CM ਭਗਵੰਤ ਮਾਨ ਦਾ ਭਾਜਪਾ 'ਤੇ ਸ਼ਬਦੀ ਹਮਲਾ, ਟਵੀਟ ਕਰਕੇ ਆਖੀ ਵੱਡੀ ਗੱਲ

Saturday, May 20, 2023 - 06:29 PM (IST)

CM ਭਗਵੰਤ ਮਾਨ ਦਾ ਭਾਜਪਾ 'ਤੇ ਸ਼ਬਦੀ ਹਮਲਾ, ਟਵੀਟ ਕਰਕੇ ਆਖੀ ਵੱਡੀ ਗੱਲ

ਚੰਡੀਗੜ੍ਹ/ਜਲੰਧਰ (ਵੈੱਬ ਡੈਸਕ)- ਦਿੱਲੀ ਵਿਚ ਅਧਿਕਾਰੀਆਂ ਦੇ ਤਬਾਦਲੇ, ਤਾਇਨਾਤੀ ਅਤੇ ਵਿਜੀਲੈਂਸ ਨਾਲ ਸਬੰਧਤ ਅਧਿਕਾਰਾਂ ਨੂੰ ਲੈ ਕੇ ਕੇਂਦਰ ਵੱਲੋਂ ਜਾਰੀ ਕੀਤੇ ਗਏ ਆਰਡੀਨੈਂਸ ਦਾ ਆਮ ਆਦਮੀ ਪਾਰਟੀ ਵੱਲੋਂ ਜੰਮ ਕੇ ਵਿਰੋਧ ਕੀਤਾ ਜਾ ਰਿਹਾ ਹੈ। ਕੇਂਦਰ ਦੇ ਆਰਡੀਨੈਂਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ 'ਤੇ ਵੱਡਾ ਸ਼ਬਦੀ ਹਮਲਾ ਕੀਤਾ ਹੈ। ਭਾਜਪਾ 'ਤੇ ਟਵਿੱਟਰ ਜ਼ਰੀਏ ਹਮਲਾ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜੇਕਰ ਭਾਰਤੀ ਸੰਵਿਧਾਨ ਵਿਚ ਲੋਕਤੰਤਰ ਦੇ ਕਾਤਲਾਂ ਨੂੰ ਸਜ਼ਾ ਦੀ ਕੋਈ ਵਿਵਸਥਾ ਹੁੰਦੀ ਤਾਂ ਪੂਰੀ ਭਾਜਪਾ ਨੂੰ ਫਾਂਸੀ ਦੀ ਸਜ਼ਾ ਹੋ ਸਕਦੀ ਸੀ। ਉਨ੍ਹਾਂ ਕਿਹਾ ਕਿ ਦੇਸ਼ ਨੂੰ 30-31 ਰਾਜਪਾਲ ਅਤੇ ਇਕ ਪ੍ਰਧਾਨ ਮੰਤਰੀ ਚਲਾ ਲੈਣ..ਵੋਟਾਂ ਪਵਾਉਣ ਉੱਤੇ ਕਰੋੜਾਂ ਅਰਬਾਂ ਖ਼ਰਚਣ ਦਾ ਕੀ ਫ਼ਾਇਦਾ ???

ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਰਾਜਧਾਨੀ ਦਿੱਲੀ ਵਿਚ ਅਧਿਕਾਰੀਆਂ ਦੇ ਤਬਾਦਲੇ, ਤਾਇਨਾਤੀ ਅਤੇ ਵਿਜੀਲੈਂਸ ਨਾਲ ਸਬੰਧਤ ਅਧਿਕਾਰਾਂ ਨੂੰ ਲੈ ਕੇ ਇਕ ਆਰਡੀਨੈਂਸ ਜਾਰੀ ਕੀਤਾ ਹੈ। ਹੁਣ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀ ਦਾ ਅਧਿਕਾਰ ਲੈਫਟੀਨੈਂਟ ਗਵਰਨਰ ਦੇ ਹੱਥਾਂ ਵਿਚ ਚਲਾ ਜਾਵੇਗਾ।  ਦਰਅਸਲ ਸੁਪਰੀਮ ਕੋਰਟ ਨੇ 11 ਮਈ ਦੇ ਆਪਣੇ ਫ਼ੈਸਲੇ ਵਿਚ ਦਿੱਲੀ ਸਰਕਾਰ ਨੂੰ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀ ਦਾ ਅਧਿਕਾਰ ਦਿੱਤਾ ਸੀ। ਕੇਂਦਰ ਨੇ ਇਕ ਆਰਡੀਨੈਂਸ ਰਾਹੀਂ ਅਦਾਲਤ ਦੇ ਇਸ ਫ਼ੈਸਲੇ ਨੂੰ ਪਲਟ ਦਿੱਤਾ ਹੈ। ਬਾਅਦ ਵਿਚ ਇਸ ਸਬੰਧੀ ਇਕ ਕਾਨੂੰਨ ਸੰਸਦ ਵਿਚ ਵੀ ਬਣਾਇਆ ਜਾਵੇਗਾ। ਇਸ ਤੋਂ ਪਹਿਲਾਂ ਸ਼ੁੱਕਰਵਾਰ ਸ਼ਾਮ ਨੂੰ ਅਰਵਿੰਦ ਕੇਜਰੀਵਾਲ ਨੇ ਪੁੱਛਿਆ ਸੀ ਕਿ ਕੀ ਕੇਂਦਰ ਸਰਕਾਰ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਪਲਟਣ ਦੀ ਸਾਜ਼ਿਸ਼ ਰਚ ਰਹੀ ਹੈ? ਰਾਤ ਤੱਕ ਕੇਜਰੀਵਾਲ ਦਾ ਇਹ ਖ਼ਦਸ਼ਾ ਸੱਚ ਸਾਬਤ ਹੋ ਗਿਆ।

PunjabKesari

ਇਹ ਵੀ ਪੜ੍ਹੋ - ਕਿਤੇ ‘ਆਇਆ ਰਾਮ ਗਿਆ ਰਾਮ’ ਦੇ ਚੱਕਰ ’ਚ ਡੁੱਬ ਨਾ ਜਾਵੇ ਭਾਜਪਾ ਦਾ ਬੇੜਾ

PunjabKesari

ਦਿੱਲੀ ਸਰਕਾਰ ਦੇ ਅਧਿਕਾਰੀਆਂ ਦੀ ਟ੍ਰਾਂਸਫਰ-ਪੋਸਟਿੰਗ ਨਾਲ ਸਬੰਧਤ ਮਾਮਲਿਆਂ ਲਈ ਕੇਂਦਰੀ ਕਾਨੂੰਨ ਅਤੇ ਨਿਆਂ ਮੰਤਰਾਲੇ ਨੇ ਆਰਡੀਨੈਂਸ ਜਾਰੀ ਕੀਤਾ ਹੈ। ਦਿ ਗਵਰਨਮੈਂਟ ਆਫ਼ ਨੈਸ਼ਨਲ ਕੈਪੀਟਲ ਟੈਰੀਟਰੀ ਆਫ਼ ਦਿੱਲੀ (ਸੋਧ) 2023 ਆਰਡੀਨੈਂਸ ਦੇ ਤਹਿਤ ਕੇਂਦਰ ਸ਼ਾਸਿਤ ਪ੍ਰਦੇਸ਼ ਦਿੱਲੀ ਲਈ ਇਕ ਸਥਾਈ ਅਥਾਰਿਟੀ ਬਣਾਈ ਹੈ। ਇਸ ਅਥਾਰਿਟੀ ਦਾ ਹਿੱਸਾ ਮੁੱਖ ਮੰਤਰੀ ਦਿੱਲੀ ਅਤੇ ਮੁੱਖ ਸਕੱਤਰ ਅਤੇ ਪ੍ਰਮੁੱਖ ਸਕੱਤਰ ਗ੍ਰਹਿ ਹੋਣਗੇ। ਇਹ ਅਥਾਰਿਟੀ ਤਬਾਦਲੇ, ਤਾਇਨਾਤੀ, ਚੌਕਸੀ ਅਤੇ ਆਮ ਮਾਮਲਿਆਂ ਨਾਲ ਸਬੰਧਤ ਫੈਸਲੇ ਲੈਣ ਲਈ ਆਪਣੀਆਂ ਸਿਫ਼ਾਰਸ਼ਾਂ ਦਿੱਲੀ ਦੇ ਉੱਪ ਰਾਜਪਾਲ ਨੂੰ ਭੇਜੇਗੀ। ਸੁਪਰੀਮ ਕੋਰਟ ਵੱਲੋਂ ਟ੍ਰਾਂਸਫਰ-ਪੋਸਟਿੰਗ ’ਤੇ ਫ਼ੈਸਲਾ ਆਉਣ ਤੋਂ ਬਾਅਦ ਕੇਂਦਰ ਨੇ ਇਹ ਆਰਡੀਨੈਂਸ ਜਾਰੀ ਕੀਤਾ। ਇਹ ਆਰਡੀਨੈਂਸ ਰਾਸ਼ਟਰ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਦਿੱਲੀ ਦੇ ਹਿੱਤ ’ਚ ਕਾਨੂੰਨੀ ਸੰਤੁਲਨ ਬਣਾਈ ਰੱਖਣ ਲਈ ਲਿਆਂਦਾ ਗਿਆ ਹੈ। ਆਰਡੀਨੈਂਸ ਵਿਚ ਕਿਹਾ ਗਿਆ ਹੈ ਕਿ ਇਹ ਵਿਵਸਥਾ ਕੇਂਦਰ ਅਤੇ ਦਿੱਲੀ ਵਿਚ ਲੋਕਤੰਤਰ ਦੇ ਪ੍ਰਗਟਾਵੇ ਨੂੰ ਮਜ਼ਬੂਤ ਰਰੇਗੀ।

