ਲਹਿਰਾਗਾਗਾ ਤੋਂ ਭਾਈ ਗੋਬਿੰਦ ਲੌਂਗੋਵਾਲ ਤੇ ਸੁਨਾਮ ਤੋਂ ਬਲਦੇਵ ਮਾਨ ਹੋਣਗੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ

Tuesday, Oct 19, 2021 - 09:28 PM (IST)

ਸੰਗਰੂਰ(ਸਿੰਗਲਾ)- ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗੱਠਜੋੜ ਵੱਲੋਂ ਪਹਿਲਾਂ ਜਾਰੀ ਕੀਤੀ ਸੂਚੀ ਵਿੱਚ ਬੇਸ਼ੱਕ ਕਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਸੀ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਜ਼ਿਲ੍ਹਾ ਸੰਗਰੂਰ ਨਾਲ ਸਬੰਧਤ ਦੋ ਵਿਧਾਨ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਵਿਨਰਜੀਤ ਸਿੰਘ ਗੋਲਡੀ ਖਡਿਆਲ ਨੇ ਇਸ ਸੰਬੰਧੀ ਜਗ ਬਾਣੀ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਕਾਲੀ ਦਲ ਤੇ ਬਸਪਾ ਗਠਜੋੜ ਨੇ ਲਹਿਰਾਗਾਗਾ ਤੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਵਿਧਾਨ ਸਭਾ ਹਲਕਾ ਸੁਨਾਮ ਤੋਂ ਬਲਦੇਵ ਸਿੰਘ ਮਾਨ ਸਾਬਕਾ ਮੰਤਰੀ ਪੰਜਾਬ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਐਲਾਨਿਆ ਗਿਆ ਹੈ। ਭਾਈ ਲੌਂਗੋਵਾਲ ਅਤੇ ਬਲਦੇਵ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਸਾਬਕਾ ਮੁੱਖ ਮੰਤਰੀ ਪੰਜਾਬ ਸਮੇਤ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਪੂਰੀ ਤਨਦੇਹੀ ਨਾਲ ਵਿਧਾਨ ਸਭਾ ਹਲਕਿਆਂ ਵਿਚ ਆਪਣੀਆਂ ਚੋਣ ਸਰਗਰਮੀਆਂ ਸ਼ੁਰੂ ਕਰਨਗੇ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਝੋਲੀ ਵਿੱਚ  ਦੋਨੇਂ ਸੀਟਾਂ ਜਿੱਤ ਕੇ ਪਾਉਣਗੇ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿਚ ਆਉਣ ਵਾਲੀ ਸਰਕਾਰ ਸ਼੍ਰੋਮਣੀ ਅਕਾਲੀ ਦਲ ਦੀ ਬਣੇਗੀ।  ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਖੇਤੀ ਵਿਰੋਧੀ ਤਿੰਨ ਕਾਲੇ ਕਾਨੂੰਨਾਂ ਨੂੰ ਤੁਰੰਤ ਵਾਪਸ ਲਵੇ। 
.
 


Bharat Thapa

Content Editor

Related News