ਮੋਹਾਲੀ ਧਮਾਕਾ ਮਾਮਲੇ 'ਚ ਮੁੱਖ ਮੰਤਰੀ ਦਾ ਟਵੀਟ, 'ਪੰਜਾਬ ਦਾ ਮਾਹੌਲ ਖ਼ਰਾਬ ਕਰਨ ਵਾਲੇ ਬਖ਼ਸ਼ੇ ਨਹੀਂ ਜਾਣਗੇ
Tuesday, May 10, 2022 - 09:23 AM (IST)
ਮੋਹਾਲੀ : ਮੋਹਾਲੀ ਵਿਖੇ ਬੀਤੀ ਰਾਤ ਇੰਟੈਲੀਜੈਂਸ ਵਿੰਗ ਦੇ ਦਫ਼ਤਰ 'ਚ ਹੋਏ ਧਮਾਕੇ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਹੈ। ਭਗਵੰਤ ਮਾਨ ਨੇ ਲਿਖਿਆ ਹੈ ਕਿ ਮੋਹਾਲੀ 'ਚ ਹੋਏ ਧਮਾਕੇ ਦੀ ਜਾਂਚ ਪੰਜਾਬ ਪੁਲਸ ਵੱਲੋਂ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਮਾਛੀਵਾੜਾ ਸਾਹਿਬ ਵਿਖੇ ਵਾਪਰਿਆ ਭਿਆਨਕ ਹਾਦਸਾ, 2 ਲੋਕਾਂ ਦੀ ਦਰਦਨਾਕ ਮੌਤ
ਉਨ੍ਹਾਂ ਕਿਹਾ ਕਿ ਜਿਸ ਕਿਸੇ ਨੇ ਵੀ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ, ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਜ਼ਿਕਰਯੋਗ ਹੈ ਕਿ ਕਿ ਸੋਮਵਾਰ ਦੇਰ ਸ਼ਾਮ ਨੂੰ ਸੈਕਟਰ-72 ਸਥਿਤ ਖੁਫ਼ੀਆ ਵਿਭਾਗ ਦੇ ਦਫ਼ਤਰ ਦੀ ਤੀਜੀ ਮੰਜ਼ਿਲ 'ਤੇ ਰਾਕੇਟ ਵਰਗੀ ਕੋਈ ਚੀਜ਼ ਡਿੱਗੀ, ਜਿਸ ਕਾਰਨ ਵੱਡਾ ਧਮਾਕਾ ਹੋਇਆ।
ਇਸ ਧਮਾਕੇ ਨਾਲ ਦਫ਼ਤਰ ਦੀਆਂ ਕਈ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ ਪਰ ਚੰਗੀ ਗੱਲ ਇਹ ਰਹੀ ਕਿ ਧਮਾਕੇ 'ਚ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਹੋਣੋਂ ਬਚਾਅ ਹੋ ਗਿਆ।
ਮੁੱਖ ਮੰਤਰੀ ਨੇ ਮੰਗੀ ਰਿਪੋਰਟ
ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਘਟਨਾ ਸਬੰਧੀ ਰਿਪੋਰਟ ਮੰਗ ਲਈ ਹੈ। ਇਸ ਦੇ ਲਈ ਐੱਸ. ਆਈ. ਟੀ. ਦਾ ਗਠਨ ਕੀਤਾ ਗਿਆ ਹੈ। ਪੁਲਸ ਵੱਲੋਂ ਇਸ ਮਾਮਲੇ ਸਬੰਧੀ ਸੀ. ਸੀ. ਟੀ. ਵੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