CM ਭਗਵੰਤ ਮਾਨ ਦੇ ਪਤਨੀ ਡਾ. ਗੁਰਪ੍ਰੀਤ ਕੌਰ ਭਾਰਗੋ ਕੈਂਪ ਸਥਿਤ ਕਬੀਰ ਮੰਦਿਰ ''ਚ ਹੋਏ ਨਤਮਸਤਕ

Thursday, Jul 25, 2024 - 07:02 PM (IST)

CM ਭਗਵੰਤ ਮਾਨ ਦੇ ਪਤਨੀ ਡਾ. ਗੁਰਪ੍ਰੀਤ ਕੌਰ ਭਾਰਗੋ ਕੈਂਪ ਸਥਿਤ ਕਬੀਰ ਮੰਦਿਰ ''ਚ ਹੋਏ ਨਤਮਸਤਕ

ਜਲੰਧਰ (ਸੋਨੂੰ)- ਜਲੰਧਰ ਵਿੱਚ ਭਾਰਗੋ ਨਗਰ ਦੇ ਕਬੀਰ ਮੰਦਿਰ ਵਿੱਚ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਪਤਨੀ ਡਾਕਟਰ ਗੁਰਪ੍ਰੀਤ ਕੌਰ ਨਤਮਸਤਕ ਹੋਣ ਲਈ ਪੁੱਜੇ। ਇਸ ਦੌਰਾਨ ਉਨ੍ਹਾਂ ਸੰਗਤ ਨੂੰ ਸੰਬੋਧਨ ਕਰਦੇ ਹੋਏ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜ਼ਿਮਨੀ ਚੋਣ ਵਿਚ ਮੋਹਿੰਦਰ ਭਗਤ ਨੂੰ ਜਲੰਧਰ ਵਾਸੀਆਂ ਵੱਲੋਂ ਜਿਤਾਇਆ ਗਿਆ ਹੈ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਡਾ. ਗੁਰਪ੍ਰੀਤ ਕੌਰ ਨੇ ਕਿਹਾ ਹੈ ਕਿ ਅੱਜ ਉਹ ਲੋਕਾਂ ਦਾ ਧੰਨਵਾਦ ਕਰਨ ਲਈ ਆਏ ਹਨ ਅਤੇ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਨਾਲ ਮੀਟਿੰਗ ਕਰਨਗੇ ਅਤੇ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਵੀ ਰਣਨੀਤੀਆਂ ਤੈਅ ਕੀਤੀਆਂ ਜਾਣਗੀਆਂ। 

PunjabKesari
ਉਨ੍ਹਾਂ ਕਿਹਾ ਕਿ ਉਨ੍ਹਾਂ ਲੋਕਾਂ ਦਾ ਧੰਨਵਾਦ ਕੀਤਾ ਹੈ ਕਿ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਮੌਕਾ ਦਿੱਤਾ ਹੈ। ਇਸ ਦੇ ਨਾਲ ਹੀ ਡਾਕਟਰ ਗੁਰਪ੍ਰੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਲੋਕਾਂ ਨਾਲ ਕੀਤੇ ਹੋਏ ਵਾਅਦੇ ਨੂੰ ਪੂਰਾ ਕਰ ਰਹੇ ਹਨ। ਉਨ੍ਹਾਂ ਕਿਹਾ ਸੀ ਕਿ ਉਹ ਹਫ਼ਤੇ ਵਿੱਚ ਦੋ ਦਿਨ ਜਲੰਧਰ ਰਹਿਣਗੇ। ਉਥੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨਗੇ। ਇਸੇ ਦੇ ਨਾਲ ਉਨ੍ਹਾਂ ਕਿਹਾ ਕਿ ਨਿਗਮ ਦੀਆਂ ਚੋਣਾਂ ਵਿੱਚ ਵੀ ਉਨ੍ਹਾਂ ਦੀ ਪਾਰਟੀ ਨੂੰ ਜ਼ਰੂਰ ਬਹੁਮਤ ਮਿਲੇਗੀ ਅਤੇ ਆਮ ਆਦਮੀ ਪਾਰਟੀ ਦਾ ਹੀ ਮੇਅਰ ਜਲੰਧਰ ਦੇ ਵਿੱਚ ਬਣੇਗਾ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਇਕ ਦਰਜਨ ਦੇ ਕਰੀਬ ਹਮਲਾਵਰਾਂ ਨੇ ਡੇਰੇ ਦੇ ਸੇਵਾਦਾਰ 'ਤੇ ਕੀਤਾ ਹਮਲਾ

PunjabKesari

PunjabKesari

ਇਹ ਵੀ ਪੜ੍ਹੋ- ਜਲੰਧਰ ਰੇਲਵੇ ਸਟੇਸ਼ਨ 'ਤੇ ਪੈ ਗਈਆਂ ਭਾਜੜਾਂ, ਪੂਰਾ ਮਾਮਲਾ ਜਾਣ ਹੋਵੋਗੇ ਹੈਰਾਨ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


author

shivani attri

Content Editor

Related News