ਖਹਿਰਾ ਦੇ ਅਸਤੀਫੇ 'ਤੇ ਗਰਮਾਈ ਸਿਆਸਤ, ਜਾਣੋ ਕੀ ਬੋਲੇ ਭਗਵੰਤ ਮਾਨ (ਵੀਡੀਓ)
Sunday, Jan 06, 2019 - 02:17 PM (IST)
ਸੰਗਰੂਰ(ਪੁਨੀਤ)— ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਸੁਖਪਾਲ ਖਹਿਰਾ ਵਲੋਂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤੇ ਜਾਣ 'ਤੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੁਖਪਾਲ ਖਹਿਰਾ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਤਸੀਫਾ ਤਾਂ ਦੇ ਦਿੱਤਾ ਹੈ, ਹੁਣ ਉਨ੍ਹਾਂ ਨੂੰ ਐੱਮ.ਐੱਲ.ਏ. ਦੀ ਸੀਟ ਤੋਂ ਵੀ ਅਤਸੀਫਾ ਦੇਣਾ ਚਾਹੀਦਾ ਹੈ, ਕਿਉਂਕਿ ਉਹ ਐੱਮ.ਐੱਲ.ਏ. ਵੀ ਉਸੇ ਪਾਰਟੀ ਦੇ ਨਿਸ਼ਾਨ 'ਤੇ ਹੀ ਬਣੇ ਹਨ, ਜਿਸ ਤੋਂ ਉਹ ਅਸਤੀਫਾ ਦੇ ਰਹੇ ਹਨ।
ਮਾਨ ਨੇ ਕਿਹਾ ਕਿ ਜੇਕਰ ਖਹਿਰਾ ਨਵੀਂ ਪਾਰਟੀ ਬਣਾਉਣਾ ਚਾਹੁੰਦੇ ਹਨ ਤਾਂ ਉਹ ਐੱਮ.ਐੱਲ.ਏ. ਦੀ ਸੀਟ ਤੋਂ ਅਸਤੀਫਾ ਦੇ ਕੇ ਨਵੀਂ ਪਾਰਟੀ ਬਣਾਉਣ ਅਤੇ ਨਵੇਂ ਚੋਣ ਨਿਸ਼ਾਨ 'ਤੇ ਦੁਬਾਰਾ ਚੋਣ ਲੜਨ। ਦੱਸ ਦੇਈਏ ਕਿ ਪਿਛਲੇ ਲੰਮੇ ਸਮੇਂ ਤੋਂ ਪਾਰਟੀ ਤੋਂ ਵੱਖ ਚੱਲ ਰਹੇ ਸੁਖਪਾਲ ਖਹਿਰਾ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਤਸੀਫਾ ਦੇ ਦਿੱਤਾ ਹੈ। ਖਹਿਰਾ ਵੱਲੋਂ ਪਾਰਟੀ ਦੇ ਕੌਮੀ ਪ੍ਰਧਾਨ ਅਰਵਿੰਦ ਕੇਜਰੀਵਾਲ ਨੂੰ ਆਪਣਾ ਅਸਤੀਫਾ ਭੇਜ ਦਿੱਤਾ ਗਿਆ ਹੈ। ਕੇਜਰੀਵਾਲ ਨੂੰ ਭੇਜੇ ਅਸਤੀਫੇ ਵਿਚ ਸੁਖਪਾਲ ਖਹਿਰਾ ਨੇ ਲਿਖਿਆ ਹੈ ਕਿ ਪਾਰਟੀ ਆਪਣੀ ਵਿਚਾਰਧਾਰਾ ਅਤੇ ਆਦਰਸ਼ ਤੋਂ ਭਟਕ ਚੁੱਕੀ ਹੈ, ਜਿਸ ਕਾਰਨ ਉਹ ਪਾਰਟੀ 'ਚੋਂ ਅਤਸੀਫਾ ਦੇ ਰਹੇ ਹਨ।