ਭਗਵੰਤ ਮਾਨ ਵੱਲੋਂ PAU ਨੂੰ ਸੈਂਟਰ ਆਫ਼ ਐਕਸੀਲੈਂਸ ਪ੍ਰਾਜੈਕਟ ਦੇਣ ਲਈ ਭਾਰਤ ਸਰਕਾਰ ਦਾ ਧੰਨਵਾਦ

04/01/2022 11:47:36 AM

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦੇਸ਼ ਦੀ ਪ੍ਰਮੁੱਖ ਖੇਤੀਬਾੜੀ ਯੂਨੀਵਰਸਿਟੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ. ਏ. ਯੂ.) ਨੂੰ ਸੈਂਟਰ ਆਫ਼ ਐਕਸੀਲੈਂਸ (ਸੀ. ਓ. ਈ.) ਪ੍ਰਾਜੈਕਟ ਡਿਵੈਲਪਮੈਂਟ ਐਂਡ ਇੰਟੀਗ੍ਰੇਸ਼ਨ ਆਫ਼ ਐਡਵਾਂਸਡ ਜੀਨੋਮਿਕ ਤਕਨਾਲੋਜੀਜ਼ ਫਾਰ ਟਾਰਗੇਟਿਡ ਬਰੀਡਿੰਗ ਦੇਣ ਲਈ ਭਾਰਤ ਸਰਕਾਰ ਦਾ ਧੰਨਵਾਦ ਕੀਤਾ। ਭਾਰਤ ਸਰਕਾਰ ਦੇ ਬਾਇਓਟੈਕਨਾਲੋਜੀ ਵਿਭਾਗ (ਡੀ. ਬੀ. ਟੀ.) ਵੱਲੋਂ ਪੀ.ਏ.ਯੂ. ਲਈ ਮਨਜ਼ੂਰ ਕੀਤੇ ਗਏ ਸੀ. ਓ. ਈ. ਪ੍ਰਾਜੈਕਟ ਨੂੰ ਫਸਲੀ ਵਿਭਿੰਨਤਾ ਲਈ ਅਹਿਮ ਦੱਸਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਹ ਅਤਿ-ਆਧੁਨਿਕ ਖੋਜ ਸੰਸਥਾ ਕਰਾਪ ਬਰੀਡਿੰਗ ਪ੍ਰੋਗਰਾਮਾਂ ’ਚ ਐਡਵਾਂਸਡ ਜੀਨੋਮਿਕ ਤਕਨਾਲੋਜੀਜ਼ ਦੇ ਵਿਕਾਸ ਅਤੇ ਏਕੀਕਰਨ ਨੂੰ ਯਕੀਨੀ ਬਣਾਉਣ ’ਚ ਵੀ ਸਹਾਈ ਸਿੱਧ ਹੋਵੇਗੀ, ਜਿਸ ਨਾਲ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ, ਟੀਚੇ ਵਾਲੀਆਂ ਫਸਲਾਂ ਦੀ ਉਤਪਾਦਕਤਾ ਵਧਾਉਣ ਅਤੇ ਰਾਜ ਭਰ ’ਚ ਕਿਸਾਨਾਂ ਦਾ ਮੁਨਾਫਾ ਵਧਾਉਣ ਵਿੱਚ ਮਦਦ ਮਿਲੇਗੀ।

Koo App
Chief Minister @BhagwantMann thanked the Government of India for awarding a Centre of Excellence project ’Development and Integration of Advanced Genomic Technologies for Targeted Breeding’ to Punjab Agricultural University (PAU), the country’s premier Agriculture University.
 
- CMO Punjab (@CMOPb) 31 Mar 2022

 

ਇਹ ਵੀ ਪੜ੍ਹੋ : ਮਾਨ ਸਰਕਾਰ ਨੇ ਬਿਜਲੀ ਦਰਾਂ ਲੈ ਕੇ ਕੀਤਾ ਵੱਡਾ ਐਲਾਨ, ਪੁਰਾਣੀਆਂ ਦਰਾਂ ਹੀ ਰਹਿਣਗੀਆਂ ਲਾਗੂ

