ਜਿੱਥੇ ਸੁਖਬੀਰ ਉਥੇ ਮੈਂ : ਭਗਵੰਤ ਮਾਨ (ਵੀਡੀਓ)

01/02/2017 5:45:06 PM

ਸੰਗਰੂਰ : ਜਲਾਲਾਬਾਦ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ ਦਾ ਕਹਿਣਾ ਹੈ ਕਿ ਅਕਾਲੀ ਦਲ ਦੇ ਪ੍ਰਧਾਨ ਅਤੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਵਲੋਂ ਅਜੇ ਤੱਕ ਆਪਣੇ ਹਲਕੇ ਦਾ ਐਲਾਨ ਨਹੀਂ ਕੀਤਾ ਗਿਆ ਹੈ। ਭਗਵੰਤ ਮਾਨ ਦਾ ਕਹਿਣਾ ਹੈ ਕਿ ਸੁਖਬੀਰ ਬਾਦਲ ਜੇਕਰ ਕਿਸੇ ਹੋਰ ਹਲਕੇ ਤੋਂ ਚੋਣ ਮੈਦਾਨ ਵਿਚ ਉਤਰਦੇ ਹਨ ਤਾਂ ਵੀ ਉਹ ਉਨ੍ਹਾਂ ਦਾ ਪਿੱਛਾ ਨਹੀਂ ਛੱਡਣਗੇ। ਮਾਨ ਸੰਗਰੂਰ ਦੇ ਪਿੰਡ ਘਰਾਚੋ ਵਿਖੇ ਬੱਸ ਸਟੈਂਡ ਦਾ ਉਦਘਾਟਨ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
ਸੁਖਬੀਰ ਬਾਦਲ ''ਤੇ ਬੋਲਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਸੁਖਬੀਰ ਜਲਾਲਾਬਾਦ ਤੋਂ ਭੱਜ ਰਹੇ ਹਨ ਪਰ ਉਹ ਜਿਹੜੇ ਹਲਕੇ ਤੋਂ ਖੜ੍ਹੇ ਹੋਣਗੇ ਉਹ ਉਨ੍ਹਾਂ ਦੇ ਪਿੱਛੇ-ਪਿੱਛੇ ਉਥੇ ਹੀ ਪਹੁੰਚ ਜਾਣਗੇ। ਇਸ ਦੌਰਾਨ ਭਗਵੰਤ ਨੇ ਇਕ ਵਾਰ ਫਿਰ ਕਿੱਕਲੀ ਰਾਹੀਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ''ਤੇ ਚੁਟਕੀ ਲਈ ਹੈ।


Gurminder Singh

Content Editor

Related News