ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ੀ ਸਬੰਧੀ ਭਾਰਤ ਸਰਕਾਰ ਜਲਦ ਕਰੇ ਫ਼ੈਸਲਾ: ਬੀਬੀ ਜਗੀਰ ਕੌਰ

09/21/2021 5:58:19 PM

ਅੰਮ੍ਰਿਤਸਰ (ਦੀਪਕ ਸ਼ਰਮਾ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ ਭਾਰਤ ਸਰਕਾਰ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ੀ ਸਬੰਧੀ ਜਾਣਬੁਝ ਕੇ ਦੇਰੀ ਕਰ ਰਹੀ ਹੈ, ਜਦਕਿ ਸੁਪਰੀਮ ਕੋਰਟ ਨੇ ਇਸ ਸਬੰਧ ਵਿੱਚ ਸਰਕਾਰ ਨੂੰ ਫ਼ੈਸਲਾ ਕਰਨ ਦੇ ਹੁਕਮ ਜਾਰੀ ਕੀਤੇ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਜਲਦ ਫ਼ੈਸਲੇ ਲਈ ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਦੇ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖਿਆ ਜਾਵੇਗਾ। ਅੱਜ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਬੀਬੀ ਜਗੀਰ ਕੌਰ ਨੂੰ ਮਿਲਣ ਲਈ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਬੀਬੀ ਕਮਲਦੀਪ ਕੌਰ ਪਹੁੰਚੇ ਸਨ, ਜਿਸ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਮਾਮਲੇ ਦੇ ਨਿਪਟਾਰੇ ਲਈ ਕੇਂਦਰ ਤੱਕ ਪਹੁੰਚ ਕਰਨ ਲਈ ਕਿਹਾ। 

ਪੜ੍ਹੋ ਇਹ ਵੀ ਖ਼ਬਰ - ਪ੍ਰੀਖਿਆਰਥੀਆਂ ਨੂੰ ਲੱਗਾ ਵੱਡਾ ਝਟਕਾ : ਪੰਜਾਬ ਪੁਲਸ ਹੈੱਡ ਕਾਂਸਟੇਬਲ ਦੀ ਭਰਤੀ ਪ੍ਰੀਖਿਆ ਹੋਈ ਰੱਦ

ਬੀਬੀ ਜਗੀਰ ਕੌਰ ਨੇ ਬੀਬੀ ਕਮਲਦੀਪ ਕੌਰ ਨੂੰ ਭਰੋਸਾ ਦਿੱਤਾ ਕਿ ਸ਼੍ਰੋਮਣੀ ਕਮੇਟੀ ਪਹਿਲਾਂ ਹੀ ਭਾਈ ਰਾਜੋਆਣਾ ਦੇ ਕੇਸ ਨੂੰ ਲੈ ਕੇ ਸੰਜੀਦਾ ਹੈ ਅਤੇ ਇਸ ਸਬੰਧ ਵਿੱਚ ਗ੍ਰਹਿ ਮੰਤਰਾਲੇ ਨੂੰ ਮੁੜ ਪੱਤਰ ਲਿਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਸਰਕਾਰ ਟਾਲ-ਮਟੋਲ ਵਾਲੀ ਨੀਤੀ ਅਪਣਾ ਰਹੀ ਹੈ, ਜਦਕਿ ਸ਼੍ਰੋਮਣੀ ਕਮੇਟੀ ਵੱਲੋਂ ਸੁਪਰੀਮ ਕੋਰਟ ਵਿੱਚ ਪਾਈ ਗਈ ਅਪੀਲ ‘’ਤੇ ਸਰਕਾਰ ਨੂੰ ਸਪੱਸ਼ਟ ਹਦਾਇਤ ਕੀਤੀ ਜਾ ਚੁੱਕੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਭਾਰਤ ਸਰਕਾਰ ਵੱਲੋਂ ਜਿਨ੍ਹਾਂ 8 ਕੈਦੀਆਂ ਨੂੰ ਰਿਹਾਅ ਕਰਨ ਦਾ ਐਲਾਨ ਕੀਤਾ ਸੀ, ਉਸ ਵਿਚ ਭਾਈ ਰਾਜੋਆਣਾ ਦਾ ਨਾਂ ਵੀ ਸ਼ਾਮਲ ਸੀ। ਭਾਰਤ ਸਰਕਾਰ ਵੱਲੋਂ ਇਸ ਫ਼ੈਸਲੇ ਤਹਿਤ ਭਾਈ ਰਾਜੋਆਣਾ ਦੀ ਸਜ਼ਾ ਬਦਲ ਕੇ ਉਮਰ ਕੈਦ ਵਿਚ ਕੀਤੀ ਜਾਣੀ ਸੀ ਪਰ ਦੁੱਖ ਦੀ ਗੱਲ ਕਿ ਇਸ ਮਾਮਲੇ ਵਿੱਚ ਸਰਕਾਰ ਨੇ ਆਪਣੇ ਹੀ ਫ਼ੈਸਲੇ ਨੂੰ ਲਾਗੂ ਨਾ ਕੀਤਾ।

