ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, ਯੂ. ਜੀ. ਸੀ. ਸਕੇਲ ਲਾਗੂ ਕਰਨ ਨੂੰ ਦਿੱਤੀ ਪ੍ਰਵਾਨਗੀ

Wednesday, Mar 22, 2023 - 04:23 PM (IST)

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, ਯੂ. ਜੀ. ਸੀ. ਸਕੇਲ ਲਾਗੂ ਕਰਨ ਨੂੰ ਦਿੱਤੀ ਪ੍ਰਵਾਨਗੀ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਅੱਜ ਇਕ ਅਹਿਮ ਫੈਸਲਾ ਲੈਂਦਿਆਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ (PAU) ਅਤੇ ਗੁਰੂ ਅੰਗਦ ਦੇਵ ਵੈਟਰਨਰੀ ਸਾਇੰਸਜ਼ ਯੂਨੀਵਰਸਿਟੀ (GADVASU) ਦੇ ਟੀਚਿੰਗ ਸਟਾਫ਼ ਲਈ UGC ਸਕੇਲ ਲਾਗੂ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਇਲਾਵਾ ਨਾਨ-ਟੀਚਿੰਗ ਸਟਾਫ਼ ਲਈ ਵੀ ਸੋਧਿਆ ਹੋਇਆ ਪੇਅ-ਸਕੇਲ ਲਾਗੂ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਇਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਜੋ ਕਹਿੰਦੇ ਹਾਂ, ਉਹ ਕਰਦੇ ਹਾਂ। 

ਇਹ ਵੀ ਪੜ੍ਹੋ : ਨਵਜੋਤ ਕੌਰ ਸਿੱਧੂ ਨੂੰ ਹੋਇਆ ਖ਼ਤਰਨਾਕ ਕੈਂਸਰ, ਪਤੀ ਨਵਜੋਤ ਸਿੱਧੂ ਲਈ ਕੀਤੀ ਭਾਵੁਕ ਪੋਸਟ


author

Gurminder Singh

Content Editor

Related News