ਅੰਮ੍ਰਿਤਪਾਲ ਸਿੰਘ ਦੇ 2 ਸਾਥੀ ਗ੍ਰਿਫ਼ਤਾਰ, ਵੀਡੀਓ ਜਾਰੀ ਕਰ ਖੁਦ ਕੀਤੀ ਪੁਸ਼ਟੀ

02/18/2023 6:48:11 PM

ਅਜਨਾਲਾ (ਗੁਰਜੰਟ) : ਪੁਲਸ ਥਾਣਾ ਅਜਨਾਲਾ ਵਿਖੇ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ ਦਰਜ ਕੀਤੇ ਗਏ ਮਾਮਲੇ ਤੋਂ ਬਾਅਦ ਅੱਜ ਪੁਲਸ ਨੇ ਸਵੇਰੇ ਅਜਨਾਲਾ ਪੁਲਸ ਵੱਲੋਂ ਉਨ੍ਹਾਂ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਹ ਸਾਰੀ ਜਾਣਕਾਰੀ ਅੰਮ੍ਰਿਤਪਾਲ ਸਿੰਘ ਵੱਲੋਂ ਸੋਸ਼ਲ ਮੀਡੀਆ ’ਤੇ ਇਕ ਵੀਡੀਓ ਪਾ ਕੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਅਜਨਾਲਾ ਪੁਲਸ ਵੱਲੋਂ ਕਿਸੇ ਨੌਜਵਾਨ ਨੂੰ ਅਗਵਾ ਕਰਨ ਦੇ ਦੋਸ਼ ਹੇਠ ਝੂਠੇ ਅਤੇ ਬੇ-ਬੁਨਿਆਦ ਮਾਮਲਾ ਦਰਜ ਕੀਤਾ ਗਿਆ ਹੈ, ਜਿਸ ਵਿਚ ਪੁਲਸ ਵੱਲੋਂ ਸਾਡੇ ਦੋ ਸਿੰਘ ਲਵਪ੍ਰੀਤ ਸਿੰਘ ਤੂਫ਼ਾਨ ਅਤੇ ਜਥੇਦਾਰ ਸੰਧੂ ਨੂੰ ਘਰੋਂ ਚੁੱਕ ਕੇ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦੋਂ ਕਿ ਅਸੀਂ ਪੁਲਸ ਨੂੰ ਬੜੀ ਵਾਰ ਬੇਨਤੀ ਕਰ ਚੁੱਕੇ ਹਾਂ ਕਿ ਅਸੀਂ ਕਿਸੇ ਵੀ ਤਰ੍ਹਾਂ ਦੀ ਟਕਰਾਅ ਦੀ ਸਥਿਤੀ ਵਿਚ ਨਹੀਂ ਆਉਣਾ ਚਾਹੁੰਦੇ ਪਰ ਜੇ ਸਾਡੇ ਸਿੰਘਾਂ ਨੂੰ ਇਸ ਤਰ੍ਹਾਂ ਇਕੱਲੇ-ਇਕੱਲੇ ਚੁੱਕਣਾ ਹੈ ਤਾਂ ਫਿਰ ਆਪਾਂ ਇਕ ਵਾਰੀ ਇਕੱਠੇ ਹੋ ਕੇ ਦੇਖ ਲੈਂਦੇ ਹਨ। 

ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬਾਰ੍ਹਵੀਂ ਸ਼੍ਰੇਣੀ ਦੀ ਪ੍ਰੀਖਿਆ ਦੀ ਡੇਟਸ਼ੀਟ ’ਚ ਤਬਦੀਲੀ

ਉਨ੍ਹਾਂ ਨੇ ਸਮੂਹ ਸਾਧ ਸੰਗਤ ਨੂੰ ਅਪੀਲ ਕਰਦਿਆਂ ਕਿਹਾ ਕਿ ਤੁਸੀਂ ਸਾਰੇ ਸਾਡੇ ਨਗਰ ਜੱਲੂਪੁਰ ਖੇੜਾ ਵਿਖੇ ਪਹੁੰਚੋ, ਉਸ ਤੋਂ ਬਾਅਦ ਅੱਗੇ ਕੀ ਕਰਨਾ ਹੈ ਇਸ ਸਬੰਧੀ ਇੱਥੇ ਬੈਠ ਕੇ ਵਿਚਾਰ ਚਰਚਾ ਕੀਤੀ ਜਾਵੇਗੀ। ਇਸ ਮਾਮਲੇ ਸੰਬੰਧੀ ਥਾਣਾ ਅਜਨਾਲਾ ਦੇ ਮੁੱਖ ਅਫਸਰ ਜਸਜੀਤ ਸਿੰਘ ਨਾਲ ਗੱਲਬਾਤ ਕਰਨਗੇ, ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਕਿਸੇ ਦੀ ਕੋਈ ਗ੍ਰਿਫਤਾਰੀ ਨਹੀਂ ਕੀਤੀ ਗਈ ਹੈ।

ਇਹ ਵੀ ਪੜ੍ਹੋ : ਫ਼ਤਿਹਗੜ੍ਹ ਸਾਹਿਬ ਦੀ ਹੈਰਾਨ ਕਰਨ ਵਾਲੀ ਘਟਨਾ, 14 ਸਾਲਾ ਕੁੜੀ ਨੇ ਦਿੱਤਾ ਬੱਚੇ ਨੂੰ ਜਨਮ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

Gurminder Singh

This news is Content Editor Gurminder Singh