ਲੌਂਗੋਵਾਲ ਨੇ 550ਵੇਂ ਪ੍ਰਕਾਸ਼ ਪੁਰਬ ਸਮਾਗਮ ਪ੍ਰਬੰਧਾਂ ਦੀ ਕੀਤੀ ਸਮੀਖਿਆ

Thursday, Sep 19, 2019 - 11:52 AM (IST)

ਲੌਂਗੋਵਾਲ ਨੇ 550ਵੇਂ ਪ੍ਰਕਾਸ਼ ਪੁਰਬ ਸਮਾਗਮ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸੁਲਤਾਨਪੁਰ ਲੋਧੀ (ਸੁਰਿੰਦਰ ਸਿੰਘ ਸੋਢੀ)— ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੀਰਵਾਰ ਇਤਿਹਾਸਕ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਲਈ ਚੱਲ ਰਹੀਆਂ ਤਿਆਰੀਆਂ ਦੀ ਸਮੀਖਿਆ ਵੀ ਕੀਤੀ।

PunjabKesari

ਇਸ ਮੌਕੇ ਅੱਜ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਦੇ ਮੀਟਿੰਗ ਹਾਲ 'ਚ ਹੋ ਰਹੀ ਹੈ। ਗੁਰਦੁਆਰਾ ਬੇਰ ਸਾਹਿਬ ਵਿਖੇ ਭਾਈ ਲੌਂਗੋਵਾਲ ਦਾ ਸਨਮਾਨ ਸ਼੍ਰੋਮਣੀ ਕਮੇਟੀ ਮੈਂਬਰ ਜਥੇ ਸਰਵਨ ਸਿੰਘ ਕੁਲਾਰ ਅਤੇ ਬੀਬੀ ਗੁਰਪ੍ਰੀਤ ਕੌਰ ਨੇ ਕੀਤਾ। ਇਸ ਮੀਟਿੰਗ ਦੌਰਾਨ ਸਾਂਝੀ ਸਟੇਜ ਲਗਾਉਣ 'ਤੇ ਵੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।


author

shivani attri

Content Editor

Related News