ਗ਼ੌਰਤਲਬ ਹੈ ਕਿ ਡੀ.ਬੀ.ਟੀ. ਨੂੰ ਬੁਨਿਆਦੀ ਢਾਂਚੇ ਦੀ ਮਜ਼ਬੂਤੀ, ਖੇਤੀ ਬਾਇਓਟੈਕਨਾਲੋਜੀ ’ਚ ਅਤਿ ਆਧੁਨਿਕ ਖੋਜ ਲਈ ਖੋਜ ਗਤੀਵਿਧੀਆਂ, ਮਨੁੱਖੀ ਸਰੋਤ, ਯਾਤਰਾ, ਸਮਰੱਥਾ ਨਿਰਮਾਣ ਲਈ ਉੱਨਤ ਸਿਖਲਾਈਆਂ ਅਤੇ ਵਰਕਸ਼ਾਪਾਂ ਲਗਾਉਣ ਵਾਸਤੇ ਪੰਜ ਸਾਲਾਂ ਦੀ ਮਿਆਦ ਲਈ 27.91 ਕਰੋੜ ਰੁਪਏ ਦੀ ਗ੍ਰਾਂਟ ਪ੍ਰਦਾਨ ਕੀਤੀ ਗਈ ਹੈ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਇਹ ਖੋਜ ਪ੍ਰੋਜੈਕਟ ਵਧੀਆ ਝਾੜ ਦੀ ਸਮਰੱਥਾ ਵਾਲੀਆਂ ਫਸਲਾਂ ਦੀਆਂ ਕਿਸਮਾਂ ਦੇ ਵਿਕਾਸ, ਪੈਦਾ ਹੋ ਰਹੀਆਂ ਬੀਮਾਰੀਆਂ ਪ੍ਰਤੀ ਸਹਿਣਸ਼ੀਲਤਾ, ਖੁਰਾਕ ਅਤੇ ਪੋਸ਼ਣ ਸੁਰੱਖਿਆ ਪ੍ਰਾਪਤ ਕਰਨ ਲਈ ਪੌਸ਼ਟਿਕ ਗੁਣਵੱਤਾ ਵਿੱਚ ਸੁਧਾਰ ਲਈ ਵੀ ਅਹਿਮ ਸਾਬਤ ਹੋਵੇਗਾ।

ਜ਼ਿਕਰਯੋਗ ਹੈ ਕਿ ਕਣਕ ਅਤੇ ਚੌਲਾਂ ਨੇ ਫਸਲੀ ਪ੍ਰਣਾਲੀ ’ਚ ਇਕ ਵੱਡੀ ਤਬਦੀਲੀ ਲਿਆਂਦੀ ਹੈ ਅਤੇ ਨਤੀਜੇ ਵਜੋਂ ਹੋਰ ਫਸਲਾਂ ਹੇਠ ਰਕਬਾ ਖਾਸ ਤੌਰ ’ਤੇ ਪੰਜਾਬ ’ਚ ਬਹੁਤ ਘਟ ਗਿਆ ਹੈ। ਇਸ ਫ਼ਸਲੀ ਚੱਕਰ ਦੇ ਨਤੀਜੇ ਵਜੋਂ ਪਾਣੀ ਦੀ ਦੁਰਵਰਤੋਂ ਅਤੇ ਖਾਦਾਂ ਦੀ ਵਰਤੋਂ ਵਧਣ ਦੇ ਨਾਲ-ਨਾਲ ਮਿੱਟੀ ਦੀ ਸਿਹਤ ’ਚ ਗਿਰਾਵਟ ਆਈ ਹੈ। ਦਾਲਾਂ, ਤੇਲ ਬੀਜਾਂ, ਸਬਜ਼ੀਆਂ ਅਤੇ ਫਲਾਂ ਦੀਆਂ ਫ਼ਸਲਾਂ ’ਤੇ ਖੋਜ ਗਤੀਵਿਧੀਆਂ ਨੂੰ ਮਜ਼ਬੂਤ ਕਰਨ ਅਤੇ ਕਿਸਾਨਾਂ ਨੂੰ ਆਰਥਿਕ ਤੌਰ ’ਤੇ ਵਿਵਹਾਰਕ ਬਦਲ ਪ੍ਰਦਾਨ ਕਰਨ ਲਈ ਆਪਣੀਆਂ ਤਰਜੀਹਾਂ ’ਤੇ ਮੁੜ ਵਿਚਾਰ ਕਰਨ ਦੀ ਸਖ਼ਤ ਲੋੜ ਹੈ।

ਇਸ ਦੌਰਾਨ ਵਧੀਕ ਮੁੱਖ ਸਕੱਤਰ ਅਤੇ ਵਾਈਸ ਚਾਂਸਲਰ, ਪੀ.ਏ.ਯੂ. ਡੀ. ਕੇ. ਤਿਵਾੜੀ ਨੇ ਇਸ ਵੱਡੀ ਪ੍ਰਾਪਤੀ ਲਈ ਸੀ.ਓ.ਈ. ਦੀ ਟੀਮ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੀਏਯੂ ਦੇ ਵਿਗਿਆਨੀਆਂ ਅੱਗੇ ਵੱਡੀਆਂ ਚੁਣੌਤੀਆਂ ਹਨ, ਫਿਰ ਵੀ ਉਨ੍ਹਾਂ ਦੀ ਲਗਨ ਅਤੇ ਵਚਨਬੱਧਤਾ ਸਫਲ ਸਿੱਟੇ ਲਿਆਵੇਗੀ, ਜਿਸ ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੂੰ ਇਕ ਨਵੀਂ ਦਿਸ਼ਾ ਮਿਲੇਗੀ।

Manoj

This news is Content Editor Manoj