ਭਗਵੰਤ ਮਾਨ ਨੇ ਖਹਿਰਾ ਤੇ ਕੰਵਰ ਸੰਧੂ ਨਾਲ ਫੋਨ 'ਤੇ ਕੀਤੀ 'ਹੈਲੋ'

05/27/2019 8:02:48 PM

ਜਲੰਧਰ ਵੈਬ ਡੈਸਕ : ਲੋਕ ਸਭਾ ਚੋਣਾਂ ਵਿਚ ਲਗਾਤਾਰ ਦੂਸਰੀ ਵਾਰ ਜਿੱਤ ਦਰਜ ਕਰਨ ਤੋਂ ਬਾਅਦ ਭਗਵੰਤ ਮਾਨ ਵਲੋਂ ਪੁਰਾਣੇ ਸਾਥੀਆਂ ਕੰਵਰ ਸੰਧੂ ਅਤੇ ਸੁਖਪਾਲ ਖਹਿਰਾ ਨਾਲ ਫੋਨ 'ਤੇ ਸੰਪਰਕ ਕੀਤਾ ਗਿਆ। ਵਿਧਾਇਕ ਕੰਵਰ ਸੰਧੂ ਨੇ ਭਗਵੰਤ ਮਾਨ ਦੇ ਫੋਨ ਆਉਣ ਦੀ ਬਕਾਇਦਾ ਪੁਸ਼ਟੀ ਕੀਤੀ ਹੈ। ਸੰਧੂ ਨੇ ਕਿਹਾ ਕਿ ਉਨ੍ਹਾਂ ਨੂੰ ਭਗਵੰਤ ਮਾਨ ਦਾ ਫੋਨ ਆਇਆ ਸੀ ਅਤੇ ਮਾਨ ਨੇ ਉਨ੍ਹਾਂ ਨੂੰ ਮਾਰਗਦਰਸ਼ਨ ਕਰਨ ਦੀ ਗੱਲ ਆਖੀ ਹੈ। 
'ਜਗ ਬਾਣੀ' ਦੇ ਪੱਤਰਕਾਰ ਜਸਬੀਰ ਸਿੰਘ ‘ਵਾਟਾਂਵਾਲੀ’ ਨਾਲ ਫੋਨ 'ਤੇ ਗੱਲਬਾਤ ਕਰਦਿਆਂ ਸੁਖਪਾਲ ਖਹਿਰਾ ਨੇ ਵੀ ਭਗਵੰਤ ਮਾਨ ਦੇ ਫੋਨ ਆਉਣ ਬਾਰੇ ਪੁਸ਼ਟੀ ਕੀਤੀ। ਸੁਖਪਾਲ ਖਹਿਰਾ ਨੇ ਕਿਹਾ ਕਿ ਮਾਨ ਨੇ ਉਨ੍ਹਾਂ ਤੋਂ ਪਾਰਲੀਮੈਂਟ ਵਿਚ ਚੁੱਕੇ ਜਾਣ ਵਾਲੇ ਮਸਲਿਆਂ ਬਾਰੇ ਸਲਾਹ ਮਸ਼ਵਰਾ ਮੰਗਿਆ ਹੈ। ਮਾਨ ਨੇ ਉਨ੍ਹਾਂ ਨੂੰ ਪਾਰਲੀਮੈਂਟ ਵਿਚ ਚੁੱਕੇ ਜਾਣ ਵਾਲੇ ਪੰਜਾਬ ਨਾਲ ਸੰਬੰਧਤ ਮਸਲਿਆਂ 'ਤੇ ਮਾਰਗਦਰਸ਼ਨ ਕਰਨ ਲਈ ਵੀ ਕਿਹਾ। ਖਹਿਰਾ ਨੇ ਇਹ ਵੀ ਦੱਸਿਆ ਕਿ ਭਗਵੰਤ ਮਾਨ ਵੱਲੋਂ ਪਾਰਟੀ ਦੀ ਇਕਜੁੱਟਤਾ ਲਈ ਕੋਈ ਗੱਲਬਾਤ ਨਹੀਂ ਕੀਤੀ ਗਈ। ਇਸ ਦੇ ਨਾਲ-ਨਾਲ ਸੁਖਪਾਲ ਖਹਿਰਾ ਨੇ ਭਗਵੰਤ ਮਾਨ ਨੂੰ ਜਿੱਤ ਦੀ ਵਧਾਈ ਵੀ ਦਿੱਤੀ।


Gurminder Singh

Content Editor

Related News