CM ਮਾਨ ਦੀ ਲੀਡਰਾਂ ਤੇ ਅਫ਼ਸਰਾਂ ਨੂੰ ਸਿੱਧੀ ਚਿਤਾਵਨੀ, ਦਿੱਤਾ 31 ਮਈ ਤੱਕ ਦਾ ਸਮਾਂ ਨਹੀਂ ਤਾਂ...
Wednesday, May 11, 2022 - 10:37 AM (IST)

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਆਸੀ ਆਗੂਆਂ ਅਤੇ ਅਫ਼ਸਰਾਂ ਨੂੰ ਸਿੱਧੀ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਜਿਹੜੇ ਵਿਅਕਤੀਆਂ ਨੇ ਸਰਕਾਰੀ ਜਾਂ ਪੰਚਾਇਤੀ ਜ਼ਮੀਨਾਂ 'ਤੇ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ, ਭਾਵੇਂ ਉਹ ਸਿਆਸੀ ਲੋਕ ਹਨ, ਅਫ਼ਸਰ ਜਾਂ ਫਿਰ ਰਸੂਖ਼ਦਾਰ ਲੋਕ, ਇਨ੍ਹਾਂ ਕਬਜ਼ਿਆਂ ਨੂੰ ਛੱਡ ਦੇਣ।
ਇਹ ਵੀ ਪੜ੍ਹੋ : ਮੋਹਾਲੀ ਧਮਾਕੇ ਮਗਰੋਂ ਕੈਪਟਨ ਅਮਰਿੰਦਰ ਸਿੰਘ ਨੇ ਦਿੱਤੀ ਚਿਤਾਵਨੀ, ਸੂਬਾ ਸਰਕਾਰ ਨੂੰ ਕੀਤੀ ਅਪੀਲ
ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਉਹ ਅਜਿਹੇ ਲੋਕਾਂ ਨੂੰ ਅਪੀਲ ਕਰਦੇ ਹਨ ਕਿ 31 ਮਈ ਤੱਕ ਆਪਣੇ ਨਾਜਾਇਜ਼ ਕਬਜ਼ੇ ਛੱਡ ਕੇ ਜ਼ਮੀਨਾਂ ਸਰਕਾਰ ਨੂੰ ਦੇ ਦੇਣ, ਨਹੀਂ ਤਾਂ ਪੁਰਾਣੇ ਖ਼ਰਚ ਅਤੇ ਨਵੇਂ ਪਰਚੇ ਪਾਏ ਜਾ ਸਕਦੇ ਹਨ। ਦੱਸਣਯੋਗ ਹੈ ਕਿ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਲਈ ਨਿੱਤ ਦਿਨ ਵੱਡੇ ਫ਼ੈਸਲੇ ਲਏ ਜਾ ਰਹੇ ਹਨ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਕੇਸ ਰੱਦ ਕਰਨ ਤੋਂ ਕੀਤੀ ਕੋਰੀ ਨਾਂਹ
ਇਸ ਦੇ ਨਾਲ ਹੀ ਸਕੂਲਾਂ 'ਚ ਸਿੱਖਿਆ ਦੇ ਸੁਧਾਰ ਸਬੰਧੀ ਵੀ ਬੀਤੇ ਦਿਨ ਭਗਵੰਤ ਮਾਨ ਨੇ ਐਲਾਨ ਕੀਤਾ ਸੀ ਕਿ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਬਾਹਰਲੇ ਦੇਸ਼ਾਂ 'ਚ ਪ੍ਰੋਫੈਸ਼ਨਲ ਟ੍ਰੇਨਿੰਗ ਦੁਆਈ ਜਾਵੇਗੀ ਅਤੇ ਇਸ ਦਾ ਸਾਰਾ ਖ਼ਰਚਾ ਪੰਜਾਬ ਸਰਕਾਰ ਵੱਲੋਂ ਚੁੱਕਿਆ ਜਾਵੇਗਾ ਤਾਂ ਜੋ ਪੰਜਾਬ ਦੇ ਬੱਚੇ ਵਧੀਆ ਸਿੱਖਿਆ ਹਾਸਲ ਕਰ ਸਕਣ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