ਲੌਂਗੋਵਾਲ ਦੀ ਅਗਵਾਈ ''ਚ ਸ਼੍ਰੋਮਣੀ ਕਮੇਟੀ ਐਡਜੈਕਟਿਵ ਦੀ ਮੀਟਿੰਗ ਸ਼ੁਰੂ
Friday, Dec 21, 2018 - 03:58 PM (IST)

ਸੁਲਤਾਨਪੁਰ ਲੋਧੀ (ਸੁਰਿੰਦਰ ਸਿੰਘ ਸੋਢੀ) : ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਐਡਜੈਕਟਿਵ ਅਤੇ ਹੋਰ ਸਥਾਨਕ ਆਗੂਆਂ ਦੀ ਵਿਸ਼ਾਲ ਮੀਟਿੰਗ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਹੋਈ। ਇਹ ਮੀਟਿੰਗ ਇਤਿਹਾਸਕ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਦੁਪਹਿਰ 1 ਵਜੇ ਉਪਰੰਤ ਆਰੰਭ ਹੋਈ ਸੀ। ਇਸ ਦੌਰਾਨ ਪ੍ਰਧਾਨ ਭਾਈ ਲੌਂਗੋਵਾਲ ਨੇ ਦੱਸਿਆ ਕਿ ਇਸ ਮੀਟਿੰਗ 'ਚ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ 7 ਜਨਵਰੀ ਤੋਂ ਆਰੰਭ ਹੋ ਕੇ ਪੂਰੇ ਪੰਜਾਬ 'ਚ ਸਜਾਏ ਜਾਣ ਵਾਲੇ ਨਗਰ ਕੀਰਤਨ ਸਬੰਧੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ।
ਇਸ ਮੀਟਿੰਗ 'ਚ ਜਥੇ ਚਰਨਜੀਤ ਸਿੰਘ ਬਰਾੜ ਸਾਬਕਾ ਓ. ਐੱਸ. ਡੀ., ਬੀਬੀ ਜਗੀਰ ਕੌਰ ਸਾਬਕਾ ਪ੍ਰਧਾਨ ਸ਼੍ਰੋਮਣੀ ਕਮੇਟੀ, ਜਥੇ ਸ਼ਿੰਗਾਰਾ ਸਿੰਘ ਲੋਹੀਆਂ ਮੈਬਰ ਅੰਤਰਿੰਗ ਕਮੇਟੀ ਅਤੇ ਭਾਈ ਸੁਰਜੀਤ ਸਿੰਘ ਸਭਰਾਅ ਹੈਡ ਗ੍ਰੰਥੀ ਆਦਿ ਨੇ ਸ਼ਿਰਕਤ ਕੀਤੀ।