ਗ੍ਰਿਫ਼ਤਾਰੀ ਤੋਂ ਬਾਅਦ ਭਾਈ ਭੁਪਿੰਦਰ ਸਿੰਘ ਨੂੰ ਗੁਰਦਾਸਪੁਰ ਤੇ ਸੁਧੀਰ ਸੂਰੀ ਨੂੰ ਰੋਪੜ ਜੇਲ੍ਹ ਭੇਜਿਆ

Thursday, Jul 08, 2021 - 10:11 AM (IST)

ਗ੍ਰਿਫ਼ਤਾਰੀ ਤੋਂ ਬਾਅਦ ਭਾਈ ਭੁਪਿੰਦਰ ਸਿੰਘ ਨੂੰ ਗੁਰਦਾਸਪੁਰ ਤੇ ਸੁਧੀਰ ਸੂਰੀ ਨੂੰ ਰੋਪੜ ਜੇਲ੍ਹ ਭੇਜਿਆ

ਅੰਮ੍ਰਿਤਸਰ (ਜ.ਬ) - ਅਖੌਤੀ ਸ਼ਿਵ ਸੈਨਾ ਦੇ ਪ੍ਰਧਾਨ ਸੁਧੀਰ ਸੂਰੀ ਵੱਲੋਂ ਕੁਝ ਦਿਨ ਪਹਿਲਾਂ ਫੇਸਬੁੱਕ ’ਤੇ ਲਾਈਵ ਵੀਡੀਓ ਪਾ ਕੇ ਸਿੱਖ ਗੁਰੂ ਸਾਹਿਬਾਨ, ਸ੍ਰੀ ਦਰਬਾਰ ਸਾਹਿਬ ਤੇ ਪੁਰਾਤਨ ਸਿੰਘ ਸ਼ਹੀਦਾਂ ਬਾਰੇ ਭੱਦੀ ਸ਼ਬਦਾਵਲੀ ਬੋਲਣ ’ਤੇ ਭਾਈ ਭੁਪਿੰਦਰ ਸਿੰਘ 6 ਜੂਨ ਨੇ ਵੀਡੀਓ ਪਾ ਕੇ ਉਸ ਨੂੰ ਠੋਕਵੇਂ ਜਵਾਬ ਦਿੱਤੇ ਸਨ। ਇਸ ਸਬੰਧ ’ਚ ਸ਼ਿਵ ਸੈਨਿਕਾਂ ਨੇ ਭਾਈ ਭੁਪਿੰਦਰ ਸਿੰਘ ’ਤੇ ਪਰਚਾ ਦਰਜ ਕਰਵਾ ਦਿੱਤਾ ਸੀ। ਇਸ ਉਪਰੰਤ ਸਿੱਖ ਯੂਥ ਫੈੱਡਰੇਸ਼ਨ ਭਿੰਡਰਾਂਵਾਲਾ ਵੱਲੋਂ ਵੀ ਸੂਰੀ ’ਤੇ ਪਰਚਾ ਦਰਜ ਕਰਵਾ ਦਿੱਤਾ ਗਿਆ।

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਰੂਹ ਕੰਬਾਊ ਵਾਰਦਾਤ : ਰਾਤ ਦੇ ਹਨ੍ਹੇਰੇ ’ਚ ਵਿਅਕਤੀ ਦਾ ਕਤਲ, ਸਿਰ ਧੜ ਤੋਂ ਕੀਤਾ ਵੱਖ

ਇਸ ਉਪਰੰਤ ਪੁਲਸ ਵੱਲੋਂ ਭਾਈ ਭੁਪਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਗੁਰਦਾਸਪੁਰ ਜੇਲ੍ਹ ਅਤੇ ਸੁਧੀਰ ਸੂਰੀ ਨੂੰ ਗ੍ਰਿਫ਼ਤਾਰ ਕਰ ਕੇ ਰੋਪੜ ਜੇਲ੍ਹ ਭੇਜ ਦਿੱਤਾ ਗਿਆ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਭਾਈ ਰਣਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ ਸਿੱਖ ਯੂਥ ਫੈੱਡਰੇਸ਼ਨ ਭਿੰਡਰਾਂਵਾਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।

ਪੜ੍ਹੋ ਇਹ ਵੀ ਖ਼ਬਰ - ਬਠਿੰਡਾ ’ਚ ਦਿਲ ਦਹਿਲਾਉਣ ਵਾਲੀ ਵਾਰਦਾਤ, ਪੁੱਤ ਨੇ ਜਿਊਂਦਾ ਸਾੜਿਆ ਮਾਂ ਦਾ ਪ੍ਰੇਮੀ


author

rajwinder kaur

Content Editor

Related News