ਲੌਂਗੋਵਾਲ ਵੱਲੋਂ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਵਿਸ਼ਵ ਪੱਧਰੀ ਸਮਾਗਮਾਂ ਦਾ ਐਲਾਨ

04/20/2019 4:24:13 PM

ਸੁਲਤਾਨਪੁਰ ਲੋਧੀ (ਸੁਰਿੰਦਰ ਸਿੰਘ ਸੋਢੀ)— ਸ਼ਨੀਵਾਰ ਨੂੰ ਇਤਿਹਾਸਕ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸਿੱਖ ਸੰਪਰਦਾਵਾਂ ਅਤੇ ਵਿਦਵਾਨਾਂ ਦੀ ਹੋਈ ਭਾਰੀ ਮੀਟਿੰਗ 'ਚ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਏ ਜਾਣ ਵਾਲੇ ਵਿਸ਼ਵ ਪੱਧਰੀ ਗੁਰਮਤਿ ਸਮਾਗਮਾਂ ਦਾ ਐਲਾਨ ਕੀਤਾ ਗਿਆ। ਉਨ੍ਹਾਂ ਨੇ ਦੱਸਿਆ ਕਿ ਸ਼ਤਾਬਦੀ ਨੂੰ ਸਮਰਪਿਤ ਵਿਸਵ ਸਿੱਖ ਸੰਮੇਲਨ 10 ਅਕਤੂਬਰ ਨੂੰ ਤਖਤ ਸ੍ਰੀ ਕੇਸਗੜ੍ਹ ਸਾਹਿਬ ਆਨੰਦਪੁਰ ਸਾਹਿਬ ਵਿਖੇ ਕੀਤਾ ਜਾਵੇਗਾ। 
ਉਸ ਤੋਂ ਬਾਅਦ ਸਰਵ ਧਰਮ ਸੰਮੇਲਨ ਗੁਰਦੁਆਰਾ ਮੰਜੀ ਸਾਹਿਬ ਅੰਮ੍ਰਿਤਸਰ ਸਾਹਿਬ ਵਿਖੇ ਕੀਤਾ ਜਾਵੇਗਾ ।ਸੁਲਤਾਨਪੁਰ ਲੋਧੀ ਵਿਖੇ ਆਯੋਜਿਤ ਕੀਤੇ ਜਾਣ ਵਾਲੇ ਸਮਾਗਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਭਾਈ ਲੌਂਗੋਵਾਲ ਨੇ ਕਿਹਾ ਕਿ 9 ਨਵੰਬਰ ਨੂੰ ਵਿਸ਼ਵ ਪੱਧਰੀ ਢਾਡੀ ਦਰਬਾਰ , 10 ਨਵੰਬਰ ਨੂੰ ਕਵੀ ਦਰਬਾਰ, 11 ਨਵੰਬਰ ਨੂੰ ਰਾਗ ਦਰਬਾਰ ਹੋਵੇਗਾ, ਜਿਸ 'ਚ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਰਚਿਤ ਰਾਗਾਂ ਦੇ ਆਧਾਰਿਤ ਗੁਰਬਾਣੀ ਕੀਰਤਨ ਹੋਵੇਗਾ ਅਤੇ 12 ਨਵੰਬਰ ਨੂੰ ਮੁੱਖ ਧਾਰਮਿਕ ਸਮਾਗਮ ਹੋਵੇਗਾ,  ਜਿਸ 'ਚ ਭਾਰਤ ਦੇ ਰਾਸ਼ਟਰਪਤੀ ਸਮੇਤ ਹੋਰ ਸ਼ਖਸੀਅਤਾਂ, ਵੱਖ-ਵੱਖ ਰਾਜਾਂ ਦੇ ਮੁੱਖ ਮੰਤਰੀ ਅਤੇ ਦੇਸ਼-ਵਿਦੇਸ਼ ਦੀਆਂ ਹੋਰ ਮੁੱਖ ਹਸਤੀਆਂ ਸ਼ਿਰਕਤ ਕਰਨਗੀਆਂ।


shivani attri

Content Editor

Related News