ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਪਹਿਲਾਂ ਭਗਵੰਤ ਮਾਨ ਨੂੰ MP ਦੇ ਅਹੁਦੇ ਤੋਂ ਦੇਣਾ ਪਵੇਗਾ ਅਸਤੀਫਾ
Friday, Mar 11, 2022 - 02:14 AM (IST)
ਜ਼ੀਰਕਪੁਰ (ਮੇਸ਼ੀ) - ਪੰਜਾਬ ਆਮ ਆਦਮੀ ਪਾਰਟੀ ਦੀ ਜਿੱਤ ਤੋਂ ਬਾਅਦ ਪੰਜਾਬ ਦੇ ਸੀ. ਐੱਮ. ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਦੇ ਘਰ ਵਧਾਈ ਦਾ ਤਾਂਤਾ ਲੱਗਾ ਹੋਇਆ ਹੈ। ਉੱਥੇ ਹੀ, ਇਸ ਦਰਮਿਆਨ ਦੇਸ਼ ਦੇ ਸੰਵਿਧਾਨ ਅਨੁਸਾਰ ਇਕ ਵਿਅਕਤੀ ਲੋਕ ਸਭਾ ਅਤੇ ਵਿਧਾਨ ਸਭਾ ’ਚ ਇਕੱਠੇ ਦੋਵਾਂ ਆਹੁਦਿਆਂ ’ਤੇ ਨਹੀਂ ਰਹਿ ਸਕਦਾ ਹੈ। ਹੁਣ ਇਸ ਦੇ ਲਈ ਲੋਕ ਸਭਾ ਜਾਂ ਫਿਰ ਵਿਧਾਨ ਸਭਾ ’ਚੋਂ ਇਕ ਸੀਟ ਚੁਣੀ ਜਾ ਸਕਦੀ ਹੈ। ਜੇਤੂ ਉਮੀਦਵਾਰ ਨੂੰ ਦੋਵਾਂ ’ਚੋਂ ਇਕ ਸੀਟ ਤੋਂ ਅਸਤੀਫਾ ਦੇਣਾ ਪੈਂਦਾ ਹੈ।
ਇਹ ਖ਼ਬਰ ਪੜ੍ਹੋ- ਆਪ ਦੀ ਜਿੱਤ ਨਾਲ ਵਿਦੇਸ਼ੀ ਸਿੱਖ ਹੋਏ ਬਾਗੋ-ਬਾਗ, ਭਗਵੰਤ ਮਾਨ ਦੀ ਸਮੁੱਚੀ ਟੀਮ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
ਹੁਣ ਭਗਵੰਤ ਮਾਨ ਧੂਰੀ ਹਲਕੇ ਤੋਂ ਚੋਣ ਜਿੱਤੇ ਹਨ। ਉੱਥੇ ਹੀ ਦੂਜੇ ਪਾਸੇ ਹਲਕਾ ਧੂਰੀ, ਲੋਕ ਸਭਾ ਹਲਕਾ ਸੰਗਰੂਰ ’ਚ ਆਉਂਦਾ ਹੈ, ਜਿੱਥੋਂ ‘ਆਪ’ ਦੇ ਮੁੱਖ ਮੰਤਰੀ ਚਿਹਰੇ ਭਗਵੰਤ ਮਾਨ ਹੀ ਸੰਸਦ ਮੈਂਬਰ ਹਨ। ਉਹ ਛੇਤੀ ਹੀ ਲੋਕ ਸਭਾ ਮੈਂਬਰਸ਼ਿਪ ਤੋਂ ਅਸਤੀਫਾ ਦੇ ਕੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਲਈ ਹਲਕਾ ਸੰਗਰੂਰ ਦੇ ਹਲਕੇ ’ਚ ਲੋਕ ਸਭਾ ਚੋਣਾਂ ਫਿਰ ਹੋਣਗੀਆਂ ਤੇ ਹਲਕਾ ਸੰਗਰੂਰ ਦੇ ਲਗਭਗ 15 ਲੱਖ ਵੋਟਰਾਂ ਨੂੰ ਫਿਰ ਵੋਟਾਂ ਪਾਉਣ ਦਾ ਮੌਕਾ ਮਿਲੇਗਾ।
ਇਹ ਖ਼ਬਰ ਪੜ੍ਹੋ- ਬਾਘਾ ਪੁਰਾਣਾ ਹਲਕੇ 'ਚ ਅੰਮ੍ਰਿਤਪਾਲ ਸਿੰਘ ਸੁਖਾਨੰਦ ਦੀ ਜਿੱਤ 'ਤੇ ਨੌਜਵਾਨਾਂ ਤੇ ਵਰਕਰਾਂ ਨੇ ਕੀਤਾ ਜ਼ੋਰਦਾਰ ਸੁਆਗਤ
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।