CM ਮਾਨ ਅੱਜ ਆਉਣਗੇ ਜਲੰਧਰ, PAP ਵਿਖੇ ਰੱਖੇ ਸੱਭਿਆਚਾਰਕ ਪ੍ਰੋਗਰਾਮ 'ਚ ਕਰਨਗੇ ਸ਼ਿਰਕਤ

Thursday, Nov 30, 2023 - 02:26 PM (IST)

CM ਮਾਨ ਅੱਜ ਆਉਣਗੇ ਜਲੰਧਰ, PAP ਵਿਖੇ ਰੱਖੇ ਸੱਭਿਆਚਾਰਕ ਪ੍ਰੋਗਰਾਮ 'ਚ ਕਰਨਗੇ ਸ਼ਿਰਕਤ

ਜਲੰਧਰ (ਵੈੱਬ ਡੈਸਕ, ਮਹੇਸ਼)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ਦੌਰੇ 'ਤੇ ਆ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਪੀ. ਏ. ਪੀ. ਵਿਖੇ ਕਰਵਾਏ ਜਾਣ ਵਾਲੇ ਸੱਭਿਆਚਾਰਕ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਪ੍ਰੋਗਰਾਮ 'ਚ 14 ਹਜ਼ਾਰ ਦੇ ਕਰੀਬ ਵੀ. ਵੀ. ਆਈ. ਪੀ., ਵੀ. ਆਈ. ਪੀ. ਅਤੇ ਹੋਰ ਲੋਕਾਂ ਦੇ ਆਉਣ ਦੀ ਉਮੀਦ ਹੈ।  ਪ੍ਰਾਪਤ ਜਾਣਕਾਰੀ ਅਨੁਸਾਰ ਇਹ ਪ੍ਰੋਗਰਾਮ ਪੁਲਸ ਵਿਭਾਗ ਵੱਲੋਂ ਕਰਵਾਇਆ ਜਾ ਰਿਹਾ ਹੈ। ਉਥੇ ਹੀ ਇਸ ਪ੍ਰੋਗਰਾਮ ਵਿਚ ਖ਼ਰਚੇ ਨੂੰ ਲੈ ਕੇ ਬਿਕਰਮ ਸਿੰਘ ਮਜੀਠੀਆ ਨੇ ਸਵਾਲ ਖੜ੍ਹੇ ਕੀਤੇ ਹਨ। 

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਖ਼ੁਸ਼ ਕੀਤੇ ਸਰਪੰਚ, ਪੰਚਾਇਤਾਂ ਨੂੰ ਦਿੱਤੇ ਇਹ ਨਿਰਦੇਸ਼

PunjabKesari

ਖ਼ਰਚ ਹੋਣਗੇ 26 ਲੱਖ ਰੁਪਏ 
ਦੱਸਿਆ ਜਾ ਰਿਹਾ ਹੈ ਕਿ ਇਸ ਪੂਰੇ ਪ੍ਰੋਗਰਾਮ ਵਿਚ 14 ਹਜ਼ਾਰ ਲੋਕਾਂ ਦੇ ਪਹੁੰਚਣ ਦੀ ਉਮੀਦ ਹੈ। ਉਥੇ ਹੀ ਇਸ ਪ੍ਰੋਗਰਾਮ ਵਿਚ 200 ਵੀ. ਆਈ. ਪੀ. ਵੀ ਪਹੁੰਚ ਰਹੇ ਹਨ। ਇਨ੍ਹਾਂ ਦੇ ਖਾਣ-ਪੀਣ ਦਾ ਅੰਦਾਜ਼ਾ 26 ਲੱਖ ਰੁਪਏ ਰੱਖਿਆ ਗਿਆ ਹੈ। ਇੰਨਾ ਹੀ ਨਹੀਂ ਮਿਊਜ਼ਿਕ, ਸਜਾਵਟ ਅਤੇ ਹੋਰ ਜ਼ਰੂਰੀ ਸਾਮਾਨ ਲਈ 14.65 ਲੱਖ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ। ਟੈਂਟਿੰਗ ਅਤੇ ਹੋਰ ਜ਼ਰੂਰੀ ਕੰਮ ਲਈ 25 ਲੱਖ ਰੁਪਏ ਦਾ ਬਜਟ ਰੱਖਿਆ ਗਿਆ ਹੈ। 

ਇਹ ਵੀ ਪੜ੍ਹੋ : ਸੜਕਾਂ ਤੇ ਪੁਲਾਂ ਦਾ ਕੰਮ ਅਧੂਰਾ ਛੱਡਣ ਵਾਲੇ ਠੇਕੇਦਾਰਾਂ ਖ਼ਿਲਾਫ਼ ਵੱਡੀ ਕਾਰਵਾਈ, ਲੱਗਾ 626 ਲੱਖ ਦਾ ਜੁਰਮਾਨਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 


author

shivani attri

Content Editor

Related News