ਪੜ੍ਹੋ ਇਹ ਵੀ ਖ਼ਬਰ - ਸਾਲੀ ਨਾਲ ਇਸ਼ਕ ਪ੍ਰਵਾਨ ਚੜ੍ਹਾਉਣ ਲਈ ਕੀਤਾ ਸਾਂਢੂ ਦਾ ਕਤਲ, 4 ਮਹੀਨੇ ਪਹਿਲਾਂ ਖੇਤਾਂ ’ਚ ਦੱਬੀ ਲਾਸ਼ ਹੋਈ ਬਰਾਮਦ

ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਨੂੰ ਲੈ ਕੇ ਸੁਪਰੀਮ ਕੋਰਟ ਵਿਚ 7 ਸਤੰਬਰ 2020 ਨੂੰ ਅਪੀਲ ਪਾਈ ਗਈ ਸੀ, ਜਿਸ ’ਤੇ ਸੁਣਵਾਈ ਦੌਰਾਨ 4 ਦਸੰਬਰ 2020 ਨੂੰ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਜਲਦ ਫ਼ੈਸਲਾ ਕਰਨ ਲਈ ਹੁਕਮ ਜਾਰੀ ਕੀਤਾ ਸੀ। ਸਰਕਾਰ ਦੀ ਟਾਲ-ਮਟੋਲ ਮਗਰੋਂ 25 ਜਨਵਰੀ 2021 ਨੂੰ ਸੁਪਰੀਪ ਕੋਰਟ ਨੇ ਦੋ ਹਫ਼ਤੇ ਵਿਚ ਫ਼ੈਸਲਾ ਕਰਨ ਦੇ ਸਖ਼ਤ ਆਦੇਸ਼ ਕੀਤੇ, ਜਦਕਿ ਸਰਕਾਰ ਨੇ ਸੁਪਰੀਮ ਕੋਰਟ ਪਾਸੋਂ 12 ਫ਼ਰਵਰੀ 2021 ਨੂੰ ਫ਼ੈਸਲੇ ਸਬੰਧੀ 6 ਹਫ਼ਤਿਆਂ ਦਾ ਹੋਰ ਸਮਾਂ ਮੰਗਿਆ।

ਪੜ੍ਹੋ ਇਹ ਵੀ ਖ਼ਬਰ - ਭੈਣ ਦੀ ਕੁੱਟਮਾਰ ਕਰਦੇ ਹੋਏ ਭਰਾ ਨੇ ਕੀਤੀਆਂ ਸ਼ਰਮਨਾਕ ਹਰਕਤਾਂ, ਵੀਡੀਓ ’ਚ ਦੇਖੋ ਪੂਰਾ ਮਾਮਲਾ

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਆਪ ਮੰਗੇ ਗਏ ਸਮੇਂ ਵਿਚ ਵੀ ਉਸ ਨੇ ਕੋਈ ਫ਼ੈਸਲਾ ਨਹੀਂ ਲਿਆ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਸਜ਼ਾ ਭੁਗਤਦਿਆਂ 26 ਸਾਲ ਦਾ ਸਮਾਂ ਬੀਤ ਚੁੱਕਾ ਹੈ, ਜੋ ਦੋ ਵਾਰ ਉਮਰ ਕੈਦ ਦੇ ਬਰਾਬਰ ਹੈ। ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਭਾਈ ਰਾਜੋਆਣਾ ਦੀ ਸਜ਼ਾ ਮੁਆਫ਼ੀ ਦੇ ਮਾਮਲੇ ਵਿਚ ਜਲਦ ਫ਼ੈਸਲਾ ਕਰੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਸ. ਗੁਰਬਖ਼ਸ਼ ਸਿੰਘ ਖਾਲਸਾ ਅਤੇ ਹੋਰ ਮੌਜੂਦ ਸਨ।

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ : ਕੈਪਟਨ ਦੇ ਬੇਹੱਦ ਖਾਸ ਨੌਕਰਸ਼ਾਹਾਂ ਦੇ ਅਸਤੀਫੇ ਸ਼ੁਰੂ


rajwinder kaur

Content Editor

Related News