ਪੰਥਕ ਮੰਗਾਂ ਨੂੰ ਲੈ ਕੇ ਟਾਵਰ ''ਤੇ ਚੜ੍ਹੇ ਭਾਈ ਬਲਵਿੰਦਰ ਸਿੰਘ ਨੂੰ ਪੁਲਸ ਪ੍ਰਸ਼ਾਸਨ ਨੇ ਹੇਠਾਂ ਉਤਾਰਿਆ

Friday, May 06, 2022 - 12:36 AM (IST)

ਪੰਥਕ ਮੰਗਾਂ ਨੂੰ ਲੈ ਕੇ ਟਾਵਰ ''ਤੇ ਚੜ੍ਹੇ ਭਾਈ ਬਲਵਿੰਦਰ ਸਿੰਘ ਨੂੰ ਪੁਲਸ ਪ੍ਰਸ਼ਾਸਨ ਨੇ ਹੇਠਾਂ ਉਤਾਰਿਆ

ਬਾਘਾਪੁਰਾਣਾ (ਅਜੇ) : ਪੰਥਕ ਮੰਗਾਂ, ਪੰਜਾਬ 'ਚ ਹੋਈਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ, ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਨੂੰ ਪੰਜਾਬ ਦੀ ਜੇਲ੍ਹ 'ਚ ਭੇਜਣ ਨੂੰ ਲੈ ਕੇ 29 ਅਪ੍ਰੈਲ ਨੂੰ ਜ਼ਿਲ੍ਹਾ ਮੋਗਾ ਦੀ ਸਬ-ਡਵੀਜ਼ਨ ਬਾਘਾਪੁਰਾਣਾ ਦੇ ਨੇੜਲੇ ਪਿੰਡ ਰੋਡੇ ਵਿਖੇ ਬਲਵਿੰਦਰ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਕੋਕਰੀ ਫੂਲਾ ਸਿੰਘ ਵਾਲਾ ਟਾਵਰ 'ਤੇ ਚੜ੍ਹਿਆ ਹੋਇਆ ਸੀ, ਜਿਸ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਉਸ ਦਾ ਸਮਰਥਨ ਵੀ ਕੀਤਾ ਸੀ। ਪਿਛਲੇ ਦਿਨੀਂ ਸਿੱਖ ਜਥੇਬੰਦੀਆਂ ਨੇ ਇਕ ਮੀਟਿੰਗ 'ਚ ਪੰਜਾਬ ਸਰਕਾਰ ਨੂੰ 5 ਮਈ ਦਾ ਅਲਟੀਮੇਟਮ ਵੀ ਦਿੱਤਾ ਸੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੋਈਆਂ ਬੇਅਦਬੀਆਂ ਅਤੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸਖਤ ਫੈਸਲਾ ਲਿਆ ਜਾਵੇ।

ਇਹ ਵੀ ਪੜ੍ਹੋ : ਅਸਲਾ-ਬਾਰੂਦ ਸਣੇ ਹਰਿਆਣੇ 'ਚ ਫੜੇ ਵਿਅਕਤੀਆਂ ਕਾਰਨ ਮਖੂ ਫਿਰ ਚਰਚਾ 'ਚ

ਇਸ ਸਬੰਧੀ ਅੱਜ ਪਿੰਡ ਰੋਡੇ ਵਿਖੇ ਆਈ. ਜੀ. ਪ੍ਰਦੀਪ ਕੁਮਾਰ ਯਾਦਵ ਫਰੀਦਕੋਟ ਰੇਂਜ, ਗੁਰਦਿੱਤ ਸਿੰਘ ਸੇਖੋਂ ਵਿਧਾਇਕ, ਐੱਸ. ਐੱਸ. ਪੀ. ਗੁਰਨੀਤ ਸਿੰਘ ਖੁਰਾਣਾ, ਐੱਸ. ਪੀ. ਐੱਚ. ਰੁਪਿੰਦਰ ਕੌਰ ਭੱਟੀ, ਡੀ. ਐੱਸ. ਪੀ. ਸ਼ਮਸ਼ੇਰ ਸਿੰਘ ਸ਼ੇਰਗਿੱਲ ਅਤੇ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਭਾਈ ਬਲਵਿੰਦਰ ਸਿੰਘ ਨੂੰ ਟਾਵਰ ਤੋਂ ਹੇਠਾਂ ਉਤਾਰਿਆ। ਵਿਧਾਇਕ ਸੇਖੋਂ ਤੇ ਹੋਰਨਾਂ ਨੇ ਭਰੋਸਾ ਦਿਵਾਇਆ ਕਿ ਜੋ ਜੇਲ੍ਹਾਂ ਵਿੱਚ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਦਿੱਲੀ ਸਰਕਾਰ ਵੱਲੋਂ ਮਿਲ ਕੇ ਲੋੜੀਂਦੀ ਕਾਰਵਾਈ ਨੂੰ ਅਮਲੀ ਰੂਪ ਪਹਿਨਾਇਆ ਜਾਵੇਗਾ। ਇਸ ਸਬੰਧੀ ਪੰਥਕ ਜਥੇਬੰਦੀਆਂ ਦੇ ਆਗੂਆਂ ਅਤੇ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਨਾਲ ਮਿਲ ਕੇ ਵੱਡੇ ਪੱਧਰ 'ਤੇ ਯਤਨ ਕੀਤੇ ਜਾਣਗੇ ਅਤੇ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਇਆ ਜਾਵੇਗਾ।

ਇਹ ਵੀ ਪੜ੍ਹੋ : ਮਾਨ ਸਰਕਾਰ ਦੇ 50 ਦਿਨ ਪੂਰੇ ਹੋਣ 'ਤੇ ਰਾਜਾ ਵੜਿੰਗ ਨੇ ਦਿੱਤਾ ਇਹ ਬਿਆਨ (ਵੀਡੀਓ)

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

Mukesh

Content Editor

Related News