਰ ਸਰਕਾਰ ਨੂੰ ਘੇਰਿਆ, ਉਥੇ ਹੀ ਐਲਾਨ ਕੀਤਾ ਕਿ ਅਸੀਂ ਆਪਣੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ Rejected Categories ਵਿਚ ਨਹੀਂ ਭੇਜਣਾ, ਕਿਉਂਕਿ ਇਹ ਸਾਡੇ ਹੀਰੋ ਹਨ ਅਤੇ ਸਾਨੂੰ ਇਨ੍ਹਾਂ ਦਾ ਮਾਣ ਸਨਮਾਨ ਕਰਨਾ ਆਉਂਦਾ ਹੈ, ਭਾਜਪਾ ਦੀ ਐੱਨ. ਓ. ਸੀ. ਦੀ ਲੋੜ ਨਹੀਂ। 

ਭਗਵੰਤ ਸਿੰਘ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਅਸੀਂ ਸਾਡੇ ਭਗਤ ਸਿੰਘ, ਰਾਜਗੁਰੂ, ਸੁਖਦੇਵ, ਲਾਲਾ ਲਾਜਪਤ ਰਾਏ, ਊਧਮ ਸਿੰਘ, ਮਾਈ ਭਾਗੋ, ਕਰਤਾਰ ਸਰਾਭੇ, ਗਦਰੀ ਬਾਬੇ ਅਤੇ ਮਹਾਰਾਜਾ ਰਣਜੀਤ ਸਿੰਘ ਜੀ ਦੀਆਂ ਕੁਰਬਾਨੀਆਂ ਨੂੰ Rejected Categories ਵਿੱਚ ਨਹੀਂ ਭੇਜਣਾ ..ਇਹ ਸਾਡੇ ਹੀਰੋ ਹਨ ..ਇਨ੍ਹਾਂ ਦਾ ਮਾਣ ਸਨਮਾਨ ਕਰਨਾ ਅਸੀਂ ਜਾਣਦੇ ਹਾਂ ..ਭਾਜਪਾ ਦੀ ਐੱਨ. ਓ. ਸੀ. ਦੀ ਲੋੜ ਨਹੀਂ। ਮੁੱਖ ਮੰਤਰੀ ਮਾਨ ਨੇ ਰੱਖਿਆ ਮੰਤਰਾਲੇ ਦੇ ਉਸ ਪੱਤਰ ਦੀ ਕਾਪੀ ਵੀ ਨੱਥੀ ਕੀਤੀ ਹੈ, ਜਿਸ ਨੂੰ ਰੱਖਿਆ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਭੇਜਿਆ ਸੀ। ਮੁੱਖ ਮੰਤਰੀ ਮਾਨ ਨੇ ਰੱਖਿਆ ਮੰਤਰਾਲੇ ਦੇ ਉਸ ਪੱਤਰ ਦੀ ਕਾਪੀ ਵੀ ਨੱਥੀ ਕੀਤੀ ਹੈ, ਜਿਸ ਨੂੰ ਰੱਖਿਆ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਭੇਜਿਆ ਸੀ।

ਇਹ ਵੀ ਪੜ੍ਹੋ : IPS ਹਰਚਰਨ ਭੁੱਲਰ ਨੂੰ ਛੀਨਾ ਦੀ ਥਾਂ DIG ਪਟਿਆਲਾ ਰੇਂਜ ਲਾਇਆ, ਮਜੀਠੀਆ ਕੇਸ ਦੀ ਕਰਨਗੇ ਜਾਂਚ
 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


author

shivani attri

Content Editor

Related News