ਭਾਈ ਧਿਆਨ ਸਿੰਘ ਮੰਡ ਨੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਲਿਖਿਆ ਪੱਤਰ, ਇਹ ਰੱਖੀ ਮੰਗ
Wednesday, Jul 26, 2023 - 03:39 PM (IST)

ਚੰਡੀਗੜ੍ਹ : ਮੁਤਵਾਜ਼ੀ ਜੱਥੇਦਾਰ ਧਿਆਨ ਸਿੰਘ ਮੰਡ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਇਕ ਪੱਤਰ ਲਿਖਿਆ ਗਿਆ ਹੈ। ਉਨ੍ਹਾਂ ਨੇ ਪੱਤਰ 'ਚ 29 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਿਲ ਬੈਠ ਕੇ ਏਕਤਾ ਕਰਨ ਦਾ ਸੱਦਾ ਦਿੱਤਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਵੀ ਪੱਤਰ ਲਿਖਿਆ ਸੀ, ਜਿਸ ਬਾਰੇ ਉਨ੍ਹਾਂ ਨੇ ਨਵੇਂ ਨਿਯੁਕਤ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਯਾਦ ਕਰਵਾਇਆ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਦੋਪਹੀਆ ਵਾਹਨਾਂ ਦੀ Parking ਹੋਈ Free, ਇਨ੍ਹਾਂ 'ਤੇ ਲੱਗੇਗਾ Double Charge
ਦੱਸਣਯੋਗ ਹੈ ਕਿ ਜੂਨ ਮਹੀਨੇ ਦੀ ਸ਼ੁਰੂਆਤ 'ਚ ਭਾਈ ਧਿਆਨ ਸਿੰਘ ਮੰਡ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਤਤਕਾਲੀ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੱਤਰ ਭੇਜ ਕੇ ਜੱਥੇਦਾਰਾਂ ਦੀ ਆਪਸੀ ਏਕਤਾ ਦਾ ਸੱਦਾ ਦਿੱਤਾ ਸੀ। ਉਨ੍ਹਾਂ ਨੇ ਪੱਤਰ 'ਚ ਲਿਖਿਆ ਸੀ ਕਿ ਦਿਨੋਂ-ਦਿਨ ਪੰਥ ਦੀ ਹਾਲਤ ਨਿੱਘਰਦੀ ਜਾ ਰਹੀ ਹੈ।
ਇਸ ਵੇਲੇ ਹਰ ਮੰਚ ਤੋਂ ਪੰਥਕ ਏਕਤਾ ਦਾ ਹੋਕਾ ਦਿੱਤਾ ਜਾ ਰਿਹਾ ਹੈ ਪਰ ਸਿੱਖ ਬੁੱਧੀਜੀਵੀ ਵਰਗ ਤੇ ਸਿੱਖ ਚਿੰਤਕ ਇਹ ਸਵਾਲ ਖੜ੍ਹਾ ਕਰ ਰਹੇ ਹਨ ਕਿ ਪਹਿਲਾਂ ਜੱਥੇਦਾਰਾਂ ਵਿਚਾਲੇ ਖ਼ੁਦ ਏਕਤਾ ਹੋਣੀ ਚਾਹੀਦੀ ਹੈ ਤਾਂ ਹੀ ਕੌਮ 'ਚ ਵੀ ਏਕਤਾ ਦਾ ਮੁੱਢ ਬੱਝ ਸਕਦਾ ਹੈ। ਹੁਣ ਉਨ੍ਹਾਂ ਵੱਲੋਂ ਨਵੇਂ ਨਿਯੁਕਤ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਪੁੱਤਰ ਲਿਖਿਆ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