ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੰਤੇਵਾੜਾ ਵਿਖੇ ਹੋਏ ਨਕਸਲੀ ਹਮਲੇ ਦੀ ਸਖ਼ਤ ਨਿਖੇਧੀ

Thursday, Apr 27, 2023 - 11:30 AM (IST)

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੰਤੇਵਾੜਾ ਵਿਖੇ ਹੋਏ ਨਕਸਲੀ ਹਮਲੇ ਦੀ ਸਖ਼ਤ ਨਿਖੇਧੀ

ਚੰਡੀਗੜ੍ਹ/ਜਲੰਧਰ (ਅਸ਼ਵਨੀ, ਧਵਨ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਛੱਤੀਸਗੜ੍ਹ ਦੇ ਦੰਤੇਵਾੜਾ ਵਿਖੇ ਨਕਸਲੀ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ, ਜਿਸ ਵਿਚ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਕਰਦਿਆਂ 11 ਜਵਾਨ ਸ਼ਹੀਦ ਹੋ ਗਏ।
ਜਾਰੀ ਇਕ ਬਿਆਨ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਹਮਲੇ ਨੂੰ ਲੋਕਾਂ ਦੇ ਮਨਾਂ ਵਿਚ ਦਹਿਸ਼ਤ ਪੈਦਾ ਕਰਨ ਦੇ ਮਕਸਦ ਨਾਲ ਕੀਤੀ ਗਈ ਘਿਨਾਉਣੀ ਕਾਰਵਾਈ ਦੱਸਿਆ। ਭਗਵੰਤ ਮਾਨ ਨੇ ਕਿਹਾ ਕਿ ਇਸ ਗੈਰ-ਮਨੁੱਖੀ ਅਤੇ ਵਹਿਸ਼ੀ ਕਾਰੇ ਦੀ ਸਾਰਿਆਂ ਨੂੰ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਨੀ ਚਾਹੀਦੀ ਹੈ। ਹਿੰਸਾ ਦੇ ਇਸ ਮੂਰਖਤਾ ਭਰੇ ਕਾਰੇ ’ਤੇ ਦੁੱਖ਼ ਪ੍ਰਗਟ ਕਰਦਿਆਂ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਨਕਸਲਵਾਦ ਦੀ ਸਮੱਸਿਆ ਨਾਲ ਨਜਿੱਠਣ ਲਈ ਵਿਆਪਕ ਨੀਤੀ ਘੜਨ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ : 15 ਸਾਲਾ ਕੁੜੀ ਨੂੰ ਨਸ਼ੀਲੀ ਦਵਾਈ ਦੇ ਕੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਜਦ ਹੋਈ ਗਰਭਵਤੀ ਤਾਂ ਉੱਡੇ ਸਭ ਦੇ ਹੋਸ਼

PunjabKesari

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਹਾਲ ਹੀ ਦੇ ਸਾਲਾਂ ਵਿਚ ਨਕਸਲੀ ਹਿੰਸਾ ਵਿਚ ਵਾਧਾ ਹੋਇਆ ਹੈ ਅਤੇ ਕਈ ਬੇਕਸੂਰਾਂ ਦੀ ਜਾਨ ਗਈ ਹੈ। ਇਹ ਮੰਦਭਾਗਾ ਵਰਤਾਰਾ ਹੈ ਕਿ ਕਈ ਸੂਬਿਆਂ ਵਿਚ ਇਸ ਸਮੱਸਿਆ ਨਾਲ ਨਜਿੱਠਣ ਵਿਚ ਲੱਗੇ ਹੋਏ ਸੁਰੱਖਿਆ ਬਲਾਂ ਨੂੰ ਅਕਸਰ ਨਕਸਲੀਆਂ ਦੀਆਂ ਕਾਰਵਾਈਆਂ ਦਾ ਖਮਿਆਜਾ ਭੁਗਤਣਾ ਪੈਂਦਾ ਹੈ। ਭਗਵੰਤ ਮਾਨ ਨੇ ਦੁਹਰਾਇਆ ਕਿ ਕੇਂਦਰ ਸਰਕਾਰ ਨੂੰ ਇਸ ਸਮੱਸਿਆ ਨਾਲ ਸਖ਼ਤੀ ਨਾਲ ਨਜਿੱਠਣਾ ਚਾਹੀਦਾ ਹੈ ਅਤੇ ਉਨ੍ਹਾਂ ਦੀ ਸਰਕਾਰ ਇਸ ਮੁੱਦੇ ਨਾਲ ਨਜਿੱਠਣ ਦੇ ਕਿਸੇ ਵੀ ਯਤਨ ਵਿਚ ਪੂਰਾ ਸਹਿਯੋਗ ਦੇਵੇਗੀ।

ਇਹ ਵੀ ਪੜ੍ਹੋ : ਪਤਨੀ ਦੇ ਦਿਹਾਂਤ ਮਗਰੋਂ ਪ੍ਰਕਾਸ਼ ਸਿੰਘ ਬਾਦਲ ਨੇ ਕੈਂਸਰ ਖ਼ਿਲਾਫ਼ ਛੇੜੀ ਸੀ ਜੰਗ, ਲਿਆ ਸੀ ਇਹ ਅਹਿਮ ਫ਼ੈਸਲਾ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

shivani attri

Content Editor

Related News