ਵੱਡੀ ਖ਼ਬਰ : ਮੁੱਖ ਮੰਤਰੀ ਭਗਵੰਤ ਮਾਨ ਖੁਦ ਹੀ ਸੰਭਾਲਣਗੇ ਸਿਹਤ ਮਹਿਕਮਾ
Wednesday, May 25, 2022 - 06:32 PM (IST)
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖਾਲ੍ਹੀ ਹੋਇਆ ਸਿਹਤ ਵਿਭਾਗ ਦਾ ਕੰਮਕਾਜ ਖੁਦ ਹੀ ਸਾਂਭਣ ਦਾ ਐਲਾਨ ਕੀਤਾ ਹੈ। ਭਗਵੰਤ ਮਾਨ ਨੇ ਇਹ ਮੰਤਰਾਲੇ ਕਿਸੇ ਹੋਰ ਮੰਤਰੀ ਨੂੰ ਦੇਣ ਦੀ ਬਜਾਏ ਖੁਦ ਹੀ ਸਾਂਭਣਗੇ। ਹੁਣ ਸਿਹਤ ਵਿਭਾਗ ਦਾ ਕੰਮਕਾਜ ਮੁੱਖ ਮੰਤਰੀ ਦੀ ਨਿਗਰਾਨੀ ਹੇਠ ਹੀ ਹੋਵੇਗਾ। ਫਿਲਹਾਲ ਪੰਜਾਬ ਵਜ਼ਾਰਤ ਵਿਚ ਕੋਈ ਵੀ ਨਵਾਂ ਮੰਤਰੀ ਸ਼ਾਮਲ ਨਾ ਕਰਦੇ ਹੋਏ ਮੁੱਖ ਮੰਤਰੀ ਨੇ ਖੁਦ ਹੀ ਸਿਹਤ ਵਿਭਾਗ ਦਾ ਕਾਰਜਭਾਲ ਸੰਭਾਲਣ ਦਾ ਫੈਸਲਾ ਕੀਤਾ ਹੈ। ਦਰਅਸਲ ਆਮ ਆਦਮੀ ਪਾਰਟੀ ਦਿੱਲੀ ਮਾਡਲ ਪੰਜਾਬ ਵਿਚ ਲਾਗੂ ਕਰਨ ਦੀ ਗੱਲ ਕਰਦੀ ਆ ਰਹੀ ਹੈ ਅਤੇ ਮੁੱਖ ਤੌਰ ’ਤੇ ਦਿੱਲੀ ਦੇ ਸਿੱਖਿਆ ਅਤੇ ਸਿਹਤ ਮਾਡਲ ਨੂੰ ਪੰਜਾਬ ਵਿਚ ਲੈ ਕੇ ਆਉਣ ਦੀ ਗੱਲ ਕੀਤੀ ਜਾਂਦੀ ਰਹੀ ਹੈ। ਸਿੱਖਿਆ ਵਿਭਾਗ ਦੀ ਜ਼ਿੰਮੇਵਾਰੀ ਮੁੱਖ ਮੰਤਰੀ ਦੇ ਖਾਸਮ-ਖਾਸ ਮੰਨੇ ਜਾਂਦੇ ਗੁਰਮੀਤ ਸਿੰਘ ਮੀਤ ਹੇਅਰ ਕੋਲ ਹੈ ਜਦਕਿ ਸਿਹਤ ਵਿਭਾਗ ਡਾ. ਵਿਜੇ ਸਿੰਗਲਾ ਨੂੰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ : ਆਪਣੇ ਹੀ ਮੰਤਰੀ ਤੋਂ ਮਾਨ ਨੇ ਭ੍ਰਿਸ਼ਟਾਚਾਰ ਖ਼ਿਲਾਫ ਸ਼ੁਰੂ ਕੀਤੀ ‘ਸਰਜੀਕਲ ਸਟ੍ਰਾਈਕ’, ਸੋਸ਼ਲ ਮੀਡੀਆ ’ਤੇ ਹੋ ਰਹੀ ਤਾਰੀਫ
ਡਾ. ਸਿੰਗਲਾ ’ਤੇ ਭ੍ਰਿਸ਼ਟਾਚਾਰ ਦੇ ਦੋਸ਼ ਲੱਗਣ ਤੋਂ ਬਾਅਦ ਨਾ ਸਿਰਫ ਉਨ੍ਹਾਂ ਨੂੰ ਕੈਬਨਿਟ ’ਚੋਂ ਬਾਹਰ ਕੱਢ ਦਿੱਤਾ ਗਿਆ ਸਗੋਂ ਉਨ੍ਹਾਂ ’ਤੇ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਗਿਆ ਹੈ। ਇਸ ਸਭ ਦੇ ਦਰਮਿਆਨ ਇਸ ਅਹਿਮ ਮੰਤਰਾਲੇ ਦੀ ਜ਼ਿੰਮੇਵਾਰੀ ਮੁੱਖ ਮੰਤਰੀ ਨੇ ਕਿਸੇ ਹੋਰ ਨੂੰ ਦੇਣ ਦੀ ਬਜਾਏ ਖੁਦ ਹੀ ਸਾਂਭ ਲਈ ਹੈ। ਫਿਲਹਾਲ ਇਹ ਵੀ ਆਖਿਆ ਜਾ ਰਿਹਾ ਹੈ ਕਿ ਜਦੋਂ ਕਿਸੇ ਹੋਰ ਆਗੂ ਨੂੰ ਮੰਤਰੀ ਮੰਡਲ ਵਿਚ ਸ਼ਾਮਲ ਨਹੀਂ ਕੀਤਾ ਜਾਂਦਾ ਉਦੋਂ ਤਕ ਇਹ ਵਿਭਾਗ ਮੁੱਖ ਮੰਤਰੀ ਕੋਲ ਹੀ ਰਹੇਗਾ।
ਇਹ ਵੀ ਪੜ੍ਹੋ : ਪੰਜਾਬ ਕੈਬਨਿਟ ’ਚੋਂ ਬਰਖਾਸਤ ਹੋਣ ਤੋਂ ਬਾਅਦ ਵਿਜੇ ਸਿੰਗਲਾ ਨੂੰ ਕੀਤਾ ਗਿਆ ਗ੍ਰਿਫ਼ਤਾਰ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?