ਭਗਵੰਤ ਮਾਨ ਦਿੱਲੀ ''ਚ ''ਆਪ'' ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਕਰਨਗੇ ਮੁਲਾਕਾਤ

Friday, Mar 11, 2022 - 10:21 AM (IST)

ਚੰਡੀਗੜ੍ਹ/ਨਵੀਂ ਦਿੱਲੀ (ਭਾਸ਼ਾ)- ਪੰਜਾਬ 'ਚ ਆਮ ਆਦਮੀ ਪਾਰਟੀ (ਆਪ) ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਰਹੇ ਭਗਵੰਤ ਮਾਨ ਸ਼ੁੱਕਰਵਾਰ ਨੂੰ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨ ਲਈ ਦਿੱਲੀ ਜਾਣਗੇ। ਪੰਜਾਬ 'ਚ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ-ਬਹੁਜਨ ਸਮਾਜ ਪਾਰਟੀ (ਬਸਪਾ) ਗਠਜੋੜ ਨੂੰ ਪਛਾੜਦੇ ਹੋਏ ਪਾਰਟੀ ਦੀ ਬੰਪਰ ਜਿੱਤ ਤੋਂ ਬਾਅਦ ਮਾਨ ਅਤੇ ਕੇਜਰੀਵਾਲ ਦੀ ਮੁਲਾਕਾਤ ਹੋਣ ਵਾਲੀ ਹੈ। ਰਾਸ਼ਟਰੀ ਰਾਜਧਾਨੀ ਲਈ ਰਵਾਨਾ ਹੋਣ ਤੋਂ ਪਹਿਲਾਂ ਮਾਨ ਨੇ ਪੱਤਰਕਾਰਾਂ ਨੂੰ ਕਿਹਾ ਕਿ ਉਹ ਕੇਜਰੀਵਾਲ ਨੂੰ ਮਿਲਣ ਜਾ ਰਹੇ ਹਨ ਅਤੇ ਪੰਜਾਬ ਚੋਣਾਂ 'ਚ ਪਾਰਟੀ ਦੀ ਸ਼ਾਨਦਾਰ ਜਿੱਤ 'ਤੇ ਉਨ੍ਹਾਂ ਨੂੰ ਵਧਾਈ ਦੇਣਗੇ।

ਇਹ ਵੀ ਪੜ੍ਹੋ : ਪੰਜਾਬ ਜਿੱਤਣ ਤੋਂ ਬਾਅਦ ਹੁਣ ‘ਆਪ’ ਦਾ ਫੋਕਸ ਹਿਮਾਚਲ ਤੇ ਗੁਜਰਾਤ ’ਤੇ

ਸਰਕਾਰ ਗਠਨ ਦੇ ਸਵਾਲ 'ਤੇ ਮਾਨ ਨੇ ਕਿਹਾ,''ਮੈਂ ਕੱਲ (ਪੰਜਾਬ) ਰਾਜਪਾਲ ਨੂੰ ਮਿਲਾਂਗਾ। ਅਸੀਂ ਅੱਜ ਉਨ੍ਹਾਂ ਤੋਂ ਸਮਾਂ ਮੰਗਾਂਗੇ।'' ਮਾਨ ਨੇ ਕਿਹਾ ਕਿ ਸਹੁੰ ਚੁੱਕ ਸਮਾਰੋਹ ਨਵਾਂਸ਼ਹਿਰ ਜ਼ਿਲ੍ਹੇ ਦੇ ਮਹਾਨ ਸੁਤੰਤਰਤਾ ਸੈਨਾਨੀ ਭਗਤ ਸਿੰਘ ਦੇ ਜੱਦੀ ਪਿੰਡ ਖਟਕਰ ਕਲਾਂ 'ਚ ਹੋਵੇਗਾ। ਪਾਰਟੀ ਦੀ ਸ਼ਾਨਦਾਰ ਚੋਣਾਵੀ ਜਿੱਤ 'ਤੇ ਮਾਨ ਨੇ ਕਿਹਾ,''ਲੋਕਾਂ ਨੇ ਅਭਿਮਾਨੀ ਲੋਕਾਂ ਨੂੰ ਹਰਾਇਆ ਅਤੇ ਉਨ੍ਹਾਂ ਨੇ ਆਮ ਲੋਕਾਂ ਨੂੰ ਜੇਤੂ ਬਣਾਇਆ।'' ਮਾਨ ਨੇ ਧੂਰੀ ਸੀਟ ਤੋਂ 58,206 ਵੋਟਾਂ ਦੇ ਭਾਰੀ ਅੰਤਰ ਨਾਲ ਜਿੱਤ ਹਾਸਲ ਕੀਤੀ। ਆਮ ਆਦਮੀ ਪਾਰਟੀ ਨੇ 117 ਸੀਟਾਂ 'ਚੋਂ 92 'ਤੇ ਜਿੱਤ ਹਾਸਲ ਕੀਤੀ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪ੍ਰਕਾਸ਼ ਸਿੰਘ ਬਾਦਲ ਅਤੇ ਅਮਰਿੰਦਰ ਸਿੰਘ ਸਮੇਤ ਕਈ ਦਿੱਗਜ 'ਆਪ' ਉਮੀਦਵਾਰਾਂ ਤੋਂ ਹਾਰ ਗਏ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News