ਜਾਰੀ ਕੀਤੇ ਗਏ ਆਰਡੀਨੈਂਸ ਮੁਤਾਬਕ ਰਾਸ਼ਟਰੀ ਰਾਜਧਾਨੀ ਦਾ ਵਿਸ਼ੇਸ਼ ਦਰਜਾ ਹੈ। ਅਜਿਹੀ ਸਥਿਤੀ ’ਚ, ਸਥਾਨਕ ਅਤੇ ਰਾਸ਼ਟਰੀ ਜਮਹੂਰੀ ਹਿੱਤਾਂ ਨੂੰ ਕਾਇਮ ਰੱਖਣ ਦੀ ਜ਼ਿੰਮੇਵਾਰੀ ਕੇਂਦਰ ਸਰਕਾਰ ਅਤੇ ਰਾਸ਼ਟਰੀ ਰਾਜਧਾਨੀ ਖੇਤਰ ਦੀ ਸਰਕਾਰ ਦੀ ਸਾਂਝੇ ਤੌਰ ’ਤੇ ਹੁੰਦੀ ਹੈ। ਇਸ ਉਦੇਸ਼ ਦੀ ਪੂਰਤੀ ਲਈ ਸੰਵਿਧਾਨ ਦੀ ਧਾਰਾ 239 AA ’ਚ ਦਿੱਲੀ ਲਈ ਵਿਸ਼ੇਸ਼ ਵਿਵਸਥਾ ਲਿਆਂਦੀ ਗਈ ਸੀ। ਇਸ ਆਰਟੀਕਲ ਦੇ ਤਹਿਤ ਕੇਂਦਰ ਸਰਕਾਰ ਨੇ ਗਵਰਨਮੈਂਟ ਆਫ਼ ਨੈਸ਼ਨਲ ਕੈਪੀਟਲ ਟੈਰੀਟਰੀ ਆਫ਼ ਦਿੱਲੀ ਐਕਟ 1991 ’ਚ ਸੋਧ ਕਰਕੇ ਨਵੀਂ ਵਿਵਸਥਾ ਦਿੱਤੀ ਹੈ।

ਇਹ ਵੀ ਪੜ੍ਹੋ - ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸਾਹਿਬ 'ਚ ਹੰਗਾਮਾ, ਮੂੰਹ ਬੰਨ੍ਹ ਕੇ ਆਏ ਵਿਅਕਤੀ ਨੇ ਗ੍ਰੰਥੀ ਸਿੰਘ ’ਤੇ ਕੀਤਾ ਹਮਲਾ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani

 


author

shivani attri

Content Editor

Related News