ਭਗਵੰਤ ਮਾਨ ਨੇ ਲੋਕ ਸਭਾ ਤੋਂ ਦਿੱਤਾ ਅਸਤੀਫ਼ਾ

03/14/2022 9:26:33 PM

ਨਵੀਂ ਦਿੱਲੀ/ਚੰਡੀਗੜ੍ਹ : ਪੰਜਾਬ ਦੇ ਸੰਭਾਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੀ ਲੋਕ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਅੱਜ ਲੋਕ ਸਭਾ ਦੇ ਕਾਰਵਾਈ ਵਿਚ ਮਾਨ ਨੇ ਸ਼ਮੂਲੀਅਤ ਵੀ ਕੀਤੀ, ਇਸ ਦਰਮਿਆਨ ਉਨ੍ਹਾਂ ਨੇ ਲੋਕ ਸਭਾ ਸਪੀਕਰ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ। ਭਗਵੰਤ ਮਾਨ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਇਕਲੌਤੇ ਲੋਕ ਸਭਾ ਮੈਂਬਰ ਸਨ। ਭਗਵੰਤ ਮਾਨ ਲਗਾਤਾਰ ਦੋ ਵਾਰ ਲੋਕ ਸਭਾ ਹਲਕਾ ਸੰਗਰੂਰ ਤੋਂ ਜਿੱਤ ਪ੍ਰਾਪਤ ਕਰਕੇ ਪਾਰਲੀਮੈਂਟ ਪਹੁੰਚੇ ਸਨ। ਭਗਵੰਤ ਮਾਨ ਨੇ 2019 ਦੀਆਂ ਪਾਰਲੀਮੈਂਟ ਚੋਣਾਂ ਵਿਚ ਕਾਂਗਰਸ ਦੇ ਕੇਵਲ ਸਿੰਘ ਢਿੱਲੋਂ ਅਤੇ ਅਕਾਲੀ ਦਲ ਦੇ ਪਰਮਿੰਦਰ ਸਿੰਘ ਢੀਂਡਸਾ ਨੂੰ 110,211 ਵੋਟਾਂ ਦੇ ਵੱਡੇ ਮਾਰਜਨ ਨਾਲ ਹਰਾ ਕੇ ਲਗਾਤਾਰ ਦੂਜੀ ਵਾਰ ਸੰਗਰੂਰ ਹਲਕੇ ਤੋਂ ਜਿੱਤ ਪ੍ਰਾਪਤ ਕੀਤੀ ਸੀ।

ਇਹ ਵੀ ਪੜ੍ਹੋ : ਚੋਣਾਂ ’ਚ ਹਾਰ ਤੋਂ ਬਾਅਦ ਕਾਂਗਰਸ ਚ ਘਮਸਾਨ, ਚਰਨਜੀਤ ਚੰਨੀ ’ਤੇ ਸੁਨੀਲ ਜਾਖੜ ਦਾ ਸਿੱਧਾ ਹਮਲਾ

ਹੁਣ ਜਦੋਂ ਭਗਵੰਤ ਮਾਨ ਪੰਜਾਬ ਦੇ ਸੰਭਾਵੀ ਮੁੱਖ ਮੰਤਰੀ ਹਨ ਅਤੇ ਉਹ 16 ਮਾਰਚ ਨੂੰ ਮੁੱਖ ਮੰਤਰੀ ਅਹੁਦੇ ਲਈ ਹਲਫ਼ ਵੀ ਲੈਣ ਜਾ ਰਹੇ ਹਨ ਤਾਂ ਉਨ੍ਹਾਂ ਵਲੋਂ ਲੋਕ ਸਭਾ ਤੋਂ ਅਸਤੀਫ਼ਾ ਦੇਣਾ ਸੁਭਾਵਕ ਸੀ। ਅਸਤੀਫ਼ਾ ਦੇਣ ਤੋਂ ਬਾਅਦ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਦੇਸ਼ ਦੀ ਸਭ ਤੋਂ ਵੱਡੀ ਪੰਚਾਇਤ ਨੂੰ ਉਹ ਮਿਸ ਕਰਨਗੇ। ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ, ਜਿਸ ਨੂੰ ਉਹ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ।

ਇਹ ਵੀ ਪੜ੍ਹੋ : ਅਕਾਲੀ ਦਲ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਸਕਦੇ ਹਨ ਸੁਖਬੀਰ ਸਿੰਘ ਬਾਦਲ

ਉਨ੍ਹਾਂ ਸੰਗਰੂਰ ਦੇ ਲੋਕਾਂ ਨਾਲ ਵਾਅਦਾ ਕਰਦਿਆਂ ਕਿਹਾ ਕਿ ਬਹੁਤ ਜਲਦੀ ਇਕ ਹੋਰ ਆਵਾਜ਼ ਸੰਸਦ ਵਿਚ ਗੂੰਜਦੀ ਨਜ਼ਰ ਆਵੇਗੀ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਦੇ ਤਿੰਨ ਕਰੋੜ ਲੋਕਾਂ ਦਾ ਧੰਨਵਾਦ ਵੀ ਕੀਤਾ ਜਿਨ੍ਹਾਂ ਨੇ ਆਮ ਆਦਮੀ ਪਾਰਟੀ ’ਤੇ ਯਕੀਨ ਕਰਦਿਆਂ ਵੱਡੀ ਜਿੱਤ ਦਿਵਾਈ। ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਕੋਲ ਐਡਮਿਨ ਨੂੰ ਚਲਾਉਣ ਦਾ ਤਜ਼ਰਬਾ ਹੈ, ਹੁਣ ਨੌਜਵਾਨ ਅੱਗੇ ਆਏ ਹਨ, ਵੱਡੇ-ਵੱਡੇ ਦਿੱਗਜ ਹਾਰੇ ਹਨ, ਨੌਜਵਾਨਾਂ ਦੀ ਸੋਚ ਨਾਲ ਪੰਜਾਬ ਨੂੰ ਚਲਾਇਆ ਜਾਵੇਗਾ।

ਇਹ ਵੀ ਪੜ੍ਹੋ : ਰਾਜ ਭਵਨ ਜਾਂਦੇ ਸਮੇਂ ਜਦੋਂ ਲਾਲ ਬੱਤੀ ’ਤੇ ਰੁਕਿਆ ਭਗਵੰਤ ਮਾਨ ਦੀਆਂ ਗੱਡੀਆਂ ਦਾ ਕਾਫਲਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Gurminder Singh

Content Editor

Related News